ਚੰਡੀਗੜ:  ਸਿੱਧੂ ਮੂਸੇ ਵਾਲਾ ਦੇ ਪਰਿਵਾਰ ਵੱਲੋਂ ਉਸ ਦੇ ਪੋਸਟਮਾਰਟਮ ਤੋਂ ਇਨਕਾਰ ਕੀਤਾ ਗਿਆ ਹੈ। ਪਿੰਡ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪਿੰਡ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਸਭ ਦੇ ਵਿਚਾਲੇ ਜਵਾਨ ਪੁੱਤ ਦੀ ਮੌਤ ਦਾ ਸਦਮਾ ਚੱਲੇ ਰਹੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

                                                             


ਪਿਤਾ ਨੇ ਮੁੱਖ ਮੰਤਰੀ ਤੋਂ ਇਨਸਾਫ਼ ਦੀ ਕੀਤੀ ਮੰਗ


ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ  ਸਿੰਘ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਹੈ ਕਿ ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਨ ਉਨ੍ਹਾਂ ਦਾ ਪੁੱਤਰ ਸ਼ੁਭਦੀਪ ਸਿੰਘ ਹਮੇਸ਼ਾ ਲਈ ਉਨ੍ਹਾਂ ਤੋਂ ਦੂਰ ਹੋ ਗਿਆ ਹੈ। ਸ਼ੁਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਬੇਟਾ ਕਿੱਥੇ ਹੈ ਅਤੇ ਘਰ ਕਦੋਂ ਵਾਪਸ ਆਵੇਗਾ। ਮੈਂ ਉਸਨੂੰ ਕਿਵੇਂ ਜਵਾਬ ਦੇਵਾਂ? ਮੈਨੂੰ ਉਮੀਦ ਹੈ ਕਿ ਮੈਨੂੰ ਇਨਸਾਫ਼ ਮਿਲੇਗਾ। ਮੈਂ ਆਪਣੇ ਪਰਿਵਾਰ ਲਈ ਨਿਆਂ ਦੀ ਅਰਦਾਸ ਕਰਦਾ ਹਾਂ। ਆਪਣੀ ਮਿਹਨਤ ਨਾਲ ਮੇਰੇ ਬੇਟੇ ਨੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪਰ ਡੀਜੀਪੀ ਪੰਜਾਬ ਨੇ ਆਪਣੇ ਪੁੱਤਰ ਦੀ ਮੌਤ ਨੂੰ ਗੈਂਗਸਟਰਾਂ ਨਾਲ ਜੋੜ ਕੇ ਪੇਸ਼ ਕੀਤਾ। ਇਸ ਲਈ ਉਨ੍ਹਾਂ ਦੀ ਬੇਨਤੀ ਹੈ ਕਿ ਡੀ. ਜੀ. ਪੀ. ਪੰਜਾਬ ਨੂੰ ਜਨਤਕ ਤੌਰ 'ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਇਨਸਾਫ ਦੀ ਉਮੀਦ ਹੈ।


 


ਸੀ. ਐਮ. ਮਾਨ ਨੇ ਦਿੱਤਾ ਚਿੱਠੀ ਦਾ ਜਵਾਬ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਚਿੱਠੀ ਦਾ ਜਵਾਬ ਦਿੱਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ। ਉਹਨਾਂ ਚਿੱਠੀ ਵਿਚ ਲਿਖੀ ਹਰੇਕ ਮੰਗ ਉੱਤੇ ਗੌਰ ਕਰਨ ਦਾ ਵਾਅਦਾ ਕੀਤਾ ਹੈ।


 


ਬਿਮਾਰ ਮਾਸੀ ਦਾ ਹਾਲ ਜਾਣਨ ਲਈ ਸਿੱਧੂ ਮੂਸੇਵਾਲਾ ਗਿਆ ਸੀ ਘਰੋਂ


ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਐਤਵਾਰ ਨੂੰ ਆਪਣੀ ਬਿਮਾਰ ਮਾਸੀ ਦਾ ਹਾਲ ਜਾਣਨ ਲਈ ਆਪਣੇ ਪਿੰਡ ਤੋਂ ਰਵਾਨਾ ਹੋਏ ਸਨ। ਜਿਵੇਂ ਹੀ ਉਹ ਮਾਨਸਾ ਦੇ ਪਿੰਡ ਜਵਾਹਰਕੇ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਉਸਦੇ ਸਾਥੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੈਂ ਕਾਰ ਵਿੱਚ ਪਿੱਛੇ ਸੀ ਅਤੇ ਉਸ ਦੇ ਨਾਲ ਵਾਲੀ ਸੀਟ ’ਤੇ ਇੱਕ ਹੋਰ ਦੋਸਤ ਗੁਰਪ੍ਰੀਤ ਸਿੰਘ ਬੈਠਾ ਸੀ। ਕਾਰ 'ਚ ਪੰਜ ਲੋਕਾਂ ਦੇ ਬੈਠਣ ਲਈ ਜਗ੍ਹਾ ਨਹੀਂ ਸੀ, ਇਸ ਲਈ ਉਸ ਨੇ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਆਪਣੇ ਨਾਲ ਨਹੀਂ ਬਿਠਾਇਆ।


 


WATCH LIVE TV