ਪੰਜਾਬ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ਦੀ ਭਾਲ ਵਿੱਚ ਹਨ। ਦਿੱਲੀ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸ਼ੂਟਰ ਗ੍ਰਿਫਤਾਰੀ ਤੋਂ ਬਚਣ ਲਈ ਨੇਪਾਲ ਭੱਜ ਗਏ ਹਨ।
Trending Photos
ਚੰਡੀਗੜ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਅਹਿਮ ਜਾਣਕਾਰੀ ਮਿਲੀ ਹੈ। ਦਿੱਲੀ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਹੈ। ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਮੰਨਿਆ ਹੈ ਕਿ ਮੂਸੇਵਾਲਾ ਦੀ ਹੱਤਿਆ ਉਸਨੇ ਹੀ ਕਰਵਾਈ ਸੀ।
ਦਿੱਲੀ ਪੁਲਿਸ ਕੋਲ ਬਿਸ਼ਨੋਈ ਨੇ ਖੋਲੀਆਂ ਕਈ ਪਰਤਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲਸ ਨੂੰ ਦੱਸਿਆ ਕਿ ਉਸਦੇ ਗੈਂਗ ਨੇ ਹੀ ਸਿੱਧੂ ਮੂਸੇਵਾਲਾ ਨੂੰ ਮਾਰਿਆ ਸੀ ਉਸ ਨੇ ਦੱਸਿਆ ਕਿ ਵਿੱਕੀ ਮਿੱਡੂਖੇੜਾ ਉਸ ਦਾ ਵੱਡਾ ਭਰਾ ਸੀ। ਉਸ ਦੇ ਗਰੋਹ ਨੇ ਉਸ ਦੀ ਮੌਤ ਦਾ ਬਦਲਾ ਲਿਆ ਹੈ। ਭਾਵੇਂ ਬਿਸ਼ਨੋਈ ਨੇ ਕਬੂਲ ਕੀਤਾ ਕਿ ਮੂਸੇਵਾਲਾ ਦੇ ਕਤਲ ਵਿਚ ਉਸਦਾ ਗੈਂਗ ਸ਼ਾਮਲ ਸੀ ਪਰ ਉਸਨੇ ਆਪਣੇ ਆਪ ਨੂੰ ਘਟਨਾ ਤੋਂ ਦੂਰ ਕਰ ਲਿਆ। ਉਸ ਨੇ ਕਿਹਾ ਕਿ ਮੂਸੇਵਾਲਾ ਦੇ ਕਤਲ ਬਾਰੇ ਮੈਨੂੰ ਟੀਵੀ 'ਤੇ ਆਈਆਂ ਖ਼ਬਰਾਂ ਤੋਂ ਪਤਾ ਲੱਗਾ।
ਸ਼ੂਟਰ ਨੇਪਾਲ ਭੱਜ ਗਏ
ਪੰਜਾਬ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ ਦੀ ਭਾਲ ਵਿੱਚ ਹਨ। ਦਿੱਲੀ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸ਼ੂਟਰ ਗ੍ਰਿਫਤਾਰੀ ਤੋਂ ਬਚਣ ਲਈ ਨੇਪਾਲ ਭੱਜ ਗਏ ਹਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਕਾਤਲਾਂ ਨੂੰ ਫੜਨ ਲਈ ਨੇਪਾਲ ਗਈ ਹੈ।
ਜੇਲ੍ਹਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ
ਪੰਜਾਬ, ਦਿੱਲੀ, ਹਰਿਆਣਾ ਅਤੇ ਉਤਰਾਖੰਡ ਵਿੱਚ ਚੱਲ ਰਹੇ ਅਪਰਾਧਿਕ ਗਰੋਹ ਦੇ ਕਈ ਗੈਂਗਸਟਰ ਦਿੱਲੀ ਅਤੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿਸ ਤਰ੍ਹਾਂ ਬਦਲਾ ਲੈਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਸ ਤੋਂ ਪੁਲਿਸ ਨੂੰ ਡਰ ਹੈ ਕਿ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਵਿਚਾਲੇ ਗੈਂਗ ਵਾਰ ਹੋ ਸਕਦਾ ਹੈ। ਇਸ ਦੇ ਮੱਦੇਨਜ਼ਰ ਜੇਲ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਭੜਕੀਲੇ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਧੂ ਨੂੰ ਜੇਲ੍ਹ ਦੇ ਏ. ਡੀ. ਜੀ. ਪੀ. ਦੀ ਜ਼ਿੰਮੇਵਾਰੀ ਦਿੱਤੀ ਹੈ।
WATCH LIVE TV