ਹੁਣ ਸਿੱਧੂ ਮੂਸੇਵਾਲਾ ਦੇ ਮਾਪਿਆਂ `ਤੇ ਹਮਲੇ ਦਾ ਖ਼ਦਸ਼ਾ, ਭਾਰੀ ਮਾਤਰਾ `ਚ ਪੁਲਿਸ ਬਲ ਤਾਇਨਾਤ
ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ 31 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।
Sidhu Moosewala parents threat news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਭਾਰੀ ਮਾਤਰਾ 'ਚ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਘਰ ਦੇ ਬਾਹਰ ਐਲ ਐਮ ਜੀ ਸਣੇ ਭਾਰੀ ਮਾਤਰਾ 'ਚ ਫੋਰਸ ਬਲ ਤਾਇਨਾਤ ਕੀਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਨੂੰ ਇੱਕ ਸੂਚਨਾ ਮਿਲੀ ਹੈ ਜਿਸ ਦੇ ਤਹਿਤ ਸਿੱਧੂ ਮੂਸੇਵਾਲਾ ਦੇ ਪਰਿਵਾਰ 'ਤੇ ਹਮਲੇ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਕਰਕੇ ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਿੰਡ ਦੇ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਤਾਲਾਸ਼ੀ ਵੀ ਲਈ ਜਾ ਰਹੀ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਨਸਾ ਪੁਲਿਸ ਵੱਲੋਂ ਵੀਰਵਾਰ ਨੂੰ ਅਦਾਲਤ ਵਿੱਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਗਈ ਸੀ ਜਿਸ ਵਿੱਚ 7 ਲੋਕਾਂ — ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ — ਦਾ ਚਲਾਨ ਪੇਸ਼ ਕੀਤਾ ਗਿਆ ਸੀ।
ਹੋਰ ਪੜ੍ਹੋ: ਨਾਰਥ ਸਿਕੱਮ ’ਚ ਫ਼ੌਜ ਦਾ ਟਰੱਕ ਡੂੰਘੀ ਖੱਡ ’ਚ ਡਿੱਗਿਆ, 16 ਜਵਾਨ ਸ਼ਹੀਦ, 4 ਜਖ਼ਮੀ
ਦੱਸਣਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਮਾਮਲੇ ਵਿੱਚ 31 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ 10 ਲੋਕਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਕਤਲ ਤੋਂ ਬਾਅਦ ਪਿਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਵੱਲੋਂ ਪਹਿਲਾ ਇੱਕ ਚਾਰਜ ਸ਼ੀਟ ਅਦਾਲਤ ਵਿੱਚ ਦਾਖਲ ਕੀਤੀ ਗਈ ਅਤੇ ਹੁਣ ਦੂਜੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ।
ਹੋਰ ਪੜ੍ਹੋ: IPL 2023 Auction Live Updates: ਸਨਰਾਈਜ਼ਰਜ਼ ਹੈਦਰਾਬਾਦ ਨੇ ਕਰੋੜਾਂ 'ਚ ਖਰੀਦੇ ਹੈਰੀ ਬਰੂਕ ਤੇ ਮਯੰਕ ਅਗਰਵਾਲ
(For more news relared to threat to Sidhu Moosewala's parents, stay tuned to Zee PHH for more updates)