Sidhu Moosewala murder case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹੁਣ ਤੱਕ ਮੁੱਖ ਆਰੋਪੀ ਗੋਲਡੀ ਬਰਾੜ ਨਹੀਂ ਫੜ੍ਹਿਆ ਗਿਆ ਹੈ। ਕਿੱਥੇ ਹੈ ਗੋਲਡੀ ਬਰਾੜ (Where is Goldy Brar)? ਇਹ ਸਵਾਲ ਇੱਕ ਬੁਝਾਰਤ ਬਣ ਕੇ ਰਹਿ ਗਿਆ ਹੈ ਜਿਸਦਾ ਜਵਾਬ ਕੋਈ ਨਹੀਂ ਦੇ ਪਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਗੋਲਡੀ ਬਰਾੜ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ "No Comments". 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਈ ਸੀ ਅਤੇ ਉਸ ਤੋਂ ਬਾਅਦ ਹੁਣ ਤੱਕ ਸਿੱਧੂ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।  


ਦੱਸ ਦਈਏ ਕਿ ਗੁਜਰਾਤ ਵਿਧਾਨਸਭਾ ਚੋਣਾਂ 2022 ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁੱਖ ਆਰੋਪੀ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿਖੇ ਹਿਰਾਸਤ 'ਚ ਲੈ ਲਿਆ ਗਿਆ ਹੈ।  


ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਗੋਲਡੀ ਬਰਾੜ ਨੂੰ ਜਲਦ ਭਾਰਤ ਲੈ ਕੇ ਆਇਆ ਜਾਵੇਗਾ। ਹਾਲਾਂਕਿ ਹੁਣ ਜਦੋਂ ਪੰਜਾਬ ਦੇ ਡੀਜੀਪੀ ਵੱਲੋਂ ਗੋਲਡੀ ਬਰਾੜ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਸਾਫ਼ ਸ਼ਬਦਾਂ ਵਿੱਚ ਕਿਹਾ "No Comments". 


ਹੋਰ ਪੜ੍ਹੋ: Tarn Taran RPG Attack News: ਤਰਨ ਤਾਰਨ 'ਚ RPG ਹਮਲੇ ਦਾ ਮਾਸਟਰਮਾਈਂਡ ਲਖਵਿੰਦਰ ਸਿੰਘ ਲੰਡਾ


Sidhu Moosewala murder case 'ਚ ਮੁੱਖ ਆਰੋਪੀ ਲਾਰੈਂਸ ਬਿਸ਼ਨੋਈ ਨੂੰ ਵੀ ਹਿਰਾਸਤ 'ਚ ਲਿਆ ਗਿਆ ਸੀ। ਦੂਜੇ ਪਾਸੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਉਨ੍ਹਾਂ ਨੂੰ ਨਿਰਾਸ਼ਾ ਹੀ ਮਿਲੀ ਹੈ।  


ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਲੈ ਪੰਜਾਬ ਸਰਕਾਰ ਦੇ ਖ਼ਿਲਾਫ਼ ਕਈ ਸਵਾਲ ਚੁੱਕੇ ਗਏ ਹਨ। ਪਰ ਫਿਲਹਾਲ ਦੀ ਘੜੀ ਸਵਾਲ ਇਹ ਹੈ ਕਿ ਆਖਿਰ ਕਿੱਥੇ ਹੈ ਗੋਲਡੀ ਬਰਾੜ (Where is Goldy Brar)?


ਹੋਰ ਪੜ੍ਹੋ: ਸਾਬਕਾ ਮੰਤਰੀ ਆਸ਼ੂ ਦੇ ਪੀ. ਏ. ਮੀਨੂ ਮਲਹੋਤਰਾ ਨੇ ਕੀਤਾ ਆਤਮ-ਸਮਰਪਣ, ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲੇ ’ਚ ਸੀ ਨਾਮਜ਼ਦ