ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੀਤੇ ਕੱਲ੍ਹ ਤੋਂ ਬੀਮਾਰ ਚੱਲ ਰਹੇ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਬੀਮਾਰੀ ਦੇ ਚੱਲਦਿਆਂ ਪਟਿਆਲਾ ਤੋਂ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ ਹੈ।
Trending Photos
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਬੀਤੇ ਕੱਲ੍ਹ ਤੋਂ ਬੀਮਾਰ ਚੱਲ ਰਹੇ ਹਨ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਬੀਮਾਰੀ ਦੇ ਚੱਲਦਿਆਂ ਪਟਿਆਲਾ ਤੋਂ ਮੋਹਾਲੀ ਦੇ ਨਿੱਜੀ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਬਲਕੌਰ ਸਿੰਘ ਪਿਛਲੇ ਕਾਫ਼ੀ ਦਿਨਾਂ ਤੋਂ ਤਕਲੀਫ਼ ’ਚ ਸਨ, ਉਨ੍ਹਾਂ ਦੇ ਸਟੰਟ ਪੈਣ ਵਾਲਾ ਹੈ, ਜਿਸਦੇ ਚੱਲਦਿਆਂ ਉਨ੍ਹਾਂ ਨੂੰ ਪਟਿਆਲਾ ਤੋਂ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ’ਚ ਰੈਫ਼ਰ (Shift) ਕਰ ਦਿੱਤਾ ਗਿਆ ਹੈ।
ਹਾਲਾਂਕਿ ਡਾਕਟਰਾਂ ਦੁਆਰਾ ਉਨ੍ਹਾਂ ਦੀ ਸੁਰੱਖਿਆ ਦੇ ਚੱਲਦਿਆਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਰਹੀ ਹੈ।