ਬਿਲਬੋਰਡ `ਤੇ ਛਾਇਆ ਸਿੱਧੂ ਮੂਸੇਵਾਲਾ! ਸਿੱਧੂ ਦੇ ਨਵੇਂ ਗੀਤ `ਵਾਰ` ਨੇ ਜਿੱਤਿਆ ਲੋਕਾਂ ਦਾ ਦਿਲ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ `ਵਾਰ` ਰਿਲੀਜ਼ ਹੋਣ ਤੋਂ ਬਾਅਦ ਮੂਸੇਵਾਲਾ-ਮੂਸੇਵਾਲਾ ਹੋਈ ਪਈ ਹੈ।
Sidhu Moosewala new song 'Vaar' on billboard: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਇਸ ਸਮੇਂ ਹਰ ਜਗ੍ਹਾ ਛਾਇਆ ਹੋਇਆ ਹੈ ਤੇ ਸਿੱਧੂ ਦੇ ਦੇਸ਼-ਵਿਦੇਸ਼ 'ਚ ਬੈਠੇ ਪ੍ਰਸ਼ੰਸਕ ਇਸ ਗੀਤ ਨੂੰ ਪਸੰਦ ਕਰ ਰਹੇ ਹਨ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲਾ ਦੇ ਗੀਤ 'ਵਾਰ' ਨੇ ਬਿਲਬੋਰਡ 'ਤੇ ਪਿਛਲੇ 7 ਦਿਨਾਂ ਵਿੱਚ ਹੌਟ ਟਰੈਂਡਿੰਗ ਗੀਤਾਂ ਦੀ ਸੂਚੀ ਵਿੱਚ ਚੌਥੀ ਥਾਂ 'ਤੇ ਆਪਣੀ ਜਗ੍ਹਾ ਬਣਾਈ ਹੋਈ ਹੈ।
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਹਾਲ ਵੀ ਵਿੱਚ ਰਿਲੀਜ਼ ਹੋਇਆ ਤੇ ਰਿਲੀਜ਼ ਹੋਣ ਤੋਂ ਪਹਿਲਾਂ ਹੀ ਸੋਸ਼ਲ ਮੀਡੀਆ 'ਤੇ 'ਵਾਰ' ਟਰੈਂਡ ਕਰ ਰਿਹਾ ਸੀ। ਦੱਸ ਦਈਏ ਕਿ ਬਿਲਬੋਰਡ 'ਤੇ ਪਿਛਲੇ 7 ਦਿਨਾਂ ਵਿੱਚ ਹੌਟ ਟਰੇਂਡਿੰਗ ਗੀਤਾਂ ਦੀ ਸੂਚੀ ਵਿੱਚ ਸਭ ਤੋਂ ਪਹਿਲੀ ਥਾਂ 'ਤੇ GloRilla ਦਾ 'Nut Quick' ਗੀਤ ਹੈ ਤੇ ਦੂਜੀ ਤੇ ਤੀਜੀ ਥਾਂ 'ਤੇ Drake ਅਤੇ 21 Savage ਦੇ 'Rich Flex' ਅਤੇ 'Circo Loco' ਗੀਤ ਹਨ।
'SYL' ਗੀਤ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਵਾਰ' ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬੇਹੱਦ ਖ਼ਾਸ ਹੈ ਕਿਉਂਕਿ YouTube ਤੋਂ ਮਰਹੂਮ ਗਾਇਕ ਦੇ 'SYL' ਗੀਤ ਨੂੰ ਹਟਾਉਣ ਤੋਂ ਬਾਅਦ ਉਹ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸਨ।
ਸਿੱਧੂ ਮੂਸੇਵਾਲਾ ਦਾ ਕਤਲ ਹੋਏ 5 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹਲੇ ਵੀ ਉਸ ਨੂੰ ਯਾਦ ਕੀਤਾ ਜਾਂਦਾ ਹੈ। ਹਾਲ ਹੀ ਵਿੱਚ ਭਾਰਤ ਦੇ ਪ੍ਰਸਿੱਧ ਰੈਪਰ ਡਿਵਾਈਨ ਵੱਲੋਂ ਆਪਣੇ ਗੀਤ 'ਸਟ੍ਰੀਟ ਲੋਰੀ' ਰਾਹੀਂ ਸ਼ਰਧਾਂਜਲੀ ਦਿੱਤੀ ਗਈ।
ਹੋਰ ਪੜ੍ਹੋ: ਚੋਣ ਕਮਿਸ਼ਨ ਦਾ ਵੱਡਾ ਐਲਾਨ, ਗੁਜਰਾਤ ਅਤੇ ਹਿਮਾਚਲ ’ਚ ਨਤੀਜਿਆਂ ਤੋਂ ਪਹਿਲਾਂ ਐਗਜ਼ਿਟ ਪੋਲ਼ ’ਤੇ ਰੋਕ
ਦੱਸ ਦਈਏ ਕਿ ਸਿੱਧੂ ਦਾ ਕਤਲ ਮਈ 29 ਨੂੰ ਮਾਨਸਾ ਦੇ ਪਿੰਡ ਜਾਵਾਹਰਕੇ ਵਿਖੇ ਕੀਤਾ ਗਿਆ ਸੀ ਤੇ ਹੁਣ ਤੱਕ ਪੰਜਾਬ ਦੇ ਲੋਕ ਤੇ ਮਰਹੂਮ ਗਾਇਕ ਦੇ ਪ੍ਰਸ਼ੰਸਕ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਪਰਿਵਾਰ ਅੱਜ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ 'ਤੇ ਵਾਰ-ਵਾਰ ਸਵਾਲ ਚੁੱਕੇ ਜਾ ਰਹੇ ਹਨ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੋਈ ਠੋਸ ਕਦਮ ਨਹੀਂ ਲਿਆ ਗਿਆ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਦੱਸੇ ਜਾ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਤੀ ਜਾ ਰਹੀ ਸੁਰੱਖਿਆ ਲਈ ਪੰਜਾਬ ਸਰਕਾਰ ਤੋਂ ਕਈ ਸਵਾਲ ਕੀਤੇ ਜਾ ਰਹੇ ਹਨ।
Sidhu Moosewala new song 'Vaar' on billboard:
ਹੋਰ ਪੜ੍ਹੋ: ਦੇਬੀਨਾ ਬੋਨਰਜੀ ਅਤੇ ਗੁਰਮੀਤ ਚੌਧਰੀ ਦੇ ਘਰ ਲਿਆ ਦੂਜੀ ਧੀ ਨੇ ਜਨਮ