Balkaur Singh Post: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਪਿਛਲੇ ਦਿਨਾਂ ਪਹਿਲਾਂ ਗਰਭਵਤੀ ਹੋਣ ਦੀ ਖਬਰ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਖਾਸ ਅਪੀਲ ਕੀਤੀ ਹੈ। 


COMMERCIAL BREAK
SCROLL TO CONTINUE READING

ਬਲਕੌਰ ਸਿੰਘ ਨੇ ਲਿਖਿਆ ਹੈ ਕਿ ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਜੋ ਸਾਡੇ ਪਰਿਵਾਰ ਪ੍ਰਤੀ ਫਿਕਰਮੰਦ ਨੇ ਪਰ ਅਸੀਂ ਬੇਨਤੀ ਕਰਦੇ ਹਾਂ ਕਿ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਨੇ ਉਹਨਾਂ ਤੇ ਯਕੀਨ ਨਾ ਕੀਤਾ ਜਾਵੇ ਤੇ ਨਾਲ ਹੀ ਉਹਨਾਂ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੋ ਵੀ ਖਬਰ ਹੋਵੇਗੀ ਪਰਿਵਾਰ ਵੱਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ।




ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਪਿਛਲੇ ਦਿਨਾਂ ਪਹਿਲਾਂ ਗਰਭਵਤੀ ਹੋਣ ਦੀ ਖਬਰ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਸ਼ੋਸਅ ਮੀਡੀਆ ਉੱਤੇ ਕਈ ਅਫਵਾਹਾਂ ਉੱਡਣੀਆਂ ਸ਼ੁਰੂ ਹੋਈਆਂ ਹਨ। ਅਫ਼ਵਾਹਾਂ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਹਸਪਤਾਲ ਦਾਖਲ ਹੋਣ ਤੋਂ ਲੈ ਕੇ ਜੁੜਵਾ ਬੱਚੇ ਪੈਦਾ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ।