Sidhu Moose Wala Birth Anniversary News: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਅੱਜ ਜਨਮ ਦਿਨ ਹੈ ਅਤੇ ਫੈਨਸ ਪਿੰਡ ਮੂਸਾ ਪਹੁੰਚ ਰਹੇ ਹਨ। ਇਸ ਵਿਚਾਲੇ ਅੱਜ ਪਿੰਡ ਖਨੌਰੀ ਤੋਂ ਪਹੁੰਚਿਆ ਨੌਜਵਾਨ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਮੂਸੇ ਵਾਲਾ ਦੀ ਹਵੇਲੀ ਪਹੁੰਚਿਆ  ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੇਟੇ ਦੇ ਜਨਮ ਦਿਨ ਤੇ ਕੇਕ ਕੱਟ ਕੇ ਬੇਟੇ ਨੂੰ ਯਾਦ ਕੀਤਾ।


COMMERCIAL BREAK
SCROLL TO CONTINUE READING

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਕਿਹਾ ਕਿ ਉਹ ਹਰ ਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਕੇਕ ਲੈ ਕੇ ਪਹੁੰਚਦੇ ਸਨ ਅਤੇ ਸਿੱਧੂ ਮੂਸੇਵਾਲਾ ਦੇ ਨਾਲ ਖੁਸ਼ੀ ਸਾਂਝੀ ਕਰਦੇ ਸਨ ਪਰ ਅੱਜ ਹਵੇਲੀ ਪਹੁੰਚੇ ਹਨ। ਸਿੱਧੂ ਮੂਸੇਵਾਲਾ ਦੀ ਕਮੀ ਮਹਿਸੂਸ ਹੋ ਰਹੀ ਹੈ। ਮੂਸੇਵਾਲਾ ਦੇ ਜਨਮ ਦਿਨ ਉੱਤੇ ਮੂਸੇ ਪਹੁੰਚੇ ਹਨ ਤੇ ਉਹਨਾ ਨੂੰ ਯਾਦ ਕੀਤਾ ਹੈ। 


ਉਹਨਾਂ ਨੇ ਕਿਹਾ ਕਿ ਉਹ ਸਿੱਧੂ ਮੂਸੇ ਵਾਲਾ ਨੂੰ ਲੰਬੇ ਸਮੇਂ ਤੋਂ ਪਿਆਰ ਕਰਦੇ ਸਨ ਅਤੇ ਉਸ ਦੇ ਪ੍ਰਸ਼ੰਸਕ ਸਨ। ਬੇਸ਼ੱਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਅਤੇ ਅੱਜ ਉਹ ਸਾਡੇ ਵਿਚਕਾਰ ਨਹੀਂ ਪਰ ਫਿਰ ਵੀ ਉਸ ਦੇ ਗਾਣਿਆਂ ਦੇ ਜ਼ਰੀਏ ਉਹ ਅੱਜ ਵੀ ਸਾਡੇ ਵਿਚਕਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਅਤੇ ਪਰਿਵਾਰ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ।


ਇਹ ਵੀ ਪੜ੍ਹੋ: Punjab News: ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ

ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇ ਕਿਉਂਕਿ ਸਿੱਧੂ ਮੂਸੇਵਾਲਾ ਨੂੰ ਪੂਰੀ ਦੁਨੀਆਂ ਦੇ ਵਿੱਚ ਲੋਕ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਉਸ ਨੂੰ ਚਾਹੁਣ ਵਾਲੇ ਹਰ ਕੋਈ ਉਸ ਦਾ ਫੈਨ ਪਹੁੰਚੇਗਾ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਉੱਤੇ ਉਸ ਦੇ ਜਨਮ ਦਿਨ 'ਤੇ ਕੇਕ ਕੱਟੇਗਾ।


ਉਨ੍ਹਾਂ ਦੱਸਿਆ ਕਿ ਇਹ ਸਿੱਧੂ ਮੂਸੇਵਾਲਾ ਦੀਆਂ ਨਿਸ਼ਾਨੀਆਂ ਅੱਜ ਵੀ ਸਿੱਧੂ ਮੂਸੇ ਵਾਲਾ ਦੀ ਯਾਦ ਤਾਜ਼ਾ ਕਰਵਾਉਦੀਆਂ ਹਨ ਕਿਉਂਕਿ ਸਿੱਧੂ ਮੂਸੇਵਾਲਾ ਨੇ ਇਨਾਂ ਸਾਰੇ ਵਹੀਕਲਾਂ ਨੂੰ ਖੁਦ ਚਲਾਇਆ ਹੈ ਅਤੇ ਨੌਜਵਾਨਾਂ ਨੂੰ ਖੇਤੀ ਨਾਲ ਜੁੜਨ ਤੇ ਆਪਣੇ ਮਾਤਾ ਪਿਤਾ ਦੀ ਇੱਜ਼ਤ ਕਰਨੀ ਸਿਖਾਈ ਹੈ।


(ਕੁਲਦੀਪ ਧਾਲੀਵਾਲ ਦੀ ਰਿਪੋਰਟ)