Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47
Advertisement
Article Detail0/zeephh/zeephh2428639

Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47

Sidhu Moosewala Case: ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।

Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ  AK 47

Sidhu Moosewala Case: ਮਾਨਸਾ ਕੋਰਟ ਵਿੱਚ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਹਮਲਾਵਰਾਂ ਵੱਲੋਂ ਵਾਰਦਾਤ ਸਮੇਂ ਵਰਤੀ ਗਈ ਏ.ਕੇ 47 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਕਾਰ ਵਿੱਚ ਮੌਜੂਦ ਗੁਰਪ੍ਰੀਤ ਸਿੰਘ ਨੇ ਏਕੇ 47 ਅਤੇ ਥਾਰ ਗੱਡੀ ਦੀ ਪਛਾਣ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 27 ਸਤੰਬਰ 2024 ਨੂੰ ਤੈਅ ਕੀਤੀ ਗਈ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇ ਵਾਲਾ ਦੀ ਆਖਰੀ ਸਵਾਰੀ ਥਾਰ ਅਤੇ ਏਕੇ 47 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੀ ਪਛਾਣ ਸਿੱਧੂਮੂਸੇ ਵਾਲਾ ਨਾਲ ਘਟਨਾ ਸਮੇਂ ਮੌਜੂਦ ਗਵਾਹ ਨੇ ਕੀਤੀ ਅਤੇ ਦੋਸ਼ੀ ਧਿਰ ਦੇ ਵਕੀਲਾਂ ਵੱਲੋਂ ਗਵਾਹ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਜੱਗੂ ਭਗਵਾਨਪੁਰੀਆ ਦੇ ਵਕੀਲ ਮਾਣਯੋਗ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਸ ਕਾਰਨ ਮਾਣਯੋਗ ਅਦਾਲਤ ਨੇ ਉਸ ਨੂੰ 27 ਸਤੰਬਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਦੂਜੇ ਗਵਾਹ ਗੁਰਵਿੰਦਰ ਸਿੰਘ ਨੂੰ ਵੀ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਅਤੇ ਮਨਦੀਪ ਸਿੰਘ ਰਈਆ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਗਿਆ।

ਦੱਸਦੀਏ ਕਿ ਪਿਛਲੀ ਸੁਣਵਾਈ ਦੌਰਾਨ ਮਾਨਸਾ ਅਦਾਲਤ ਵੱਲੋਂ ਸੁਣਵਾਈ ਦੌਰਾਨ ਇਹ ਆਖਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਕਤਲ ਵੇਲੇ ਵਰਤਿਆ ਗਿਆ ਹਥਿਆਰ ਵਿੱਚ ਪੇਸ਼ ਕੀਤਾ ਜਾਵੇ। ਇਸੇ ਸਬੰਧ ਵਿੱਚ ਦੋਵਾਂ ਚੀਜ਼ਾਂ ਨੂੰ ਅਦਾਤਲ ਵਿੱਚ ਪੇਸ਼ ਕੀਤੀ ਗਿਆ। ਅਤੇ ਗਵਾਹ ਗੁਰਪ੍ਰੀਤ ਸਿੰਘ ਵੱਲੋਂ ਇਸ ਦੀ ਪਛਾਣ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।

Trending news