Sidhu Moosewala Murder Case- AGTF ਹੱਥ ਲੱਗੀ ਵੱਡੀ ਸਫ਼ਲਤਾ, ਸ਼ਾਰਪ ਸ਼ੂਟਰ ਦੀਪਕ ਮੁੰਡੀ ਗ੍ਰਿਫ਼ਤਾਰ
AGTF ਅਤੇ STF ਦੀ ਸਾਂਝੀ ਕਾਰਵਾਈ ਤੋਂ ਬਾਅਦ ਮੁੰਡੀ ਨੂੰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਹੁਣ ਤੱਕ ਕੋਈ ਵੀ ਪੁਲਸ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪੁਲੀਸ ਸੂਤਰਾਂ ਅਨੁਸਾਰ ਮੁੰਡੀ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਚੰਡੀਗੜ ਲਿਜਾਇਆ ਗਿਆ ਹੈ।
ਚੰਡੀਗੜ: ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਸਟੇਟ ਟਾਸਕ ਫੋਰਸ (STF) ਨੂੰ ਵੱਡੀ ਸਫਲਤਾ ਮਿਲੀ ਹੈ। ਦੋਵਾਂ ਫੋਰਸਾਂ ਦੀ ਸਾਂਝੀ ਕਾਰਵਾਈ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਅਤੇ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਅੰਮ੍ਰਿਤਸਰ ਸਰਹੱਦ ਦੇ ਅਟਾਰੀ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਹੁਣ ਤੱਕ ਪੁਲਿਸ ਅਧਿਕਾਰੀ ਇਸ ਮਾਮਲੇ ਵਿਚ ਕੁੱਝ ਵੀ ਦੱਸਣ ਤੋਂ ਝਿਜਕ ਰਹੇ ਹਨ।
ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦਾ 20 ਜੁਲਾਈ ਨੂੰ ਅਟਾਰੀ ਦੇ ਪਿੰਡ ਭਕਨਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੰਡੀ ਹੀ ਅਜਿਹਾ ਸ਼ੂਟਰ ਸੀ ਜੋ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਸੀ। ਇਸ ਮਾਮਲੇ ਵਿਚ ਦਿੱਲੀ ਪੁਲਿਸ ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਮੰਨੂੰ ਅਤੇ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ ਪੁਲਸ ਨੂੰ ਮੁੰਡੀ ਅਟਾਰੀ ਇਲਾਕੇ 'ਚ ਹੋਣ ਦੀ ਸੂਚਨਾ ਮਿਲੀ ਸੀ।
AGTF ਅਤੇ STF ਦੀ ਸਾਂਝੀ ਕਾਰਵਾਈ ਤੋਂ ਬਾਅਦ ਮੁੰਡੀ ਨੂੰ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਪਰ ਹੁਣ ਤੱਕ ਕੋਈ ਵੀ ਪੁਲਸ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ। ਪੁਲੀਸ ਸੂਤਰਾਂ ਅਨੁਸਾਰ ਮੁੰਡੀ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਚੰਡੀਗੜ ਲਿਜਾਇਆ ਗਿਆ ਹੈ। ਬਹੁਤ ਜਲਦ ਪੰਜਾਬ ਪੁਲਿਸ ਦੇ ਡੀ. ਜੀ. ਪੀ. ਪ੍ਰੈੱਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦੇਣਗੇ।
WATCH LIVE TV