Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ `ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ
Death Anniversary of Singer Sidhu Moosewala: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਜਿਹੇ `ਚ ਅਸੀਂ ਤੁਹਾਨੂੰ ਉਸ ਦੀ ਪ੍ਰੋਫਾਈਲ ਬਾਰੇ ਦੱਸਣ ਜਾ ਰਹੇ ਹਾਂ।
Sidhu Moosewala Death anniversary News: ਅੱਜ ਉਹ ਦਿਨ ਹੈ ਜਿਸ ਦਿਨ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਹੈ। ਦਰਅਸਲ 29 ਮਈ ਨੂੰ ਸਿੱਧੂ ਮੂਸੇਵਾਲਾ (Sidhu Moosewasla) ਦਾ ਕਤਲ ਹੋਇਆ ਸੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਹੋ ਗਿਆ ਹੈ।
ਪਰ ਇਸ ਵਾਰ ਕਿਹਾ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹੇਗੀ।
ਇਹ ਵੀ ਪੜ੍ਹੋ: Sidhu Moosewasla New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Watch Out' ਹੋਇਆ ਰਿਲੀਜ਼, 14 ਮਿੰਟਾਂ 'ਚ 1 ਮਿਲੀਅਨ ਵਿਊਜ਼
ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਭਾਰੀ ਇਕੱਠ ਹੋਇਆ ਸੀ।
ਸਿੱਧੂ ਮੂਸੇਵਾਲਾ ਦਾ ਜਨਮ ਕਿੱਥੇ ਹੋਇਆ ਸੀ?
ਸਿੱਧੂ ਮੂਸੇਵਾਲਾ, ਨੌਜਵਾਨਾਂ ਦੇ ਪਸੰਦੀਦਾ ਗਾਇਕ ਅਤੇ ਰੈਪਰ ਵਿੱਚੋਂ ਇੱਕ, ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਪੰਜਾਬੀ ਫਿਲਮਾਂ ਅਤੇ ਮਿਊਜ਼ਿਕ ਇੰਡਸਟਰੀ 'ਚ ਆਪਣੀ ਛਾਪ ਛੱਡਣ ਵਾਲੇ ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ।
ਕਰੀਅਰ ਦੀ ਸ਼ੁਰੂਆਤ
ਸਿੱਧੂ ਮੂਸੇਵਾਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕ ਵਜੋਂ ਨਹੀਂ ਬਲਕਿ ਇੱਕ ਗੀਤਕਾਰ ਵਜੋਂ ਕੀਤੀ ਸੀ। ਇਸ ਮਸ਼ਹੂਰ ਗੀਤ ਦਾ ਨਾਂ ਲਾਈਸੈਂਸ ਹੈ, ਜਿਸ ਨੂੰ ਪੰਜਾਬੀ ਗਾਇਕ ਨਿੰਜਾ ਨੇ ਗਾਇਆ ਹੈ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਪਹਿਲੀ ਵਾਰ ਜ਼ੀ ਵੇਗਨ ਰਾਹੀਂ ਗਾਇਕ ਵਜੋਂ ਸਭ ਦੇ ਸਾਹਮਣੇ ਆਏ। ਹਾਲਾਂਕਿ, ਸਿੱਧੂ ਮੂਸੇਵਾਲਾ ਨੂੰ ਸਭ ਤੋਂ ਵੱਧ ਪਛਾਣ ਆਪਣੇ ਮਸ਼ਹੂਰ ਗੀਤ ਸੋ ਹਾਈ ਤੋਂ ਮਿਲੀ। ਸਿੱਧੂ ਦੇ ਇਸ ਟ੍ਰੈਕ ਨੂੰ ਦੁਨੀਆ ਭਰ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ।
ਇਸ ਤੋਂ ਬਾਅਦ ਹੀ ਸਿੱਧੂ ਮੂਸੇਵਾਲਾ ਰਾਤੋ-ਰਾਤ ਚਮਕਦਾ ਸਿਤਾਰਾ ਬਣ ਗਿਆ। ਇਹੀ ਕਾਰਨ ਹੈ ਕਿ ਸਿੱਧੂ ਮੂਸੇਵਾਲਾ ਦੇ ਇਸ ਸੋ ਹਾਈ ਗੀਤ ਨੂੰ ਯੂਟਿਊਬ 'ਤੇ 477 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਦੀ ਗਾਇਕੀ ਦੀ ਵਿਲੱਖਣ ਸ਼ੈਲੀ ਨੂੰ ਦੇਸ਼ ਅਤੇ ਦੁਨੀਆ ਭਰ ਦੇ ਬਹੁਤ ਸਾਰੇ ਲੋਕਾਂ ਨੇ ਸਰਾਹਿਆ ਸੀ।
ਹੁਣ ਤੱਕ ਗਾਣੇ
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਛੇ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਹਨਾਂ ਨੂੰ ਉਸ ਤਰ੍ਹਾਂ ਹੀ ਪਿਆਰ ਮਿਲ ਰਿਹਾ ਹੈ, ਜਿਸ ਤਰ੍ਹਾਂ ਗਾਇਕ ਦੇ ਜਿਉਂਦੇ ਹੋਏ ਗੀਤਾਂ ਨੂੰ ਮਿਲਦਾ ਸੀ। ਪਿਛਲੀ ਵਾਰ ਉਨ੍ਹਾਂ ਦਾ ਗੀਤ '410' ਰਿਲੀਜ਼ ਹੋਇਆ ਸੀ, ਜਿਸ ਨੂੰ ਹੁਣ ਤੱਕ 3,37,40,961 ਵਿਊਜ਼ ਮਿਲ ਚੁੱਕੇ ਹਨ।