Sidhu Moose Wala father Balkaur Singh to carry 'Punjab Yatra' on Thar news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose wala) ਦੇ ਪਿਤਾ ਬਲਕੌਰ ਸਿੰਘ ਆਪਣੇ ਪੁੱਤਰ ਦੇ ਇਨਸਾਫ ਲਈ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ਪਰ ਹੁਣ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਹਾਲ ਹੀ 'ਚ ਹਾਰਟ ਦੀ ਤਕਲੀਫ ਦਾ ਇਲਾਜ ਕਰਵਾਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਐਤਵਾਰ ਨੂੰ ਪਿੰਡ ਮੂਸੇ ਦੀ ਹਵੇਲੀ 'ਚ ਲੋਕਾਂ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਮੁੜ ਪੰਜਾਬ ਸਰਕਾਰ 'ਤੇ ਆਪਣਾ ਗੁੱਸਾ ਕੱਢਿਆ।


ਇਸਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੀ ਗੋਲੀਆਂ ਲੱਗੀ ਥਾਰ 'ਤੇ ਮੂਸੇਵਾਲਾ ਦੀ ਤਸਵੀਰ ਲੱਗਾ ਕੇ ਸੜਕਾਂ 'ਤੇ ਘੁੰਮਣ ਬਾਰੇ ਵੀ ਗੱਲ ਕੀਤੀ। ਮਿਲੀ ਜਾਣਕਾਰੀ ਦੇ ਮੁਤਾਬਕ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਸਿੱਧੂ ਮੂਸੇਵਾਲਾ ਦੀ ਕਾਰ ਦਾ ਸ਼ੀਸ਼ਾ ਨਹੀਂ ਲਗਵਾਇਆ ਹੈ ਅਤੇ ਉਹ ਗੋਲੀਆਂ ਲੱਗੀ ਥਾਰ ਨਾਲ ਪੰਜਾਬ ਯਾਤਰਾ ਕਰਨਗੇ ਅਤੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸਣਗੇ। 


ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਕਾਨੂੰਨ ਵਿਵਸਥਾ ਇੰਨੀ ਵਧੀਆ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਨੂੰ 40-40 ਗੰਨਮੈਨ ਅਤੇ ਜੈਮਰ ਕਿਉਂ ਦਿੱਤੇ ਹੋਏ ਹਨ।


ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਸਰਕਾਰ ਨੂੰ ਇੱਕ ਪੱਤਰਕਾਰ ਤੋਂ ਪੁੱਛਗਿੱਛ ਕਰਨ ਲਈ ਬੇਨਤੀ ਕੀਤੀ ਗਈ ਹੈ ਪਰ ਹੁਣ ਤੱਕ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਅੱਗੇ ਕਿਆ ਕਿ ਉਹ ਚੁੱਪ ਚਾਪ ਚਲੇ ਜਾਣਗੇ ਪਰ CM ਭਗਵੰਤ ਮਾਨ ਖੜੇ ਹੋ ਕੇ ਤਮਾਸ਼ਾ ਦੇਖ ਰਹੇ ਹਨ। 


ਉਨ੍ਹਾਂ ਹੋਰ ਕਿਹਾ ਕਿ ਇਹ ਸਮਝਿਆ ਜਾ ਸਕਦਾ ਹੈ ਕਿ ਬਾਹਰਲੇ ਮੁਲਕ 'ਚ ਬੈਠੇ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਦਿੱਕਤ ਆ ਰਹੀ ਹੈ, ਪਰ ਪੰਜਾਬ 'ਚ ਬੈਠੇ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।


(For more news apart from Sidhu Moose Wala father Balkaur Singh to carry 'Punjab Yatra' on Thar, stay tuned to Zee PHH)