Sidhu Moose Wala Birth Anniversary: ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ, ਵੇਖੋ ਤਸਵੀਰਾਂ
Advertisement
Article Detail0/zeephh/zeephh1733175

Sidhu Moose Wala Birth Anniversary: ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ, ਵੇਖੋ ਤਸਵੀਰਾਂ

Sidhu Moose Wala Birth Anniversary News:ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ  ਨੇ ਕਿਹਾ ਕਿ ਉਹ ਹਰ ਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਕੇਕ ਲੈ ਕੇ ਪਹੁੰਚਦੇ ਸਨ ਅਤੇ ਸਿੱਧੂ ਮੂਸੇਵਾਲਾ ਦੇ ਨਾਲ ਖੁਸ਼ੀ ਸਾਂਝੀ ਕਰਦੇ ਸਨ।

 

Sidhu Moose Wala Birth Anniversary: ਬੇਟੇ ਦੇ ਜਨਮ ਦਿਨ 'ਤੇ ਕੇਕ ਕੱਟ ਭਾਵੁਕ ਹੋਏ ਸਿੱਧੂ ਦੇ ਮਾਪੇ, ਵੇਖੋ ਤਸਵੀਰਾਂ

Sidhu Moose Wala Birth Anniversary News: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਅੱਜ ਜਨਮ ਦਿਨ ਹੈ ਅਤੇ ਫੈਨਸ ਪਿੰਡ ਮੂਸਾ ਪਹੁੰਚ ਰਹੇ ਹਨ। ਇਸ ਵਿਚਾਲੇ ਅੱਜ ਪਿੰਡ ਖਨੌਰੀ ਤੋਂ ਪਹੁੰਚਿਆ ਨੌਜਵਾਨ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਮੂਸੇ ਵਾਲਾ ਦੀ ਹਵੇਲੀ ਪਹੁੰਚਿਆ  ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬੇਟੇ ਦੇ ਜਨਮ ਦਿਨ ਤੇ ਕੇਕ ਕੱਟ ਕੇ ਬੇਟੇ ਨੂੰ ਯਾਦ ਕੀਤਾ।

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਕਿਹਾ ਕਿ ਉਹ ਹਰ ਵਾਰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਕੇਕ ਲੈ ਕੇ ਪਹੁੰਚਦੇ ਸਨ ਅਤੇ ਸਿੱਧੂ ਮੂਸੇਵਾਲਾ ਦੇ ਨਾਲ ਖੁਸ਼ੀ ਸਾਂਝੀ ਕਰਦੇ ਸਨ ਪਰ ਅੱਜ ਹਵੇਲੀ ਪਹੁੰਚੇ ਹਨ। ਸਿੱਧੂ ਮੂਸੇਵਾਲਾ ਦੀ ਕਮੀ ਮਹਿਸੂਸ ਹੋ ਰਹੀ ਹੈ। ਮੂਸੇਵਾਲਾ ਦੇ ਜਨਮ ਦਿਨ ਉੱਤੇ ਮੂਸੇ ਪਹੁੰਚੇ ਹਨ ਤੇ ਉਹਨਾ ਨੂੰ ਯਾਦ ਕੀਤਾ ਹੈ। 

ਉਹਨਾਂ ਨੇ ਕਿਹਾ ਕਿ ਉਹ ਸਿੱਧੂ ਮੂਸੇ ਵਾਲਾ ਨੂੰ ਲੰਬੇ ਸਮੇਂ ਤੋਂ ਪਿਆਰ ਕਰਦੇ ਸਨ ਅਤੇ ਉਸ ਦੇ ਪ੍ਰਸ਼ੰਸਕ ਸਨ। ਬੇਸ਼ੱਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਅਤੇ ਅੱਜ ਉਹ ਸਾਡੇ ਵਿਚਕਾਰ ਨਹੀਂ ਪਰ ਫਿਰ ਵੀ ਉਸ ਦੇ ਗਾਣਿਆਂ ਦੇ ਜ਼ਰੀਏ ਉਹ ਅੱਜ ਵੀ ਸਾਡੇ ਵਿਚਕਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਦਿੱਤਾ ਅਤੇ ਪਰਿਵਾਰ ਸੜਕਾਂ ਤੇ ਰੁਲਣ ਲਈ ਮਜ਼ਬੂਰ ਹੋ ਰਿਹਾ ਹੈ।

ਇਹ ਵੀ ਪੜ੍ਹੋ: Punjab News: ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਕੁਚਲਿਆ, ਮੌਕੇ 'ਤੇ ਹੋਈ ਮੌਤ

ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਿੱਤਾ ਜਾਵੇ ਕਿਉਂਕਿ ਸਿੱਧੂ ਮੂਸੇਵਾਲਾ ਨੂੰ ਪੂਰੀ ਦੁਨੀਆਂ ਦੇ ਵਿੱਚ ਲੋਕ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਉਸ ਨੂੰ ਚਾਹੁਣ ਵਾਲੇ ਹਰ ਕੋਈ ਉਸ ਦਾ ਫੈਨ ਪਹੁੰਚੇਗਾ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਉੱਤੇ ਉਸ ਦੇ ਜਨਮ ਦਿਨ 'ਤੇ ਕੇਕ ਕੱਟੇਗਾ।

ਉਨ੍ਹਾਂ ਦੱਸਿਆ ਕਿ ਇਹ ਸਿੱਧੂ ਮੂਸੇਵਾਲਾ ਦੀਆਂ ਨਿਸ਼ਾਨੀਆਂ ਅੱਜ ਵੀ ਸਿੱਧੂ ਮੂਸੇ ਵਾਲਾ ਦੀ ਯਾਦ ਤਾਜ਼ਾ ਕਰਵਾਉਦੀਆਂ ਹਨ ਕਿਉਂਕਿ ਸਿੱਧੂ ਮੂਸੇਵਾਲਾ ਨੇ ਇਨਾਂ ਸਾਰੇ ਵਹੀਕਲਾਂ ਨੂੰ ਖੁਦ ਚਲਾਇਆ ਹੈ ਅਤੇ ਨੌਜਵਾਨਾਂ ਨੂੰ ਖੇਤੀ ਨਾਲ ਜੁੜਨ ਤੇ ਆਪਣੇ ਮਾਤਾ ਪਿਤਾ ਦੀ ਇੱਜ਼ਤ ਕਰਨੀ ਸਿਖਾਈ ਹੈ।

(ਕੁਲਦੀਪ ਧਾਲੀਵਾਲ ਦੀ ਰਿਪੋਰਟ)

Trending news