Sidhu Moosewala's First Death Anniversary News: ਮਰਹੂਮ ਪੰਜਾਬੀ ਗਾਇਕ ​​ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਵੱਲੋਂ ਕਿਹਾ ਗਿਆ ਕਿ 'ਮਾਰਚ ਵਿੱਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ, ਇਸ ਕਰਕੇ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ'। 


COMMERCIAL BREAK
SCROLL TO CONTINUE READING

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਰਹੂਮ ਪੰਜਾਬੀ ਗਾਇਕ ਦੀ ਪਹਿਲੀ ਬਰਸੀ ਨੂੰ ਲੈ ਕੇ ਐਲਾਨ ਕੀਤਾ ਕਿ Sidhu Moosewala ਦੀ First Death Anniversary 19 ਮਾਰਚ ਨੂੰ ਪੰਜਾਬ ਦੇ ਪਿੰਡ ਮਾਨਸਾ ਵਿਖੇ ਮਨਾਈ ਜਾਵੇਗੀ। 


ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਮਾਰਚ ਵਿੱਚ ਇਸ ਲਈ ਬਰਸੀ ਮਨਾਈ ਜਾ ਰਹੀ ਹੈ ਕਿਉਂਕਿ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਭਾਰੀ ਇਕੱਠ ਹੋਵੇਗਾ, ਇਸ ਦੇ ਮੱਦੇਨਜ਼ਰ ਗਰਮੀਆਂ ਦੀ ਸ਼ੁਰੂਆਤ ਤੋਂ ਪਹਿਲਾਂ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ'। 


ਇਹ ਵੀ ਪੜ੍ਹੋ: Ajnala Violence case: ਅਜਨਾਲਾ ਕਾਂਡ 'ਚ ਅੰਤਿਮ ਪੜਾਅ 'ਤੇ ਪੰਜਾਬ ਪੁਲਿਸ ਦੀ ਜਾਂਚ, ਮੁਲਜ਼ਮਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਆਈ ਸਾਹਮਣੇ


ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਈ ਸੀ ਜਦੋਂ ਗੈਂਗਸਟਰਾਂ ਵੱਲੋਂ ਸਿੱਧੂ 'ਤੇ ਅੰਨ੍ਹੇਵਾਰ ਗੋਲੀਆਂ ਮਾਰਿਆ ਗਈਆਂ ਸਨ। ਸਿੱਧੂ ਮੂਸੇਵਾਲਾ ਦੀ ਮੌਤ ਨੂੰ 9 ਮਹੀਨੇ ਹੋ ਗਏ ਹਨ ਪਰ ਹੁਣ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ। 


ਇਸਦੇ ਨਾਲ ਹੀ ਸਿੱਧੂ ਦੇ ਮਾਤਾ-ਪਿਤਾ ਬਲਕੌਰ ਸਿੰਘ ਅਤੇ ਚਰਨ ਕੌਰ ਨੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸੋਸ਼ਲ ਮੀਡੀਆ 'ਤੇ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਹਾਲ ਹੀ ਵਿੱਚ ਸਿੱਧੂ ਦੇ ਪਿਤਾ ਨੇ ਐਲਾਨਿਆ ਸੀ ਕਿ ਸਿੱਧੂ ਦੀ ਗੋਲੀਆਂ ਨਾਲ ਛਲਣੀ ਥਾਰ ਨੂੰ ਊਹ ਪੂਰੇ ਪੰਜਾਬ ਵਿੱਚ ਘੁਮਾਉਂਗੇ ਤਾਂ ਜੋ ਸਰਕਾਰ ਦੀ ਨਾਕਾਮੀ ਨੂੰ ਲੋਕਾਂ ਨੂੰ ਦਿਖਾ ਸਕਣ।  


ਇਹ ਵੀ ਪੜ੍ਹੋ: ਦੁਬਈ ਜਾਣ ਦੀ ਤਿਆਰੀ 'ਚ ਸੀ ਮਨਕੀਰਤ ਔਲਖ, NIA ਨੇ ਚੰਡੀਗੜ੍ਹ ਏਅਰਪੋਰਟ 'ਤੇ ਰੋਕਿਆ, ਜਾਣੋ ਪੂਰਾ ਮਾਮਲਾ


(For more news apart from Sidhu Moosewala's First Death Anniversary, stay tuned to Zee PHH)