Sidhu Moosewala Murder case latest news: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਐਨਆਈਏ ਅਤੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇੱਕ ਟੀਮ ਵੱਲੋਂ ਇਕ ਅਹਿਮ ਘਟਨਾਕ੍ਰਮ ਵਿੱਚ ਅਮਰੀਕਾ ਸਥਿਤ ਇੱਕ ਅੰਤਰਰਾਸ਼ਟਰੀ ਹਥਿਆਰ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਗ੍ਰਿਫਤਾਰ ਆਰੋਪੀ ਦੀ ਪਛਾਣ ਧਰਮਜੋਤ ਸਿੰਘ ਕਾਹਲੋਂ ਵਜੋਂ ਹੋਈ ਹੈ ਜੋ ਕਿ ਯੂਏਪੀਏ ਮਾਮਲੇ ਵਿੱਚ ਵੀ ਲੋੜੀਂਦਾ ਸੀ। ਉਸਨੂੰ ਕੈਲੀਫੋਰਨੀਆ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਰਿਪੋਰਟਾਂ ਵੱਲੋਂ ਸੂਤਰਾਂ ਦਾ ਹਵਾਲਾ ਦਿੰਦਿਆਂ ਇਹ ਕਿਹਾ ਗਿਆ ਕਿ ਕਾਹਲੋਂ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਹੈ ਅਤੇ ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਏਕੇ-47 ਰਾਈਫਲਾਂ ਸਣੇ ਹਥਿਆਰਾਂ ਦੀ ਸਪਲਾਈ ਕੀਤੀ ਸੀ। ਇਨ੍ਹਾਂ ਹਥਿਆਰਾਂ ਨਾਲ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿਖੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।  


ਇਹ ਵੀ ਦੱਸਿਆ ਜਾ ਰਿਹਾ ਹੈ ਕਿ ਧਰਮਜੋਤ ਕਾਹਲੋਂ ਭਾਰਤੀ ਅਤੇ ਵਿਦੇਸ਼ ਵਿੱਚ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਦਾ ਹੈ। ਫਿਲਹਾਲ ਉਸਨੂੰ ਭਾਰਤ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਧਰਮਜੋਤ ਦੇ ਖਿਲਾਫ ਇੱਕ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਅਤੇ ਦਿੱਲੀ ਪੁਲਿਸ ਸਪੈਸ਼ਲ ਸੈੱਲ, ਪੰਜਾਬ ਪੁਲਿਸ ਅਤੇ ਐਨਆਈਏ ਉਸਦੀ ਭਾਲ ਕਰ ਰਹੇ ਸਨ। 


ਧਰਮਜੋਤ ਕਾਹਲੋਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਉਹ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਭਰੋਸੇਮੰਦ ਸਪਲਾਇਰ ਵੀ ਸੀ ਅਤੇ ਭਗਵਾਨਪੁਰੀਆ ਰਾਹੀਂ ਉਹ ਲਾਰੈਂਸ ਬਿਸ਼ਨੋਈ, ਅਤੇ ਗੋਲਡੀ ਬਰਾੜ ਨੂੰ ਮਿਲਿਆ ਸੀ।  


ਦੱਸ ਦਈਏ ਕਿ ਫਿਲਹਾਲ ਜੇਲ੍ਹ 'ਚ ਬੰਦ ਗੈਂਗਸਟਰ ਬਿਸ਼ਨੋਈ ਵੱਲੋਂ ਵੀ ਇਹ ਖੁਲਾਸਾ ਕੀਤਾ ਗਿਆ ਸੀ ਕਿ ਅਮਰੀਕਾ ਸਥਿਤ ਇੱਕ ਵਿਅਕਤੀ ਉਸ ਦੇ ਲਈ ਹਥਿਆਰਾਂ ਦੀ ਸਪਲਾਈ ਕਰਦਾ ਸੀ।


ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਬੈਂਸ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਪੂਰਾ ਮਾਮਲਾ 


ਇਹ ਵੀ ਪੜ੍ਹੋ: Punjab News: 46 ਦੋਸ਼ੀਆਂ 'ਤੇ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੀ ਉਡੀਕ 'ਚ ਵਿਜੀਲੈਂਸ 


(For more news apart from Sidhu Moosewala Murder case latest news, stay tuned to Zee PHH)