Punjab News: ਮੂਸੇਵਾਲਾ ਦੀ ਬਰਸੀ `ਤੇ ਪਹੁੰਚੇ ਸੁਖਪਾਲ ਖਹਿਰਾ, ਕਿਹਾ `ਦੇਰ ਹੋ ਸਕਦੀ ਹੈ ਅੰਧੇਰ ਨਹੀਂ, ਇਨਸਾਫ਼ ਜ਼ਰੂਰ ਮਿਲੇਗਾ`
Sidhu Moosewala Death anniversary: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਦੂਜੀ ਬਰਸੀ ਹੈ।
Sidhu Moosewala Death anniversary/ਕੁਲਦੀਪ ਧਾਲੀਵਾਲ: ਅੱਜ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਹੈ। ਦਰਅਸਲ 29 ਮਈ ਨੂੰ ਸਿੱਧੂ ਮੂਸੇਵਾਲਾ (Sidhu Moosewasla) ਦਾ ਕਤਲ ਹੋਇਆ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਹੋ ਗਏ ਹਨ। ਸਿੱਧੂ ਮੂਸੇਵਾਲੇ ਦੀ 2 ਬਰਸੀ ਉੱਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਪਹੁੰਚੇ।
ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਸੀਂ ਤਾਂ ਸਿਰਫ ਰੋਸ ਤੇ ਰੋਸ ਹੀ ਪ੍ਰਗਟ ਕਰ ਸਕਦੇ ਹਾਂ, ਇਕ ਹੀਰਾਂ ਇਨ੍ਹਾਂ ਦੀ ਨਲਾਇਕੀ ਕਰਕੇ ਖਤਮ ਹੋ ਗਿਆ। ਜਿੰਨਾਂ ਨੇ ਸਕਿਊਰਿਟੀ ਦੀ ਜਾਣਕਾਰੀ ਲੀਕ ਕੀਤੀ ਸੀ ਉਨਾਂ ਉੱਤੇ ਅਜੇ ਤੱਕ ਆਈ ਟੀ ਐਕਟ ਨਹੀਂ ਲਾਗੂ ਹੋਇਆ। ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਡੀ ਸਰਕਾਰ ਆਉਣ ਉੱਤੇ ਸਿੱਧੂ ਦਾ ਇਨਸਾਫ਼ ਨੂੰ ਪਹਿਲ ਦੇ ਆਧਾਰ ਉੱਤੇ ਦਿੱਤਾ ਜਾਵੇਗਾ। ਇਸ ਦੌਰਾਨ ਇਹ ਵੀ ਕਿਹਾ ਕਿ ਜੀ ਮੀਡੀਆ ਨੂੰ ਬਲੈਕ ਆਊਟ ਕਰਨਾ ਗਲਤ ਹੈ, ਭਗਵੰਤ ਮਾਨ ਸਰਕਾਰ ਲਗਾਤਾਰ ਮੀਡੀਆ ਉੱਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ
ਸਿੱਧੂ ਮੂਸੇਵਾਲਾ ਦੀ ਦੂਸਰੀ ਬਰਸੀ (Sidhu Moosewala Death anniversary) ਅੱਜ ਪਰਿਵਾਰ ਵੱਲੋਂ ਸਾਦੇ ਢੰਗ ਦੇ ਨਾਲ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਮਨਾਈ ਜਾ ਰਹੀ ਹੈ। ਇਸ ਦੌਰਾਨ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਸਿੱਧੂ ਮੂਸੇਵਾਲਾ ਦੇ ਬਰਸੀ ਸਮਾਗਮ ਦੇ ਵਿੱਚ ਸ਼ਾਮਿਲ ਹੋਏ ਹਨ। ਗੁਰਦੁਆਰਾ ਸਾਹਿਬ ਦੇ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਮਾਤਾ ਚਰਨ ਕੌਰ ਅਤੇ ਉਨਾਂ ਦਾ ਛੋਟਾ ਪੁੱਤਰ ਸ਼ੁਭ ਵੀ ਗੁਰਦੁਆਰਾ ਸਾਹਿਬ ਦੇ ਵਿੱਚ ਮੌਜੂਦ ਹੈ ਉੱਥੇ ਹੀ ਵੱਡੀ ਗਿਣਤੀ ਦੇ ਵਿੱਚ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਹਨ।
ਇਹ ਵੀ ਪੜ੍ਹੋ: Sidhu Moosewala Death anniversary: ਸਿੱਧੂ ਮੂਸੇਵਾਲਾ ਦੀ ਯਾਦ 'ਚ ਨਮ ਹੋਈਆਂ ਮਾਤਾ ਚਰਨ ਕੌਰ ਦੀਆਂ ਅੱਖਾਂ, ਸ਼ੇਅਰ ਕੀਤੀ ਭਾਵੁਕ ਪੋਸਟ