Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Vaar' ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ SONG ਹੋਵੇਗਾ ਰਿਲੀਜ਼
Advertisement
Article Detail0/zeephh/zeephh1429086

Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Vaar' ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ SONG ਹੋਵੇਗਾ ਰਿਲੀਜ਼

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗੀਤ ਦਾ ਪੋਸਟਰ ਹੋ ਗਿਆ ਹੈ। ਇਸ ਨਵੇਂ ਗੀਤ ਦਾ ਨਾਂ ‘ਵਾਰ’ ਹੈ ਅਤੇ ਇਸ ਨੂੰ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਕੀਤਾ ਜਾਵੇਗਾ।

Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Vaar' ਦਾ ਪੋਸਟਰ ਆਇਆ ਸਾਹਮਣੇ, ਇਸ ਦਿਨ SONG ਹੋਵੇਗਾ ਰਿਲੀਜ਼

Sidhu Moosewala new song 'Vaar': ਮਸ਼ਹੂਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala new song) ਇਸ ਦੁਨੀਆਂ ਵਿੱਚ ਨਹੀਂ ਰਹੇ ਪਰ, ਉਹ ਅੱਜ ਵੀ ਆਪਣੇ ਪ੍ਰਸ਼ੰਸਕਾਂ, ਪਰਿਵਾਰ ਅਤੇ ਨਜ਼ਦੀਕੀਆਂ ਦੀਆਂ ਯਾਦਾਂ ਵਿੱਚ ਜ਼ਿੰਦਾ ਹੈ। ਕੋਈ ਦਿਨ ਅਜਿਹਾ ਨਹੀਂ ਜਾਂਦਾ ਜਦੋਂ ਫੈਨਜ਼ ਸਿੱਧੂ ਮੂਸੇਵਾਲਾ ਨੂੰ ਯਾਦ ਨਾ ਕਰਦੇ ਹੋਣ। ਸਿੱਧੂ ਦੀਆਂ ਪੁਰਾਣੀਆਂ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਦੇਖੀਆਂ ਜਾਂਦੀਆਂ ਹਨ। 

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ  (Sidhu Moosewala) ਉਨ੍ਹਾਂ ਦੇ ਪੁਰਾਣੇ ਗੀਤ ਸੁਣ ਕੇ ਉਨ੍ਹਾਂ ਦੇ ਦਿਲਾਂ ਨੂੰ ਸਕੂਨ ਦੇਣ ਦੀ ਕੋਸ਼ਿਸ਼ ਕਰਦੇ ਹਨ। ਹਾਲਾਂਕਿ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਆਪਣੇ ਚਹੇਤੇ ਗਾਇਕ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਨਵਾਂ ਗੀਤ  'ਵਾਰ' (Vaar)ਰਿਲੀਜ਼ ਹੋ ਰਿਹਾ ਹੈ। ਅੱਜ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Vaar ਦਾ ਪੋਸਟਰ ਰਿਲੀਜ਼  ਹੋ ਗਿਆ ਹੈ। ਮਿਊਜ਼ਿਕ ਕੰਪੋਜ਼ਰ ਸਲੀਮ ਮਰਚੈਂਟ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਕਿਹਾ ਜਾ ਰਿਹਾ ਹੈ ਕਿ  ਸਿੱਧੂ ਮੂਸੇਵਾਲਾ ਦਾ ਇਹ ਨਵਾਂ ਗੀਤ 8 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਿਲੀਜ਼ ਹੋਵੇਗਾ। ਗੁਰਪੁਰਬ ਵਾਲੇ ਦਿਨ ਅਰਦਾਸ ਤੋਂ ਬਾਅਦ ਸਵੇਰੇ 10 ਵਜੇ ਗੀਤ ‘ਵਾਰ’ ਰਿਲੀਜ਼ ਕੀਤਾ ਜਾਵੇਗਾ।  ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਨਵੀਂ ਪੋਸਟ ਸ਼ੇਅਰ ਕੀਤੀ ਗਈ ਹੈ। ਗਾਇਕ ਸਿੱਧੂ ਮੂਸੇਵਾਲਾ ਦਾ ਨਾਮ ਪੋਸਟ ਵਿੱਚ ਲਿਖਿਆ ਹੈ। ਇਸ ਦੇ ਹੇਠਾਂ ਗੀਤ ਦਾ ਟਾਈਟਲ 'ਵਾਰ' ਲਿਖਿਆ ਹੋਇਆ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਸਿਤਾਰਿਆਂ ਨੇ Alia Bhatt ਨੂੰ ਮਾਂ ਬਣਨ 'ਤੇ ਕੁਝ ਵੱਖਰੇ ਅੰਦਾਜ਼ 'ਚ ਦਿੱਤੀਆਂ ਵਧਾਈਆਂ, ਵੇਖੋ ਕੀ...

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਕੁਝ ਸਮੇਂ ਬਾਅਦ ‘ਐੱਸ. ਵਾਈ. ਐੱਲ.’ ਗੀਤ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਬਾਅਦ ’ਚ ਯੂ-ਟਿਊਬ ਤੋਂ ਬੈਨ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੂਸੇਵਾਲਾ ਦੇ ਪਿਤਾ ਨੇ ਕੁਝ ਦਿਨ ਪਹਿਲਾਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ ਕਿ ਜੇ ਜਲਦ ਇਨਸਾਫ਼ ਨਹੀਂ ਮਿਲਿਆ ਤਾਂ ਉਹ ਐੱਫ. ਆਈ. ਆਰ. ਵਾਪਸ ਲੈ ਕੇ ਦੇਸ਼ ਛੱਡ ਦੇਵੇਗਾ।

Trending news