Sidhu Moosewala's parents meet Sandeep Nangal Ambian news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਫ਼ਿਲਹਾਲ ਇੰਗਲੈਂਡ ਵਿੱਚ ਹਨ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। 


COMMERCIAL BREAK
SCROLL TO CONTINUE READING

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਸੰਦੀਪ ਨੰਗਲ ਅੰਬੀਆ ਦੀ ਪਤਨੀ ਅਤੇ ਉਸਦੇ ਦੋਵੇਂ ਬੱਚਿਆਂ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਸੰਦੀਪ ਅੰਬੀਆ ਦਾ ਇਸ ਸਾਲ ਮਾਰਚ ਦੇ ਮਹੀੇਨੇ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 


ਗੌਰਤਲਬ ਹੈ ਕਿ ਇਹ ਹਾਦਸਾ ਕਬੱਡੀ ਦੇ ਮੈਚ ਦੌਰਾਨ ਵਾਪਰਿਆ। ਇਸ ਹਾਦਸੇ ਤੋਂ ਬਾਅਦ ਪੰਜਾਬ ਸਰਕਾਰ 'ਤੇ ਵੱਡੇ ਸਵਾਲ ਕੀਤੇ ਗਏ ਸਨ। ਸੰਦੀਪ ਨੰਗਲ ਅੰਬੀਆ ਦੀ ਮੌਤ ਤੋਂ ਕੁਝ ਮਹੀਨਿਆਂ ਬਾਅਦ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।  


ਇਸ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਅਤੇ ਸੰਦੀਪ ਨੰਗਲ ਅੰਬੀਆ ਦੇ ਪ੍ਰਸ਼ੰਸਕਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਪਰ ਹੁਣ ਤੱਕ ਇਨ੍ਹਾਂ ਦੋਵਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ ਹੈ।  


ਹੋਰ ਪੜ੍ਹੋ: Earthquake in Indonesia: ਇੰਡੋਨੇਸ਼ੀਆ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 20 ਲੋਕਾਂ ਦੇ ਮਰੇ ਹੋਣ ਦਾ ਖ਼ਦਸ਼ਾ


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਫ਼ਿਲਹਾਲ ਯੂਕੇ 'ਚ ਹਨ ਜਿੱਥੇ ਉਹ ਇੱਕ ਕੈਂਡਲ ਮਾਰਚ ਵਿੱਚ ਸ਼ਾਮਿਲ ਹੋਣ ਲਈ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੂੰ ਸਿੱਧੂ ਦੇ ਪ੍ਰਸ਼ੰਸਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਵੀ ਦਿੱਤਾ ਸੀ ਕਿ ਜੇਕਰ ਉਨ੍ਹਾਂ ਨੂੰ ਇਸ ਮਹੀਨੇ ਤੱਕ ਇਨਸਾਫ਼ ਨਾ ਮਿਲਿਆ ਤਾਂ ਉਹ ਕਤਲ ਮਾਮਲੇ 'ਚ ਦਰਜ ਕਰਵਾਈ ਗਈ ਐਫਆਈਆਰ ਵਾਪਿਸ ਲੈ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਇਹ ਦੇਸ਼ ਛੱਡ ਕੀਤੇ ਹੋਰ ਚਲੇ ਜਾਣਗੇ। 


ਫ਼ਿਲਹਾਲ Sidhu Moosewala ਅਤੇ Sandeep Nangal Ambian ਦੇ ਪਰਿਵਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਹੁਣ ਵੀ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਉਡੀਕ ਕਰ ਰਹੇ ਹਨ ਕਿ ਕਦੋਂ ਅਸਲੀ ਦੋਸ਼ੀਆਂ ਨੂੰ ਸਜ਼ਾ ਮਿਲੇਗੀ।


ਹੋਰ ਪੜ੍ਹੋ: ਕਰੋੜਾਂ ਲੋਕਾਂ ਦੀ ਲੱਗੇਗੀ ਲਾਟਰੀ, ਆਹ ਸੂਬੇ ਦੀ ਸਰਕਾਰ ਦੇਣ ਜਾ ਰਹੀ ਹੈ ਮੁਫ਼ਤ ’ਚ 2 LPG ਸਿਲੰਡਰ