ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਅੱਜ ਸ਼ਾਮ 6 ਵਜੇ ਰਿਲੀਜ਼ ਹੋ ਰਿਹਾ ਹੈ। ਇਹ ਗੀਤ ਪੰਜਾਬ-ਹਰਿਆਣਾ ਦੇ ਵਿਵਾਦਿਤ SYL ਮੁੱਦੇ 'ਤੇ ਇਸੇ ਨਾਂ ਨਾਲ ਗਾਇਆ ਗਿਆ ਹੈ। ਬੀਤੀ ਰਾਤ ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾਈ ਗਈ। ਇਸ ਨੂੰ ਪੜ੍ਹ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਗੀਤ ਦੇ ਰਿਲੀਜ਼ ਹੋਣ ਦੀ ਪੋਸਟ ਨੂੰ ਪ੍ਰਸ਼ੰਸਕਾਂ ਨੇ ਵੱਖ-ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨਾ ਸ਼ੁਰੂ ਕਰ ਦਿੱਤਾ ਹੈ।



COMMERCIAL BREAK
SCROLL TO CONTINUE READING

ਪ੍ਰਸ਼ੰਸਕਾਂ ਦੀ ਵਧੀ ਹੋਈ ਦਿਲ ਦੀ ਧੜਕਣ


ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਪਰ ਉਸ ਦੇ ਗੀਤ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਦਿੰਦੇ ਹਨ। ਅਜਿਹਾ ਹੀ ਇੱਕ ਹੋਰ ਗੀਤ ਰਿਲੀਜ਼ ਹੋਣ ਜਾ ਰਿਹਾ ਹੈ, ਜੋ ਮੂਸੇਵਾਲਾ ਨੇ SYL 'ਤੇ ਲਿਖਿਆ ਸੀ।


ਸਿੱਧੂ ਮੂਸੇਵਾਲਾ ਨੇ ਇਸ ਗੀਤ ਵਿੱਚ ਕਈ ਅਹਿਮ ਮੁੱਦੇ ਉਠਾਏ ਹਨ। ਗੀਤ ਦੀਆਂ ਖਾਸ ਗੱਲਾਂ ਕੀ ਹਨ, ਇਹ ਤਾਂ ਇਸ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਜਦੋਂ ਤੋਂ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗੀਤ ਰਿਲੀਜ਼ ਹੋਵੇਗਾ, ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ।


ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਮਾਨਸਾ ਜਿਲ੍ਹਾ ਦੇ ਪਿੰਡ ਜਵਾਹਰਕੇ ਵਿੱਚ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪਰਿਵਾਰ ਵੱਲੋਂ ਅਰਦਾਸ ਰੱਖੀ ਗਈ, ਜਿਸ ਵਿੱਚ ਪਿਤਾ ਨੇ ਆਏ ਹੋਏ ਲੋਕਾਂ ਨਾਲ ਆਪਣੇ ਦਿਲ ਦੀਆਂ ਕਈ ਗੱਲਾਂ ਕਹੀਆਂ।


ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹਾਂ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ 'ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਜੋ ਗੀਤ ਪਾਈਪਲਾਈਨ ਵਿੱਚ ਹਨ ਉਹ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।


ਏਹਦਾ ਉੱਠੇਗਾ ਜੁਆਨੀ ਡੂੰਘੀ ਜਨਜਾ ਮਿਠੀਏ


ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਦਾ ਇੱਕ ਹੋਰ ਗੀਤ ਕਾਫੀ ਮਸ਼ਹੂਰ ਹੋ ਗਿਆ ਸੀ, ਜਿਸ ਦੇ ਰਿਲੀਜ਼ ਹੋਣ ਤੋਂ ਕੁਝ ਹਫਤੇ ਬਾਅਦ ਹੀ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਹ ਗੀਤ ਸੀ, "ਓਏ ਚੌਬਰ ਦੇ ਚਹਿਰੇ ਉੱਤੇ ਨੂਰ ਦਸਦਾਂ ਨੀ, ਏਹਦਾ ਉੱਠੇਗਾ ਜਵਾਨੀ ਚ ਜਾਣਜਾ ਮਿੱਠੀਏ"।


ਇਸ ਗੀਤ ਨੂੰ ਸਿੱਧੂ ਮੂਸੇਵਾਲਾ ਨੇ ਰੈਪਰ ਵਜ਼ੀਰ ਦੇ ਸਹਿਯੋਗ ਨਾਲ 15 ਮਈ ਨੂੰ ਰਿਲੀਜ਼ ਕੀਤਾ ਸੀ, ਸ਼ਾਇਦ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਆਖਰੀ ਗੀਤ ਹੈ ਅਤੇ ਇਸੇ ਗੀਤ ਦੇ ਬੋਲ ਸੱਚ ਹੋਣ ਜਾ ਰਹੇ ਹਨ। ਦੋ ਹਫ਼ਤੇ ਬਾਅਦ ਹੀ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।