Sidhu Moosewala Murder Case- ਮੋਹਾਲੀ ਵਿਚ ਪੰਜਾਬ ਪੁਲਿਸ ਦੀ ਰੇਡ, ਨਾਜਾਇਜ਼ ਹਥਿਆਰ ਮਿਲੇ, 20 ਨੂੰ ਹਿਰਾਸਤ 'ਚ ਲਿਆ
Advertisement
Article Detail0/zeephh/zeephh1213487

Sidhu Moosewala Murder Case- ਮੋਹਾਲੀ ਵਿਚ ਪੰਜਾਬ ਪੁਲਿਸ ਦੀ ਰੇਡ, ਨਾਜਾਇਜ਼ ਹਥਿਆਰ ਮਿਲੇ, 20 ਨੂੰ ਹਿਰਾਸਤ 'ਚ ਲਿਆ

ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਸ਼ਾਮਲ ਵਿਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਹੈ। 

Sidhu Moosewala Murder Case- ਮੋਹਾਲੀ ਵਿਚ ਪੰਜਾਬ ਪੁਲਿਸ ਦੀ ਰੇਡ, ਨਾਜਾਇਜ਼ ਹਥਿਆਰ ਮਿਲੇ, 20 ਨੂੰ ਹਿਰਾਸਤ 'ਚ ਲਿਆ

ਚੰਡੀਗੜ: ਰੋਪੜ ਰੇਂਜ ਪੁਲਿਸ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਅਪ੍ਰੇਸ਼ਨ ਦੀ ਅਗਵਾਈ ਡੀ.ਆਈ.ਜੀ. ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਤਿੰਨ ਜ਼ਿਲ੍ਹਿਆਂ ਦੇ ਪੁਲਿਸ ਬਲਾਂ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਜਿਸ ਵਿੱਚ ਮੁਹਾਲੀ ਪੁਲਿਸ ਦੀ ਅਗਵਾਈ ਐਸ. ਐਸ. ਪੀ. ਵਿਵੇਕ ਸ਼ੀਲ ਸੋਨੀ, ਫਤਹਿਗੜ੍ਹ ਸਾਹਿਬ ਪੁਲਿਸ ਦੀ ਅਗਵਾਈ ਐਸ. ਐਸ. ਪੀ. ਰਵਜੋਤ ਗਰੇਵਾਲ ਅਤੇ ਰੂਪਨਗਰ ਪੁਲਿਸ ਨੇ ਕੀਤੀ।

 

ਪੁਲੀਸ ਟੀਮਾਂ ਨੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਸ਼ਾਮਲ ਵਿਚ ਕਾਰਵਾਈ ਕਰਕੇ ਘੱਟੋ-ਘੱਟ 20 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ 10 ਵਾਹਨਾਂ ਨੂੰ ਵੀ ਜ਼ਬਤ ਕੀਤਾ ਹੈ ਅਤੇ 18 ਗ੍ਰਾਮ ਅਫੀਮ,  ਸੱਤ ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੁਝ ਕਿਰਾਏਦਾਰ ਬਿਨਾਂ ਤਸਦੀਕ ਕੀਤੇ ਉਥੇ ਰਹਿ ਰਹੇ ਹਨ ਅਤੇ ਕਈਆਂ ਨੇ ਆਪਣੇ ਫਲੈਟਾਂ ਨੂੰ ਹੋਰ ਵੀ ਸਬਜ਼ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਰੇਕ ਸੁਸਾਇਟੀ ਦੀ ਘੇਰਾਬੰਦੀ ਕਰਕੇ ਐਸ. ਐਸ. ਪੀ. ਦੀ ਦੇਖ-ਰੇਖ ਹੇਠ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਉਨ੍ਹਾਂ ਨੇ ਇਹ ਕਾਰਵਾਈ ਤਿੰਨ ਸੁਸਾਇਟੀਆਂ ਤੋਂ ਸ਼ੁਰੂ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ।

 

ਡੀ. ਆਈ. ਜੀ. ਨੇ ਕਿਹਾ ਕਿ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੇ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਅਤੇ ਨਗਦੀ ਬਾਰੇ ਹੋਰ ਪੁੱਛਗਿੱਛ ਲਈ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

 

WATCH LIVE TV 

 

 

Trending news