Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਯਾਦ 'ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਸ਼ੇਅਰ ਕੀਤੀ ਭਾਵੁਕ ਪੋਸਟ
Advertisement
Article Detail0/zeephh/zeephh2268175

Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਯਾਦ 'ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਸ਼ੇਅਰ ਕੀਤੀ ਭਾਵੁਕ ਪੋਸਟ

Sidhu Moosewala death anniversary: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਹਰ ਕੋਈ ਯਾਦ ਕਰ ਰਿਹਾ ਹੈ। ਇਸ ਮੌਕੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ-ਨਾਲ ਪ੍ਰਸ਼ੰਸਕ ਵੀ ਬੇਹੱਦ ਭਾਵੁਕ ਹੋ ਰਹੇ ਹਨ।

 

Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਯਾਦ 'ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਸ਼ੇਅਰ ਕੀਤੀ ਭਾਵੁਕ ਪੋਸਟ

Sidhu Moosewala death anniversary: ਪੰਜਾਬ ਦੇ ਲਈ ਅੱਜ ਕਾਲਾ ਦਿਨ ਹੈ। ਅੱਜ ਪੰਜਾਬ ਦੇ ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਦੱਸ ਦੇਈਏ ਕਿ ਅੱਜ ਹੀ ਦਿਨ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ  ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਨ੍ਹਾਂ ਦੀ ਉਮਰ ਸਿਰਫ਼ 28 ਸਾਲ ਸੀ। ਮੂਸੇਵਾਲਾ ਨੇ ਆਪਣੇ ਗੀਤਾਂ ਅਤੇ ਸੰਗੀਤ ਦੇ ਦਮ 'ਤੇ ਛੋਟੀ ਉਮਰ 'ਚ ਹੀ ਕਾਫੀ ਨਾਮ ਕਮਾਇਆ ਸੀ। 

ਅੱਜ ਪੰਜਾਬੀ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ (Sidhu Moosewala)ਦੀ  ਮਾਤਾ ਚਰਨ ਕੌਰ (Charan kaur post) ਵੱਲੋਂ ਆਪਣੇ ਪੁੱਤਰ ਨੂੰ ਅੱਜ ਯਾਨੀ 29 ਮਈ ਨੂੰ ਇੱਕ ਵਾਰ ਫਿਰ ਯਾਦ ਕਰਦਿਆਂ ਭਾਵੁਕ ਪੋਸਟ ਸ਼ੇਅਰ ਕੀਤੀ ਗਈ ਹੈ। 

ਇਹ ਵੀ ਪੜ੍ਹੋ:  Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ

ਮਾਤਾ ਚਰਨ ਕੌਰ ਦੀ  ਭਾਵੁਕ ਪੋਸਟ ਸ਼ੇਅਰ  (Moosewala Mother Charan Kaur Post ON Sidhu Moosewala Death Anniversary)
 

ਇਸ ਪੋਸਟ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਤੁਸੀ ਵੀ ਵੇਖੋ ਇਹ ਖਾਸ ਪੋਸਟ... ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਿੱਧੂ ਨਾਲ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ,  ਸ਼ੁੱਭ ਪੁੱਤ ਅੱਜ ਪੂਰੇ 730 ਦਿਨ 17532 ਘੰਟੇ 1051902 ਮਿੰਟ ਤੇ 63115200 ਸੈਕਿੰਡ ਗੁਜ਼ਰ ਗਏ ਆ... ਪੁੱਤ ਤੁਹਾਨੂੰ ਘਰ ਦੀ ਦਹਿਲੀਜ਼ ♡ ਲੰਘੇ ਨੂੰ ਮੇਰੀਆਂ ਅਰਦਾਸਾਂ ਤੇ ਮੰਨਤਾਂ ਦਾ ਸੁੱਚਾ ਫਲ ਢਲਦੀ ਸ਼ਾਮ ਨਾਲ ਸਾਡੇ ਬਿਨਾ ਕਿਸੇ ਗੁਨਾਹ ਤੋਂ ਬਣੇ ਦੁਸ਼ਮਣਾ ਨੇ ਮੇਰੀ ਕੁੱਖ ਚੋ ਖੋਹ ਲਿਆ, ਤੇ ਪੁੱਤ ਅਜਿਹਾ ਹਨੇਰਾ ਕੀਤਾ ਜਿਸ ਮਗਰੋਂ ਉਮੀਦ ਦਾ ਸੂਰਜ ਚੜਨ ਦੀ ਉਮੀਦ ਖੁਦ ਉਮੀਦ ਨੂੰ ਵੀ ਨਹੀ ਸੀ, ਪਰ ਬੇਟਾ ਗੁਰੂ ਮਾਹਾਰਾਜ ਤੁਹਾਡੀ ਸੋਚ ਤੇ ਸੁਪਨਿਆਂ ਤੋਂ ਵਾਕਿਫ ਸੀ।

ਇਸ ਲਈ ਪੁੱਤ ਮੇਰਾ ਪੁੱਤ ਮੈਨੂੰ ਦੁਬਾਰਾ ਬਖਸ਼ਿਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਤੁਹਾਡਾ ਨਿੱਕਾ ਵੀਰ ਤੁਹਾਡੀ ਮੌਜੂਦਗੀ ਨੂੰ ਸਦਾ ਇਸ ਜਹਾਨ ਵਿੱਚ ਬਰਕਰਾਰ ਰੱਖਾਂਗੇ, ਬੇਸ਼ੱਕ ਮੈਂ ਤੁਹਾਨੂੰ ਸਰੀਰਕ ਤੌਰ ਤੇ ਦੇਖ ਨਹੀਂ ਸਕਦੀ ਪਰ ਮਨ ਦੀਆਂ ਅੱਖਾਂ ਨਾਲ ਮਹਿਸੂਸ ਕਰ ਸਕਦੀ ਆ ਜੋ ਮੈਂ ਇਹਨਾਂ ਦੋ ਸਾਲਾਂ ਤੋ ਕਰਦੀ ਆ ਰਹੀ ਆ ਪੁੱਤ ਅੱਜ ਦਾ ਦਿਨ ਬੜਾ ਔਖਾ ਪੁੱਤ।

ਇਹ ਵੀ ਪੜ੍ਹੋ:   Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

 

 

Trending news