Sidhu Moosewala's father Balkaur Sidhu on Jalandhar bypoll 2023 News: ਜਲੰਧਰ 'ਚ ਹੋਣ ਵਾਲੀਆਂ ਜਿਮਨੀ ਚੋਣਾਂ ਨੂੰ ਲੈ ਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲੰਧਰ ਜਿਮਨੀ ਚੋਣਾਂ ‘ਚ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰਨਗੇ। 


COMMERCIAL BREAK
SCROLL TO CONTINUE READING

ਐਤਵਾਰ ਨੂੰ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਜਲੰਧਰ ਜਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਲੋਕਾਂ ਨੂੰ ਦੱਸਣਗੇ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ‘ਚ ਇਨਸਾਫ਼ ਦੇਣ ਦੀ ਬਜਾਏ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਹਿਜ਼ ਲਾਰੇ ਲਾ ਰਹੀ ਹੈ ਤੇ ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ‘ਚ ਨਹੀਂ ਆਉਣਾ ਚਾਹੀਦਾ। 


ਦੱਸ ਦਈਏ ਕਿ ਐਤਵਾਰ ਨੂੰ ਬਲਕੌਰ ਸਿੰਘ ਵੱਲੋਂ ਪਿੰਡ ਮੂਸਾ ਵਿਖੇ ਸਿੱਧੂ ਦੇ ਚਹੇਤਿਆਂ ਨੂੰ ਸੰਬੋਧਨ ਕੀਤਾ ਗਿਆ ਸੀ। 


ਇਸ ਦੌਰਾਨ ਮੁੜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੰਜਾਬ ਸਰਕਾਰ ਤੋਂ ਨਾਰਾਜ਼ ਨਜ਼ਰ ਆਏ ਅਤੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਆਪਣੇ ਪੁੱਤਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਸਰਕਾਰ ਇਸ ਪ੍ਰਤੀ ਗੰਭੀਰ ਹੈ ਤੇ 20 ਮਾਰਚ ਤੋਂ ਬਾਅਦ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੁੜ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਗਈ।


ਉਨ੍ਹਾਂ ਇਹ ਵੀ ਕਿਹਾ ਕਿ ਹੁਣ ਸਰਕਾਰ ਤੋਂ ਫਰਿਆਦ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਜਦੋਂ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਸਮਾਗਮ ਨੂੰ ਫੇਲ ਕਰਨ ਦਾ ਪੈਂਤੜਾ ਅਪਣਾਇਆ ਗਿਆ ਸੀ ਤਾਂ ਇੰਝ ਲੱਗਿਆ ਜਿਵੇਂ ਸਿੱਧੂ ਦੀ ਦੂਜੀ ਵਾਰ ਮੌਤ ਹੋ ਗਈ ਹੋਵੇ। ਬਲਕੌਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਸ਼ਟਰਵਾਦੀ ਆਖਿਆ ਜਾ ਰਿਹਾ ਹੈ ਜਿਸ ਦੇ ਹੱਥ ਬੇਕਸੂਰ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।


ਇਹ ਵੀ ਪੜ੍ਹੋ: Punjab Farmers Protest News: ਰੇਲ ਰੋਕੋ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਪਟਰੀਆਂ 'ਤੇ ਚੜਾਏ ਟ੍ਰੈਕਟਰ, ਜਾਣੋ ਕੀ ਹਨ ਮੰਗਾਂ


ਬਲਕੌਰ ਸਿੰਘ ਵੱਲੋਂ ਇਹ ਵੀ ਕਿਹਾ ਗਿਆ ਕਿ ਜਦੋਂ ਤੱਕ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਸ਼ਾਂਤ ਨਹੀਂ ਬੈਠਣਗੇ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਉਹ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ਦਾ ਬੁੱਤ ਵੀ ਉਨ੍ਹਾਂ ਦੇ ਪੁੱਤਰ ਦੀ ਮੂਰਤੀ ਅੱਗੇ ਰੱਖ ਦਿੱਤਾ ਜਾਵੇ ਪਰ ਉਹ ਆਪਣੇ ਆਖਰੀ ਸਾਹਾਂ ਤੱਕ ਇਨਸਾਫ ਲਈ ਲੜਦੇ ਰਹਿਣਗੇ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਬਦਲਿਆ ਮੌਸਮ, 15 ਜ਼ਿਲ੍ਹਿਆਂ 'ਚ ਮੀਂਹ ਤੇ ਗੜੇਮਾਰੀ ਦਾ ਆਰੇਂਜ ਅਲਰਟ


(For more news apart from Sidhu Moosewala's father Balkaur Sidhu on Jalandhar bypoll 2023, stay tuned to Zee PHH)