6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਅਤੇ ਹੁਣ ਤੱਕ ਸਿੱਧੂ ਦੇ ਮਾਪਿਆਂ ਅਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Trending Photos
Sidhu Moosewala 'Moosetape' album news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਅਤੇ ਅੱਜ ਵੀ ਸਿੱਧੂ ਦਾ ਨਾਮ ਦੁਨੀਆਂ ਭਰ ਵਿੱਚ ਗੂੰਜ ਰਿਹਾ ਹੈ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੀ 'ਮੂਸਟੇਪ' ਐਲਬਮ ਇੱਕ ਕਲਾਕਾਰ ਵੱਲੋਂ ਸੱਭ ਤੋਂ ਵੱਧ ਸਟ੍ਰੀਮ ਕੀਤੀ ਗਈ ਭਾਰਤੀ ਐਲਬਮ ਬਣ ਗਈ ਹੈ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ 'ਮੂਸਟੇਪ' ਐਲਬਮ ਪਿਛਲੇ ਸਾਲ 15 ਮਈ ਨੂੰ ਰਿਲੀਜ਼ ਹੋਈ ਸੀ ਅਤੇ ਇਸ ਐਲਬਮ ਨੇ ਬਹੁਤ ਸਾਰੇ ਰਿਕਾਰਡ ਬਣਾਏ ਹਨ। ਦੱਸ ਦਈਏ ਕਿ news report ਦੇ ਮੁਤਾਬਿਕ Sidhu Moosewala ਦੀ 'Moosetape' album ਨੂੰ Spotify 'ਤੇ 500 ਮਿਲੀਅਨ ਤੋਂ ਵੱਧ ਸਟ੍ਰੀਮ ਕੀਤਾ ਗਿਆ ਹੈ।
2021 ਵਿੱਚ ਰਿਲੀਜ਼ ਹੋਈ ਸਿੱਧੂ ਮੂਸੇਵਾਲਾ ਦੀ "ਮੂਸਟੇਪ" ਐਲਬਮ, ਇੱਕ ਕਲਾਕਾਰ ਵੱਲੋਂ ਸਭ ਤੋਂ ਵੱਧ ਸਟ੍ਰੀਮ ਕੀਤੀ ਗਈ ਭਾਰਤੀ ਐਲਬਮ ਬਣ ਗਈ ਹੈ। ਇਸ ਖ਼ਬਰ 'ਤੇ ਪ੍ਰਤੀਕ੍ਰਿਆ ਦਿੰਦਿਆਂ ਕਈ ਲੋਕਾਂ ਨੇ ਮਾਣ ਮਹਿਸੂਸ ਕੀਤਾ। ਇੱਕ ਯੂਜ਼ਰ ਨੇ ਲਿਖਿਆ "ਬਾਈ ਨੂੰ ਇਸ ਇੰਡਸਟਰੀ 'ਚ ਕਦੇ ਆਪਣੇ ਮੁਕਾਬਲੇ ਦਾ ਬੰਦਾ ਲਭਿਆ ਹੀ ਨਹੀਂ।"
ਪੰਜਾਬ 'ਚ 29 ਮਈ ਨੂੰ 'ਬਲੈਕ ਡੇ' ਮੰਨਿਆ ਜਾਂਦਾ ਹੈ ਕਿਉਂਕਿ ਉਸ ਦਿਨ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਸਿੱਧੂ ਦੇ ਮਾਪਿਆਂ ਅਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ: Sidhu Moosewala murder case: ਸਿੱਧੂ ਮੂਸੇਵਾਲਾ ਦੇ ਕਤਲ ਲਈ ਅਸਲਾ ਸਪਲਾਈ ਕਰਨ ਵਾਲਾ ਵਿਅਕਤੀ ਗ੍ਰਿਫਤਾਰ
ਹਾਲ ਹੀ ਵਿੱਚ ਖ਼ਬਰਾਂ ਆਈਆਂ ਸਨ ਕਿ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਮੁੱਖ ਮੁਲਜ਼ਮ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਹਾਲਾਂਕਿ ਬਾਅਦ ਵਿੱਚ ਗੋਲਡੀ ਬਰਾੜ ਦੀ ਇੱਕ ਵਾਇਰਲ ਆਡੀਓ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਉਹ ਹਿਰਾਸਤ ਵਿੱਚ ਨਹੀਂ ਹੈ।