Sidhu Moosewala murder case accused Priyavrat Fauji brother dead: ਡਾਕਟਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਕਿਤੇ ਵੀ ਸੱਟ ਲੱਗੀ ਹੋਵੇ, ਉਸ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕੀਤੀ ਜਾਵੇ।
Trending Photos
Sidhu Moosewala murder case accused Priyavrat Fauji brother dead in Panipat Encounter news: ਹਰਿਆਣਾ 'ਚ ਦੇਰ ਰਾਤ ਸਮਾਲਖਾ ਇਲਾਕੇ 'ਚ ਪਾਣੀਪਤ ਅਤੇ ਹੋਰ ਜ਼ਿਲ੍ਹਿਆਂ ਦੇ ਕਾਰੋਬਾਰੀਆਂ ਤੋਂ ਫਿਰੌਤੀ ਦੀ ਮੰਗ ਕਰ ਰਹੇ ਦੋ ਬਦਮਾਸ਼ਾਂ ਵਿਚਾਲੇ ਪੁਲਿਸ ਮੁਕਾਬਲਾ ਹੋਇਆ।ਇਸ ਦੌਰਾਨ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ 'ਚ ਜੇਲ 'ਚ ਬੰਦ ਪ੍ਰਿਅਵਰਤ ਫੌਜੀ ਦੇ ਭਰਾ ਰਾਕੇਸ਼ ਉਰਫ ਰਾਕਾ ਦੀ ਹਸਪਤਾਲ 'ਚ ਮੌਤ ਹੋ ਗਈ। ਇਸ ਦੌਰਾਨ ਇੱਕ ਹੋਰ ਮੁਲਜ਼ਮ ਗੰਭੀਰ ਹਾਲਤ ਵਿੱਚ ਜ਼ਖ਼ਮੀ ਹੈ।
ਪੁਲਿਸ ਸੁਪਰਡੈਂਟ ਅਜੀਤ ਸ਼ੇਖਾਵਤ ਨੇ ਦੱਸਿਆ ਕਿ ਮੁਲਜ਼ਮ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਹੀ ਕੁਰੂਕਸ਼ੇਤਰ 'ਚ ਵੀ ਔਡੀ ਕਾਰ 'ਚ ਜਾ ਰਹੇ ਪਰਿਵਾਰ 'ਤੇ ਗੋਲੀ ਚਲਾਈ ਗਈ ਸੀ। ਅਜੀਤ ਨੇ ਦੱਸਿਆ ਕਿ ਦੋਵੇਂ ਉਸ ਮਾਮਲੇ ਵਿੱਚ ਵੀ ਲੋੜੀਂਦੇ ਸਨ।
ਪੁਲਿਸ ਨੇ ਅੱਗੇ ਦੱਸਿਆ ਕਿ ਜਦੋਂ ਸੀਸੀਟੀਵੀ ਫੁਟੇਜ ਖੰਗਾਲੀ ਗਈ ਤਾਂ ਦੋਵਾਂ ਦੀ ਪਛਾਣ ਹੋ ਗਈ। ਅਜੀਤ ਸ਼ੇਖਾਵਤ ਨੇ ਹੋਰ ਦੱਸਿਆ ਕਿ ਰਾਕੇਸ਼ ਉਰਫ ਰਾਕਾ ਗੜ੍ਹੀ ਸਿਸਾਣਾ ਸੋਨੀਪਤ ਦਾ ਰਹਿਣ ਵਾਲਾ ਹੈ ਅਤੇ ਦੂਜਾ ਸੋਨੂੰ ਜਾਟ ਪਾਣੀਪਤ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: Punjab Fraud Travel Agents List: 'ਫਰਜ਼ੀ ਟ੍ਰੈਵਲ ਏਜੰਟਾਂ ਦੀ ਸੂਚੀ ਤਿਆਰ, ਹੋਵੇਗੀ ਸਖ਼ਤ ਕਾਰਵਾਈ'
ਪੁਲਿਸ ਸੁਪਰਡੈਂਟ ਦਾ ਕਹਿਣਾ ਹੈ ਕਿ ਮੁੱਠਭੇੜ ਦੌਰਾਨ ਦੋਵਾਂ ਬਦਮਾਸ਼ਾਂ ਨੇ ਪੁਲਿਸ 'ਤੇ ਗੋਲੀਬਾਰੀ ਕੀਤੀ, ਤੇ ਜਵਾਬੀ ਕਾਰਵਾਈ 'ਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜੋ ਬਦਮਾਸ਼ਾਂ ਦੀਆਂ ਲੱਤਾਂ 'ਤੇ ਲੱਗੀਆਂ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਰਾਕੇਸ਼ ਉਰਫ਼ ਰਾਕਾ ਨੂੰ ਮ੍ਰਿਤਕ ਐਲਾਨ ਦਿੱਤਾ।
ਸੁਪਰਡੈਂਟ ਨੇ ਦੱਸਿਆ ਕਿ ਡਾਕਟਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਕਿਤੇ ਵੀ ਸੱਟ ਲੱਗੀ ਹੋਵੇ, ਉਸ ਦੀ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕੀਤੀ ਜਾਵੇ। ਅਜੀਤ ਨੇ ਦੱਸਿਆ ਕਿ ਰਾਕੇਸ਼ ਉਰਫ਼ ਰਾਕਾ ਦੀ ਲੱਤ 'ਤੇ ਸੱਟ ਲੱਗੀ ਹੈ ਅਤੇ ਉਸ ਦੇ ਸਰੀਰ 'ਤੇ ਕਿਤੇ ਵੀ ਸੱਟ ਨਹੀਂ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਜਾਂ ਕੀ ਕਾਰਨ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਕਾਲੇ ਹਨੇਰੇ ਬੱਦਲਾਂ ਵਿਚਾਲੇ ਹੋਈ ਦਿਨ ਦੀ ਸ਼ੁਰੂਆਤ, ਜਾਣੋ ਕੀ ਕਹਿੰਦਾ ਹੈ ਮੌਸਮ ਵਿਭਾਗ!
(For more news apart from Sidhu Moosewala murder case accused Priyavrat Fauji brother dead in Panipat Encounter news, stay tuned to Zee PHH)