Sidhu Moosewala Murder Case- ਸੀ. ਐਮ. ਮਾਨ ਨੇ ਕੀਤਾ ਐਲਾਨ, ਮਾਮਲੇ ਦੀ ਜਾਂਚ ਸੌਂਪੀ ਜਾਵੇਗੀ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜ ਨੂੰ
ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ।
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੂੰ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਡੀ. ਜੀ. ਪੀ. ਪੰਜਾਬ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਕਿਹਾ।
ਸਿੱਧੂ ਮੂਸੇ ਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਤਤਕਾਲ ਅਤੇ ਨਤੀਜਾ ਮੁਖੀ ਤਰੀਕੇ ਨਾਲ ਡੂੰਘਾਈ ਨਾਲ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ 'ਤੇ ਤੈਅ ਕੀਤੀ ਜਾਵੇਗੀ।
WATCH LIVE TV