ਚੰਡੀਗੜ:  ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਮਨਪ੍ਰੀਤ ਭਾਊ ਅਤੇ ਇਸੇ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਜੇਲ੍ਹ ਤੋਂ ਲਿਆਂਦੇ ਗਏ ਦੋ ਹੋਰ ਮੁਲਜ਼ਮਾਂ ਮਨਪ੍ਰੀਤ ਮੰਨਾ ਉਰਫ਼ ਮੰਨਾ ਸੰਧੂ ਤੇ ਸਾਰਜ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਹੈ। ਮਨਪ੍ਰੀਤ ਭਾਊ ਨੂੰ ਪਹਿਲਾਂ ਅਦਾਲਤ ਨੇ ਪੰਜ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਸੀ।


COMMERCIAL BREAK
SCROLL TO CONTINUE READING

 


 


ਮਾਨਸਾ ਦੀ ਸੀ. ਜੇ. ਐਮ. ਅਦਾਲਤ ਵਿਚ ਪੇਸ਼ ਕੀਤਾ ਗਿਆ


ਰਿਮਾਂਡ ਖਤਮ ਹੋਣ ਤੋਂ ਬਾਅਦ ਤਿੰਨਾਂ ਮੁਲਜ਼ਮਾਂ ਨੂੰ ਮਾਨਸਾ ਦੀ ਸੀ. ਜੇ. ਐਮ. ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਲਈ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਮਾਨਸਾ ਦੇ ਸੀ. ਜੇ. ਐਮ. ਨੇ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਵਧਾ ਦਿੱਤਾ ਹੈ।


 


 


ਭਾਉ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਸੀ


ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਤਲ ਕੇਸ 'ਚ ਫਿਰੋਜ਼ਪੁਰ ਜੇਲ 'ਚ ਬੰਦ ਮਨਪ੍ਰੀਤ ਮੰਨਾ ਉਰਫ ਮੰਨਾ ਸੰਧੂ 'ਤੇ ਸਿੱਧੂ ਮੂਸੇਵਾਲਾ 'ਤੇ ਹਮਲਾ ਕਰਨ ਵਾਲਿਆਂ ਨੂੰ ਮਨਪ੍ਰੀਤ ਭਾਊ ਰਾਹੀਂ ਗੱਡੀਆਂ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਇਸ ਤੋਂ ਬਾਅਦ ਮਨਪ੍ਰੀਤ ਭਾਉ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਿਆ ਜਿਸ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਦੀ ਐਸ.ਟੀ.ਐਫ. ਦੀ ਟੀਮ ਸਮੇਤ ਦੇਹਰਾਦੂਨ ਤੋਂ ਗ੍ਰਿਫਤਾਰ ਕੀਤਾ ਸੀ।


 


ਹਮਲੇ ਸਮੇਂ ਵਰਤੀ ਗਈ ਮਨਪ੍ਰੀਤ ਮੰਨਾ ਦੀ ਕਾਰ


ਪੁਲੀਸ ਸੂਤਰਾਂ ਅਨੁਸਾਰ ਭਾਊ ਨੇ ਰਿਮਾਂਡ ਦੌਰਾਨ ਕਬੂਲ ਕੀਤਾ ਹੈ ਕਿ ਉਸ ਨੇ ਮਨਪ੍ਰੀਤ ਮੰਨਾ ਦੇ ਕਹਿਣ ’ਤੇ ਸਿੱਧੂ ਮੂਸੇਵਾਲਾ ’ਤੇ ਹਮਲਾ ਕਰਨ ਆਏ ਹਮਲਾਵਰਾਂ ਨੂੰ ਬੋਲੈਰੋ ਅਤੇ ਕੋਰੋਲਾ ਦੋ ਗੱਡੀਆਂ ਮੁਹੱਈਆ ਕਰਵਾਈਆਂ ਸਨ। ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਹਮਲੇ ਸਮੇਂ ਵਰਤੀ ਗਈ ਕੋਰੋਲਾ ਕਾਰ ਮਨਪ੍ਰੀਤ ਮੰਨਾ ਦੀ ਹੈ।