ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਮੂਸੇਵਾਲਾ (Sidhu Moosewala) ਦੀ ਮਾਤਾ ਪਿਤਾ ਸ਼ੁੱਕਰਵਾਰ ਨੂੰ ਤੜਕਸਾਰ ਵਿਦੇਸ਼ ਰਵਾਨਾ ਹੋ ਗਏ। ਦੱਸ ਦੇਈਏ ਕਿ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਕਈ ਪ੍ਰਤੀਕਿਰਿਆ ਸਾਂਝੀ ਨਹੀਂ ਕੀਤੀ। 


COMMERCIAL BREAK
SCROLL TO CONTINUE READING

 



ਇਸ ਤੋਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਕਈ ਦੇਸ਼ਾਂ ’ਚ ਕਾਰੋਬਾਰ ਫੈਲਿਆ ਹੋਇਆ ਹੈ, ਜਿਸਨੂੰ ਕਿ ਉਹ 2 ਮਹੀਨਿਆਂ ਅੰਦਰ ਸਮੇਟ ਲੈਣਗੇ। ਜਾਪਦਾ ਹੈ ਕਿ ਉਨ੍ਹਾਂ ਦੇ ਵਿਦੇਸ਼ ਜਾਣਾ ਦੀ ਇਹ ਵਜ੍ਹਾ ਵੀ ਹੋ ਸਕਦੀ ਹੈ, ਪਰ ਇਸ ਬਾਬਤ ਵੀ ਸਿੱਧੂ ਦੇ ਮਾਪਿਆਂ ਨੇ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। 



ਮੂਸੇਵਾਲਾ ਦੇ ਪਿਤਾ ਨੂੰ ਈ-ਮੇਲ ਰਾਹੀਂ ਦਿੱਤੀ ਗਈ ਸੀ ਧਮਕੀ
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੂਸੇਵਾਲਾ (Sidhu Moosewala) ਦੇ ਪਿਤਾ ਨੂੰ ਇੱਕ ਵਾਰ ਦੁਬਾਰਾ ਈ-ਮੇਲ (E-mail) ਰਾਹੀਂ ਧਮਕੀ ਦਿੱਤੀ ਗਈ ਸੀ। ਧਮਕੀ ਦੇਣ ਵਾਲੇ ਨੇ ਖ਼ੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrance Bishnoi)  ਅਤੇ ਜੱਗੂ ਭਗਵਾਨਪੁਰੀਆਂ ਗੈਂਗ ਦਾ ਮੈਂਬਰ ਦੱਸਿਆ ਹੈ। ਧਮਕੀ ’ਚ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੁੱਪ ਰਹਿਣ ਦੀ ਨਸੀਹਤ ਦਿੱਤੀ ਗਈ ਹੈ। 


 



ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਿਤਾ ਵਲੋਂ ਉਕਤ ਈਮੇਲ ਸਬੰਧੀ ਪੰਜਾਬ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ ਤੇ ਪੁਲਸ ਦੇ ਸਾਈਬਰ ਸੈੱਲ (Cyber Cell) ਦੁਆਰਾ ਇਸ ਈਮੇਲ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।