Sidhu Moosewala road in Mansa news:  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲੱਗਭਗ 8 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅੱਜ ਵੀ ਇਹ ਦੁੱਖ ਘੱਟ ਨਹੀਂ ਹੋ ਰਿਹਾ ਹੈ। 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਵੀ ਸਿੱਧੂ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਕਰ ਰਹੇ ਹਨ।


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦਾ ਨਾਮ ਜਿਉਂਦਾ ਰੱਖਣ ਲਈ ਇੱਕ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ‘ਤੇ ਰੱਖਿਆ ਗਿਆ ਹੈ। 


ਮੰਡੀ ਬੋਰਡ ਵੱਲੋਂ ਰਾਮ ਦੱਤਾ ਰੋਡ ਦਾ ਨਾਮ ਬਦਲ ਦਿੱਤਾ ਗਿਆ ਹੈ। 26 ਜਨਵਰੀ ਨੂੰ ਜਦੋਂ ਪੂਰਾ ਦੇਸ਼ ਗਣਤੰਤਰ ਦਿਵਸ ਮਨਾ ਰਿਹਾ ਸੀ ਉਦੋਂ ਮਾਨਸਾ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ।


ਬਲਬੀਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਧੂ ਦੀ ਮਾਤਾ ਚਰਨ ਕੌਰ ਦਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਅੱਜ ਵੀ ਸਿੱਧੂ ਯਾਦ ਹੈ। 


ਇਹ ਵੀ  ਪੜ੍ਹੋ: ਨੌਜਵਾਨਾਂ ਲਈ ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ


ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਜਦੋਂ 2016 ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਕਿਹਾ ਗਿਆ ਸੀ ਕਿ ਸੂਬੇ 'ਚ 57 ਗੈਂਗਸਟਰ ਗਰੁੱਪ ਹਨ, ਉਦੋਂ ਉਸ ਸਮੇਂ ਦੀ ਸਰਕਾਰ ਇਸਨੂੰ ਨੱਥ ਪਾਉਣ ਵਿੱਚ ਨਾਕਾਮਯਾਬ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਜਰੂਰ ਮਿਲੇਗਾ।


ਪੰਜਾਬ ਦੇ ਸਿਹਤ ਮੰਤਰੀ ਨੇ ਲੋਕਾਂ ਨੂੰ ਬਸੰਤ ਰੁੱਤ ਦੀ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਨਵੀਆਂ ਉਮੀਦਾਂ ਲੈ ਕੇ ਆਈ ਹੈ ਅਤੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇ। 


ਇਹ ਵੀ  ਪੜ੍ਹੋ: 'ਫਲਾਈਟ ਹਾਈਜੈਕ ਹੋ ਗਈ', ਯਾਤਰੀ ਦੇ ਟਵੀਟ ਨੇ ਮਚਾਈ ਹਲਚਲ, ਫਿਰ ਹੋਇਆ ਅਜਿਹਾ ...ਉੱਡ ਗਏ ਸਭ ਦੇ ਹੋਸ਼


(For more news apart from Sidhu Moosewala road in Mansa, stay tuned to Zee PHH)