Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ
Sidhu Moosewala Murder Case: ਦੱਸ ਦਈਏ ਕਿ ਸਚਿਨ ਬਿਸ਼ਨੋਈ (Sachin Bishnoi) ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਛੱਡ ਕੇ ਭੱਜ ਗਿਆ ਸੀ।
Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ (Sachin Bishnoi) ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਜ਼ਰਬਾਈਜਾਨ ਦੇ ਬਾਕੂ ਤੋਂ ਭਾਰਤ ਲਿਆਂਦਾ ਗਿਆ ਹੈ। ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਤੀਜੇ ਸਚਿਨ ਨੂੰ ਅਜ਼ਰਬਾਈਜਾਨ ਤੋਂ ਲਿਆਉਣ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਅਜ਼ਰਬਾਈਜਾਨ ਪਹੁੰਚੀ ਸੀ। ਸਚਿਨ ਬਿਸ਼ਨੋਈ (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ।
ਦੱਸ ਦਈਏ ਕਿ ਸਚਿਨ ਬਿਸ਼ਨੋਈ (Sachin Bishnoi) ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਪਹਿਲਾਂ ਉਹ ਫਰਜ਼ੀ ਪਾਸਪੋਰਟ ਬਣਾ ਕੇ ਦੇਸ਼ ਛੱਡ ਕੇ ਭੱਜ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ 'ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ਵਿੱਚ ਅਜ਼ਰਬਾਈਜਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ 'ਚ ਰਹਿ ਕੇ ਮੂਸੇਵਾਲਾ ਕਤਲ ਕਾਂਡ ਦੀ ਯੋਜਨਾ ਬਣਾਈ ਅਤੇ ਫਿਰ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ।
NIA ਨੇ ਲਾਰੈਂਸ ਬਿਸ਼ਨੋਈ ਦੇ ਮੁੱਖ ਸਹਿਯੋਗੀ ਵਿਕਰਮਜੀਤ ਸਿੰਘ ਉਰਫ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਬੇਕਸੂਰ ਲੋਕਾਂ ਅਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ 'ਚ ਸ਼ਾਮਲ ਸੀ। ਸਪੈਸ਼ਲ ਸੈੱਲ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਵਿਚ ਏ.ਸੀ.ਪੀ., 2 ਇੰਸਪੈਕਟਰਾਂ ਸਮੇਤ ਕਰੀਬ 4 ਅਧਿਕਾਰੀਆਂ ਦੀ ਟੀਮ ਅਜ਼ਰਬਾਈਜਾਨ ਗਈ ਸੀ।
ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala Murder Case) ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ ਜਿਸ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ: NIA Raid in Punjab: ਐਕਸ਼ਨ ਮੋਡ 'ਚ ਆਈ ਐਨਆਈਏ; ਵੱਖ-ਵੱਖ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਜਾਰੀ
ਇਹ ਸ਼ੂਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਸਨ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ 'ਤੇ ਗੋਲੀਆਂ ਦੇ 24 ਨਿਸ਼ਾਨ ਮਿਲੇ ਹਨ।