Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲੇ `ਚ ਨਾਮਜ਼ਦ ਵਿਅਕਤੀਆਂ ਦੀ ਹੋਵੇਗੀ ਪੇਸ਼ੀ
Sidhu Moosewala murder case latest news: ਇਸ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਕਚਿਹਰੀ ਪਹੁੰਚੇ।
Sidhu Moosewala murder case latest news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਅੱਜ ਯਾਨੀ 9 ਅਗਸਤ ਨੂੰ ਮਾਨਸਾ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਵੇਗੀ ਅਤੇ ਇਸ ਦੌਰਾਨ ਇਸ ਕਤਲਕਾਂਡ ਦੇ ਮੁੱਖ ਦੋਸ਼ੀ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਣੇ 25 ਦੋਸ਼ੀ ਪੇਸ਼ ਹੋਣਗੇ। ਇਸ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮਾਨਸਾ ਦੀ ਕਚਿਹਰੀ ਪਹੁੰਚੇ।
ਮਿਲੀ ਜਾਣਕਾਰੀ ਦੇ ਮੁਤਾਬਕ ਮਾਨਸਾ ਕਚਹਿਰੀ ਵਿਖੇ ਪਹੁੰਚਣ ਤੋਂ ਬਾਅਦ ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨਾਲ ਗੱਲਬਾਤ ਕਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਇੱਕ ਕੁੜਤਾ ਸਿਲਵਾਇਆ ਗਿਆ ਹੈ ਜਿਸ 'ਤੇ ਉਹਨਾਂ ਵੱਲੋਂ ਇਨਸਾਫ਼ ਨੂੰ ਲੈ ਕੇ ਕਾਫੀ ਕੁਝ ਲਿਖਿਆ ਗਿਆ ਹੈ ਅਤੇ ਉਹ ਰੋਸ ਪ੍ਰਦਰਸ਼ਨ ਵੀ ਕਰਨਗੇ।
ਦੱਸ ਦਈਏ ਕਿ ਜੇਲ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਸ਼ਾਮਿਲ ਸਾਰੇ 25 ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਪੰਜਾਬ ਪੁਲਸ ਵੱਲੋਂ ਕਰੀਬ 11 ਮਹੀਨਿਆਂ ਬਾਅਦ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਗੈਂਗਸਟਰਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। (Sidhu Moosewala murder case latest news)
Updating...
ਇਹ ਵੀ ਪੜ੍ਹੋ: Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਦੋਆਬਾ ਖੇਤਰ 'ਚ ਵੱਧ ਅਸਰ ਦੇਖਣ ਦੇ ਆਸਾਰ