Goldy Brar News: ਗੈਂਗਸਟਰ ਗੋਲਡੀ ਬਰਾੜ ਕੈਨੇਡਾ ਦੇ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ `ਚ ਸ਼ਾਮਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moose Wala Murder Case) ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
Goldy Brar News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Moose Wala Murder Case) ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ (Goldy Brar) ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ਕੈਨੇਡਾ ਸਰਕਾਰ ਦੁਆਰਾ "ਬੀ ਆਨ ਦਿ ਲੁੱਕ ਆਉਟ" (ਬੋਲੋ) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ (Goldy Brar) ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ। ਗੋਲਡੀ 'ਤੇ 1.5 ਕਰੋੜ ਰੁਪਏ ਦਾ ਇਨਾਮ ਹੈ।
ਇਹ ਵੀ ਪੜ੍ਹੋ: Diljit Dosanjh-Nimrat Khaira Jodi: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ! ਫ਼ਿਲਮ 'ਜੋੜੀ' 'ਤੇ ਲਗਾਈ ਗਈ ਰੋਕ
ਕੈਨੇਡਾ ਸਰਕਾਰ ਨੇ ਇਸ ਸੂਚੀ ਵਿੱਚ ਗੋਲਡੀ ਬਰਾੜ (Goldy Brar) ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ 'ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ 'ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ 'ਤੇ ਕੀਤੀ ਹੈ।
ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ (Goldy Brar)ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ 'ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਦੱਸਣਯੋਗ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ।
ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ 'ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਾਫ਼ੀ ਲੰਬੇ ਸਮੇਂ ਤੋਂ (Goldy Brar)ਗੋਲਡੀ ਬਰਾੜ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।