Sidhu Moosewala murder case: ਸਿੱਧੂ ਮੂਸੇਵਾਲਾ ਕਤਲਕਾਂਡ ਦੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਐਨਆਈਏ (NIA) ਵੱਲੋਂ ਮੂਸੇਵਾਲਾ ਦੇ ਕਤਲ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਐਨਆਈਏ ਵੱਲੋਂ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿੱਚ ਛਾਪਾ ਮਾਰਦਿਆਂ ਸਿੱਧੂ ਮੂਸੇਵਾਲਾ ਦੇ ਕਤਲ ਲਈ ਹਥਿਆਰਾਂ ਦੇ ਸਪਲਾਇਰ ਮੁਹੰਮਦ ਸ਼ਾਹਬਾਜ਼ ਅੰਸਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਮੁਹੰਮਦ ਸ਼ਾਹਬਾਜ਼ ਅੰਸਾਰੀ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਦੱਸਿਆ ਜਾ ਰਿਹਾ ਹੈ ਅਤੇ NIA ਦੀ ਜਾਂਚ 'ਚ ਗ੍ਰਿਫਤਾਰ ਸ਼ਾਹਬਾਜ਼ ਬਾਰੇ ਕਈ ਹੈਰਾਨ ਕਰ ਦੇਣ ਵਾਲੇ ਖੁਲਾਸੇ ਕੀਤੇ ਗਏ ਹਨ। ਇਸ ਮਾਮਲੇ ਵਿੱਚ ਸ਼ਾਹਬਾਜ਼ ਸਣੇ ਕੁੱਲ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


NIA ਦੀ ਜਾਂਚ ਦੇ ਮੁਤਾਬਕ ਮੁਹੰਮਦ ਸ਼ਾਹਬਾਜ਼ ਅੰਸਾਰੀ ਉਰਫ ਸ਼ਹਿਜ਼ਾਦ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਅਤੇ ਗੋਲਾ ਬਾਰੂਦ ਸਪਲਾਈ ਕੀਤਾ ਗਿਆ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਹਥਿਆਰ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਵਰਤੇ ਗਏ ਸਨ। 


ਦੱਸ ਦਈਏ ਕਿ NIA ਵੱਲੋਂ 18 ਅਕਤੂਬਰ ਨੂੰ ਸ਼ਾਹਬਾਜ਼ ਅੰਸਾਰੀ ਦੇ ਘਰ ਤਲਾਸ਼ੀ ਕੀਤੀ ਗਈ ਸੀ ਅਤੇ ਇਸ ਦੌਰਾਨ ਐਨਆਈਏ ਵੱਲੋਂ ਕਈ ਅਪਰਾਧਕ ਦਸਤਾਵੇਜ਼, ਗੈਰ-ਕਾਨੂੰਨੀ ਤੌਰ 'ਤੇ ਹਾਸਲ ਕੀਤੀਆਂ ਗਈਆਂ ਜਾਇਦਾਦਾਂ ਦੇ ਦਸਤਾਵੇਜ਼, ਡਿਜੀਟਲ ਉਪਕਰਣ ਅਤੇ ਪਿਸਤੌਲ ਬਰਾਮਦ ਕਰਦਿਆਂ ਜ਼ਬਤ ਕੀਤੇ ਗਏ ਸਨ।


ਇੱਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਐਨਆਈਏ ਵੱਲੋਂ ਇਹ ਗ੍ਰਿਫ਼ਤਾਰੀ 8 ਦਸੰਬਰ ਨੂੰ ਕੀਤੀ ਗਈ ਸੀ। ਇਸ ਦੌਰਾਨ ਐਨਆਈਏ ਵੱਲੋਂ ਇਹ ਇਲਜ਼ਾਮ ਵੀ ਲਗਾਇਆ ਗਿਆ ਕਿ ਲਾਰੈਂਸ ਗੈਂਗ ਦੇ ਮੈਂਬਰਾਂ ਵੱਲੋਂ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਇਰਾਦੇ ਨਾਲ ਅਪਰਾਧ ਕੀਤੇ ਜਾ ਰਹੇ ਹਨ।


ਹੋਰ ਪੜ੍ਹੋ: ਦਿਨ ਦਿਹਾੜੇ 2 ਕੈਦੀਆਂ ਨੇ ਪੁਲਿਸ ਵਾਲਿਆਂ ਦੀਆਂ ਪਵਾ ਦਿੱਤੀਆਂ ਭਾਜੜਾਂ


ਦੱਸ ਦਈਏ ਕਿ ਇਸ ਸਾਲ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸਿੱਧੂ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।


ਹੋਰ ਪੜ੍ਹੋ: 510 ਰੁਪਏ ਦਾ ਆਨਲਾਈਨ ਸੂਟ ਲੈਣਾ ਵਿਦਿਆਰਥਣ ਨੂੰ ਪਿਆ ਮਹਿੰਗਾ! ਹੋਈ ਆਨਲਾਈਨ ਠੱਗੀ ਦਾ ਸ਼ਿਕਾਰ


(For more news related to Sidhu Moosewala murder case, stay tuned to Zee PHH)