ਚੰਡੀਗੜ: Sidhu Moose Wala Murder: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ 'ਚ ਫੜੇ ਗਏ ਸ਼ੂਟਰਾਂ ਨੇ ਖੁਲਾਸਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ 'ਡੀਲ' ਇਕ ਕਰੋੜ ਰੁਪਏ 'ਚ ਹੋਈ ਸੀ। ਇਸ ਖੁਲਾਸੇ ਤੋਂ ਬਾਅਦ ਪੰਜਾਬ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।


COMMERCIAL BREAK
SCROLL TO CONTINUE READING

 


ਸ਼ੂਟਰਾਂ ਨੇ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ


ਪੰਜਾਬ ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਲਈ ਹਰੇਕ ਸ਼ੂਟਰ ਨੂੰ 5 ਲੱਖ ਰੁਪਏ ਦਿੱਤੇ ਗਏ ਸਨ। ਕਤਲ ਨੂੰ ਅੰਜਾਮ ਦੇਣ ਦਾ ਸੌਦਾ ਇਕ ਕਰੋੜ ਵਿੱਚ ਤੈਅ ਹੋਇਆ ਸੀ। ਪੰਜਾਬ ਪੁਲਿਸ ਵੱਲੋਂ ਦਿੱਲੀ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਂਦੇ ਗਏ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੇ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਕੀਤੇ ਹਨ।


 


ਪੰਜਾਬ ਪੁਲਿਸ ਸ਼ੂਟਰਾਂ ਕੋਲ ਪਈ ਨਕਦੀ ਬਰਾਮਦ ਕਰੇਗੀ


ਪੰਜਾਬ ਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲ ਨਕਦੀ ਅਜੇ ਵੀ ਪਈ ਹੈ। ਰਿਕਵਰੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਹੈ ਕਿ ਕਤਲ ਵਾਲੇ ਦਿਨ ਮੁਲਜ਼ਮ ਜਿਸ ਗੱਡੀ ਤੋਂ ਫ਼ਰਾਰ ਹੋਏ ਸਨ ਉਸ ਵਿਚ 10 ਲੱਖ ਰੁਪਏ ਦੀ ਨਕਦੀ ਵੀ ਸੀ। ਇਹ ਨਕਦੀ ਕੈਨੇਡਾ ਤੋਂ ਪੰਜਾਬ ਵਿਚ ਬੈਠੇ ਕੁਝ ਅਣਪਛਾਤੇ ਸ਼ੂਟਰਾਂ ਤੱਕ ਪਹੁੰਚਾਉਣ ਲਈ ਮੰਗੀ ਗਈ ਸੀ। ਇਸ ਤੋਂ ਬਾਅਦ ਸ਼ੂਟਰਾਂ ਨੂੰ ਪੈਸੇ ਦੇ ਦਿੱਤੇ ਗਏ।


 


29 ਮਈ ਨੂੰ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ


ਦੱਸ ਦੇਈਏ ਕਿ 29 ਮਈ ਨੂੰ ਮਾਨਸਾ ਵਿਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਗੋਲਡੀ ਬਰਾੜ ਨੇ ਲਈ ਸੀ। ਗੋਲਡੀ ਬਰਾੜ ਕੈਨੇਡਾ ਵਿੱਚ ਰਹਿ ਰਿਹਾ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਨੇ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਤਲ ਕਾਂਡ ਵਿੱਚ ਅੱਠ ਸ਼ੂਟਰ ਸ਼ਾਮਲ ਸਨ। ਜਿਨ੍ਹਾਂ ਵਿੱਚੋਂ ਪੰਜ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਰਿਆਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੇ ਫੜ ਲਿਆ ਹੈ, ਬਾਕੀ ਸ਼ੂਟਰਾਂ ਦੀ ਭਾਲ ਜਾਰੀ ਹੈ।


 


WATCH LIVE TV