ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1627147

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਜਾਣੋ ਪੂਰਾ ਮਾਮਲਾ

ਹਾਲ ਹੀ ਵਿੱਚ ਮਾਨਸਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਅਤੇ ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਦਾ ਮੁੜ ਦਰਦ ਛਲਕ ਪਿਆ ਸੀ।

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਮਿਲੀ ਜਾਨੋ ਮਾਰਨ ਦੀ ਧਮਕੀ, ਜਾਣੋ ਪੂਰਾ ਮਾਮਲਾ

Sidhu Moosewala's father Balkaur Singh death threat news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਮੁੜ ਰਾਜਸਥਾਨ ਤੋਂ ਧਮਕੀ ਭਰੀ ਇੱਕ ਮੇਲ ਆਈ ਹੈ ਜਿਸ ਵਿੱਚ ਇਹ ਕਿਹਾ ਗਿਆ ਹੈ ਕਿ ਜਲਦ ਹੀ ਉਨ੍ਹਾਂ ਨੂੰ ਮਾਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਬਲਕੌਰ ਸਿੰਘ ਨੂੰ ਧਮਕੀ ਦਿੱਤੀ ਗਈ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲੈਣ। 

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੇਲ ਰਾਹੀਂ ਧਮਕੀ ਭੇਜੀ ਗਈ ਕਿ "ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਉ।" ਦੱਸ ਦਈਏ ਕਿ ਮਾਨਸਾ ਪੁਲਿਸ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਹਾਲ ਹੀ ਵਿੱਚ ਮਾਨਸਾ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਗਈ ਅਤੇ ਇਸ ਦੌਰਾਨ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਦਾ ਮੁੜ ਦਰਦ ਛਲਕ ਪਿਆ ਸੀ।

ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਜਿਸ ਦਿਨ ਉਨ੍ਹਾਂ ਨੇ ਜੇਲ 'ਚੋਂ ਲਾਰੈਂਸ ਦੀ ਇੰਟਰਵਿਊ ਹੁੰਦੀ ਦੇਖੀ ਤਾਂ ਉਨ੍ਹਾਂ ਨੂੰ ਮੁੜ ਮਹਿਸੂਸ ਹੋਇਆ ਕਿ ਉਨ੍ਹਾਂ ਦੇ ਪੁੱਤਰ ਦਾ ਇੱਕ ਵਾਰ ਫਿਰ ਕਤਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ 'ਤੇ ਕਿਸੇ ਹੋਰ ਦਿਨ ਵੀ ਕਾਰਵਾਈ ਕਰ ਸਕਦੀ ਸੀ, ਪਰ ਸਰਕਾਰ ਵੱਲੋਂ ਇਹ ਕਾਰਵਾਈ ਇਸ ਲਈ ਕੀਤੀ ਗਈ ਤਾਂ ਜੋ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਲੋਕ ਘੱਟ ਗਿਣਤੀ ਵਿੱਚ ਪੁੱਜ ਸਕਣ। 

ਇਹ ਵੀ ਪੜ੍ਹੋ: Sidhu Moosewala News: ਮਾਤਾ ਚਰਨ ਕੌਰ ਦੇ ਬੋਲ, ਜੇ ਕੋਈ ਸਾਬਤ ਕਰ ਦਿੰਦੈ ਕਿ ਸਿੱਧੂ ਨੇ ਕੋਈ ਕਤਲ ਕਰਵਾਇਆ ਤਾਂ ਉਹ ਸਜ਼ਾ ਭੁਗਤਣ ਲਈ ਤਿਆਰ

ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਵੱਲੋਂ ਵੀ ਭਰੇ ਮਨ ਨਾਲ ਕਿਹਾ ਗਿਆ ਸੀ ਕਿ ਅੱਜ ਦੇ ਸਮੇਂ ਵਿੱਚ ਵੀ ਸਾਡਾ ਦੇਸ਼ ਗੁਲਾਮ ਹੈ। ਜੇਲ੍ਹ ਵਿੱਚੋਂ ਲਾਰੈਂਸ ਵਰਗਾ ਗੈਂਗਸਟਰ ਸ਼ਰੇਆਮ ਵੀਡੀਓ ਕਾਲ ਕਰਕੇ ਕਹਿ ਰਿਹਾ ਹੈ ਕਿ ਕਤਲ ਉਸ ਨੇ ਕਰਵਾਇਆ ਹੈ ਤੇ ਸਰਕਾਰ ਇਸ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਉਨ੍ਹਾਂ ਕਿਹਾ।

ਇਹ ਵੀ ਪੜ੍ਹੋ: Amritpal Singh latest news: ਪਟਿਆਲਾ ਤੋਂ ਸਾਹਮਣੇ ਆਈ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ CCTV ਵੀਡੀਓ

(For more latest news apart from death threat to Sidhu Moosewala's father Balkaur Singh, stay tuned to Zee PHH)

Trending news