Sidhu Moosewala Song:  ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।


COMMERCIAL BREAK
SCROLL TO CONTINUE READING

Sidhu Moosewala New Song 410



ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ (Sidhu Moosewala Song) ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ। ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ 'ਤੇ ਹੀ ਰਿਲੀਜ਼ ਕੀਤਾ ਜਾਵੇਗਾ। ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ, ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ।


ਇਹ ਵੀ ਪੜ੍ਹੋ: Sidhu Moosewala Song: ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਬੱਚੇ ਦਾ ਆਪ੍ਰੇਸ਼ਨ


ਸੰਨੀ ਮਾਲਟਨ ਵੱਲੋਂ ਇੱਕ ਹੋਰ ਪੋਸਟ ਸ਼ੇਅਰ 


ਪੋਸਟਰ ਰਿਲੀਜ਼ ਕਰਨ ਤੋਂ ਪਹਿਲਾਂ ਸੰਨੀ ਮਾਲਟਨ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਬਰੈਂਪਟਨ ਅਤੇ ਮਾਨਸਾ ਦੇ ਤਾਪਮਾਨ ਬਾਰੇ ਗੱਲ ਕੀਤੀ। ਨਾਲ ਹੀ ਸੰਨੀ ਮਾਲਟਨ ਨੇ ਲਿਖਿਆ ਹੈ- 'ਡਰਾਉਣੀ ਘੰਟੇ ਦਾ ਅਲਰਟ, ਕਿਤੇ ਵੀ ਸੁਰੱਖਿਅਤ ਨਹੀਂ ਹੈ!


ਤੁਹਾਨੂੰ ਦੱਸ ਦੇਈਏ ਕਿ ਸੰਨੀ ਮਾਲਟਨ ਅਤੇ ਬਿੱਗ ਬਰਡ ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿੱਚ ਕੰਮ ਕੀਤਾ ਹੈ। ਇਸ 'ਚ 'ਲੈਵਲ', 'ਨੇਵਰ ਫੋਲਡ', 'ਜਸਟ ਲਿਸਨ' ਵਰਗੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ।


ਇਹ ਵੀ ਪੜ੍ਹੋ:  Amritsar News: ਸਟੇਜ 'ਤੇ ਇੱਕ ਬੱਚੇ ਨੇ ਗਾਇਕ ਮਾਸਟਰ ਸਲਿਮ ਦੇ ਸਾਹਮਣੇ ਵਜਾਈ ਬੰਸਰੀ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ