Moosewala Murder Case Update: ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਅਦਾਲਤ ਨੇ ਅੱਜ ਵੱਡਾ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਸੈਸ਼ਨ ਕੋਰਟ ਨੇ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਇਸ ਮਾਮਲੇ ਦੀ ਹੁਣ ਅਗਲੀ ਸੁਣਵਾਈ 20 ਮਈ ਨੂੰ ਹੋਵੇਗੀ।


COMMERCIAL BREAK
SCROLL TO CONTINUE READING

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਕਸ਼ਿਸ਼ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ।