Sidhu Moosewala New Song News: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ `MERA NA` `ਤੇ ਪਿਤਾ ਬਲਕੌਰ ਸਿੰਘ ਨੇ ਕਹੀ ਇਹ ਗੱਲ
Sidhu Moosewala New Song News: ਇਸ ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ (Burna Boy) ਦੇ ਬੋਲ ਵੀ ਹਨ। ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ।
Sidhu Moosewala New Song News: ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਉਸਦਾ ਤੀਜਾ ਗੀਤ 'ਮੇਰਾ ਨਾਂ' (MERA NA) ਲਾਂਚ ਕੀਤਾ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ 'ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ 'ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ (Burna Boy) ਦੇ ਬੋਲ ਵੀ ਹਨ।
ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡੀ ਗੱਲ ਕਹੀ ਹੈ। ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਿੱਧੂ ਸਦਾ ਜਿਉਂਦਾ ਰਹੇ। ਉਸ ਨੂੰ ਪਤਾ ਸੀ ਕਿ ਉਹ ਕੀ ਹੈ। ਉਹਨਾਂ ਨੂੰ ਆਪਣੇ ਹਮੇਸ਼ਾ ਆਪਣੇ ਪੁੱਤਰ ਉੱਤੇ ਮਾਣ ਰਹੇਗਾ। ਉਹਨਾਂ ਨੇ ਕਿਹਾ ਕਿ ਹਮੇਸ਼ਾ ਉਸਦੇ ਫੈਨਸ ਨੇ ਉਸ ਨੂੰ ਭੁੱਲਣ ਦੀ ਥਾਂ ਸਤਿਕਾਰ ਹੀ ਦਿੱਤਾ ਹੈ।
ਇਹ ਵੀ ਪੜ੍ਹੋ: Sidhu Moosewala new song 'Mera Na': ਜਿਉਂਦਾ ਰਹੇਗਾ ਸਿੱਧੂ ਮੂਸੇਵਾਲਾ ਦਾ ਨਾਮ ! ਨਵਾਂ ਗੀਤ 'ਮੇਰਾ ਨਾਮ' ਰਿਲੀਜ਼, ਤੋੜੇ ਸਾਰੇ ਰਿਕਾਰਡ
ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਇਨਸਾਫ ਲਈ ਕਿ ਉਹ ਰਾਹੁਲ ਗਾਂਧੀ ਅਤੇ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਚੁੱਕੇ ਹਨ। ਗੈਂਗਸਟਰਾਂ ਨੂੰ ਹੀਰੋ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।
ਇਸ ਗੀਤ 'ਚ ਉਸ ਦੇ ਕਤਲ ਤੋਂ ਬਾਅਦ ਮੂਸੇਵਾਲਾ ਪ੍ਰਤੀ ਜਨੂੰਨ ਨੂੰ ਦਿਖਾਇਆ ਗਿਆ ਹੈ। ਜਿਸ ਵਿੱਚ ਪ੍ਰਸ਼ੰਸਕਾਂ ਦੇ ਹੱਥਾਂ ਵਿੱਚ ਬਣੇ ਟੈਟੂ, ਗੱਡੀਆਂ ਦੇ ਪਿੱਛੇ ਲੱਗੇ ਪੋਸਟਰ ਅਤੇ ਉਨ੍ਹਾਂ ਦੇ ਗੀਤਾਂ ਦੇ ਬਿਲਬੋਰਡਾਂ ਤੱਕ ਪਹੁੰਚਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਵੀ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਗੀਤ ਨੂੰ ਲੈ ਕੇ ਸਿੱਧੂ ਦੇ ਸਮਰਥਕਾਂ 'ਚ ਭਾਰੀ ਉਤਸ਼ਾਹ ਹੈ। ਇਸ ਦੇ ਨਾਲ ਹੀ ਉਸ ਦੇ ਪਿਤਾ ਬਲਕੌਰ ਸਿੰਘ ਨੇ ਅਗਲੇ 7-8 ਸਾਲਾਂ ਤੱਕ ਆਪਣੇ ਪੁੱਤਰ ਦੇ ਗੀਤ ਰਿਲੀਜ਼ ਕਰਦੇ ਰਹਿਣ ਦਾ ਐਲਾਨ ਕੀਤਾ ਸੀ।
ਸਿੱਧੂ ਮੂਸੇਵਾਲਾ ਨੂੰ ਪਿਛਲੇ ਸਾਲ ਗੋਲੀ ਲੱਗੀ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਸ ਦੀ ਮੌਤ ਨੇ ਉਸ ਦੇ ਪਰਿਵਾਰ ਦੇ ਨਾਲ-ਨਾਲ ਉਸ ਦੇ ਫੈਨਸ ਨੂੰ ਵੀ ਹਿਲਾ ਕੇ ਰੱਖ ਦਿੱਤਾ। ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਏ ਇਸ ਨਵੇਂ ਗੀਤ 'ਮੇਰਾ ਨਾ' ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਇਹ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਦੋ ਹੋਰ ਗੀਤ ਰਿਲੀਜ਼ ਹੋ ਚੁੱਕੇ ਹਨ