Sidhu Moose Wala Mother Pregnant: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਜਲਦ ਆ ਰਹੀਆਂ ਹਨ। ਦਰਅਸਲ ਉਨ੍ਹਾਂ ਦੀ ਮਾਤਾ ਚਰਨ ਕੌਰ ਅਗਲੇ ਮਹੀਨੇ ਬੇਟੇ ਨੂੰ ਜਨਮ ਦੇਣ ਜਾ ਰਹੀ ਹੈ। ਇਹੀ ਕਾਰਨ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਜਾਂਦੇ ਹਨ ਅਤੇ ਹਰ ਐਤਵਾਰ ਆਪਣੇ ਬੇਟੇ ਦੇ ਪ੍ਰਸ਼ੰਸਕਾਂ ਨੂੰ ਵੀ ਨਹੀਂ ਮਿਲ ਰਹੇ ਹਨ।


COMMERCIAL BREAK
SCROLL TO CONTINUE READING


ਇਸ ਗੱਲ ਦੀ ਪੁਸ਼ਟੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੀਤੀ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਤੋਂ ਗਰਭਵਤੀ ਹੋਣ ਦਾ ਫੈਸਲਾ ਕੀਤਾ ਹੈ। ਇਸਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. IVF  ਦਾ ਉਪਯੋਗ ਕੀਤਾ ਹੈ।


ਕੀ ਹੈ IVF 


-IVF ਦਾ ਮਤਲਬ ਹੈ ਇਨ ਵਿਟਰੋ ਫਰਟੀਲਾਈਜ਼ੇਸ਼ਨ। ਇਸ ਪ੍ਰਕਿਰਿਆ ਵਿੱਚ ਦੋ ਤੋਂ ਤਿੰਨ ਹਫ਼ਤੇ ਲੱਗਦੇ ਹਨ। ਅੰਡੇ ਅਤੇ ਸ਼ੁਕਰਾਣੂਆਂ ਨੂੰ ਮਾਂ ਦੇ ਗਰਭ ਵਿੱਚ ਵਿਕਸਤ ਕਰਨ ਦੀ ਬਜਾਏ ਇੱਕ ਪ੍ਰਯੋਗਸ਼ਾਲਾ ਵਿੱਚ ਵਿਕਸਤ ਕਰਨ ਦੀ ਪ੍ਰਕਿਰਿਆ ਨੂੰ ਇਨ ਵਿਟਰੋ ਫਰਟੀਲਾਈਜ਼ੇਸ਼ਨ ਯਾਨੀ ਆਈਵੀਐਫ ਕਿਹਾ ਜਾਂਦਾ ਹੈ।


-ਬਹੁਤ ਸਾਰੀਆਂ ਔਰਤਾਂ ਕੁਦਰਤੀ ਤੌਰ 'ਤੇ ਗਰਭ ਧਾਰਨ ਕਰਨ ਵਿੱਚ ਅਸਫਲ ਰਹਿੰਦੀਆਂ ਹਨ। ਇਸ ਲਈ ਉਨ੍ਹਾਂ ਨੂੰ IVF ਦੀ ਚੋਣ ਕਰਨੀ ਚਾਹੀਦੀ ਹੈ। ਔਰਤਾਂ ਆਈਵੀਐਫ ਇਲਾਜ ਲਈ ਜਾ ਸਕਦੀਆਂ ਹਨ। ਜਦੋਂ ਆਈਵੀਐਫ ਦੀ ਗੱਲ ਆਉਂਦੀ ਹੈ, ਤਾਂ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੁੰਦੀ ਹੈ ਕਿ ਕੀ ਉਮਰ ਦੀਆਂ ਕੋਈ ਪਾਬੰਦੀਆਂ ਹਨ।


-IVF ਪ੍ਰਕਿਰਿਆ ਵਿੱਚ ਸ਼ੁਕ੍ਰਾਣੂ ਅਤੇ ਅੰਡੇ ਦਾ ਮਿਸ਼ਰਣ ਸ਼ਾਮਲ ਹੁੰਦਾ ਹੈ। ਹਾਲਾਂਕਿ, IVF ਇੱਕ ਗੁੰਝਲਦਾਰ ਪ੍ਰਕਿਰਿਆ ਹੋ ਸਕਦੀ ਹੈ। ਇਸ ਲਈ, ਵੱਖ-ਵੱਖ ਮਾਪਦੰਡਾਂ ਦੀ ਜਾਂਚ ਕਰਨਾ ਮਹੱਤਵਪੂਰਨ ਹੈ.


ਇਹ ਵੀ ਪੜ੍ਹੋ: US Ambassador Video: ਭਾਰਤ ’ਚ ਅਮਰੀਕਾ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਵੀਡੀਓ

ਸਿੱਧੂ ਸੀ ਮਾਪਿਆਂ ਦਾ ਇਕਲੌਤਾ ਪੁੱਤਰ 


ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਤੋਂ ਬਾਅਦ ਉਸ ਦੇ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਸੀ। ਇਸ ਕਾਰਨ ਉਸ ਦੀ ਮਾਤਾ ਚਰਨ ਕੌਰ ਆਈ.ਵੀ.ਐਫ. ਰਾਹੀਂ ਬੱਚਾ ਪੈਦਾ ਕਰਨ ਦਾ ਸੋਚਿਆ ਹੈ।  ਮੀਡੀਆ ਨੇ ਗਾਇਕ ਦੇ ਚਾਚਾ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿੱਚ ਨਵੀਂ ਜਾਨ ਆ ਰਹੀ ਹੈ।



ਸਿੱਧੂ ਮੂਸੇਵਾਲਾ ਦੀ ਮੌਤ
ਦੱਸ ਦੇਈਏ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।