Mansa News: 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇ ਵਾਲਾ ਦੀ ਕਾਰ ਨੂੰ ਘੇਰਿਆ ਗਿਆ ਅਤੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ।
Trending Photos
Sidhu Moose Wala(Kuldeep Dhaliwal): ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਈ। ਕਤਲ ਮਾਮਲੇ ਵਿੱਚ ਫੜ੍ਹੇ ਗਏ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਜਿਨ੍ਹਾਂ ਵਿੱਚੋਂ ਦੋ ਨੂੰ ਫਿਜ਼ੀਕਲੀ ਤੌਰ ’ਤੇ ਪੇਸ਼ ਕੀਤਾ ਗਿਆ। ਜਦੋਂ ਇੱਕ ਮੁਲਜ਼ਮ ਸਚਿਨ ਥਾਪਨ ਨੂੰ ਪੇਸ਼ ਨਹੀਂ ਕੀਤਾ ਗਿਆ। ਜਿਸ ਨੂੰ ਅਗਲੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਸੁਣਾਏ ਹਨ। ਮਾਮਲੇ ਦੀ ਅਗਲੀ ਸੁਣਵਾਈ 23 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਅੱਜ ਦੀ ਸੁਣਵਾਈ ਮੌਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ ਮਾਨਸਾ ਦੀ ਮਾਣਯੋਗ ਅਦਾਲਤ 'ਚ ਸਿੱਧੂ ਮੂਸੇ ਵਾਲਾ ਕਤਲ ਕਾਂਡ 'ਚ ਨਾਮਜ਼ਦ 25 ਮੁਲਜ਼ਮਾਂ ਨੂੰ ਪੇਸ਼ ਕੀਤਾ ਗਿਆ। ਪੁਲਿਸ ਨੇ 22 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਪਵਨ ਬਿਸ਼ਨੋਈ ਅਤੇ ਨਸੀਬ ਦੀਨ ਨੂੰ ਸਰੀਰਕ ਤੌਰ 'ਤੇ ਪੇਸ਼ ਕੀਤਾ ਗਿਆ ਅਤੇ ਸਚਿਨ ਥਾਪਨ ਨੂੰ ਅੱਜ ਕੋਰਟ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕੇਸ ਦੀ ਅਗਲੀ ਪੇਸ਼ੀ 23 ਫਰਵਰੀ ਨੂੰ ਹੋਵੇਗੀ।
ਇਸ ਮੌਕੇ ਮਾਣਯੋਗ ਅਦਾਲਤ ਨੇ ਸਿੱਧੂ ਮੂਸੇਵਾਲਾ ਦੇ ਵਕੀਲ ਵੱਲੋਂ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੇਣ ਵਾਲੇ ਲਾਰੇਂਸ ਬਿਸ਼ਨੋਈ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੂੰ ਸਟੇਟਸ ਰਿਪੋਰਟ ਦੇਣ ਦੀ ਮੰਗ ਕਰਦਿਆਂ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਜਿਸ 'ਤੇ ਅਦਾਲਤ ਨੇ ਮਾਨਸਾ ਪੁਲਿਸ ਤੋਂ ਅਗਲੀ ਸੁਣਵਾਈ ਦੌਰਾਨ ਜਵਾਬ ਮੰਗਿਆ ਹੈ।
ਇਸ ਦੇ ਨਾਲ ਹੀ ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੱਲੋਂ ਮਾਣਯੋਗ ਅਦਾਲਤ ਵਿੱਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਉਨ੍ਹਾਂ ਨੂੰ ਇਸ ਕੇਸ ਵਿਚੋਂ ਬਾਹਰ ਰੱਖਿਆ ਜਾਵੇ। ਉਨ੍ਹਾ ਨੇ ਕਿਹਾ ਦੋਵਾਂ ਦੀ ਇਸ ਅਰਜ਼ੀ ਦੇ ਸਬੰਧ ਵਿੱਚ ਉਹ ਕੁੱਝ ਦਸਤਾਵੇਜ਼ ਵੀ ਮਾਣਯੋਗ ਅਦਾਲਤ ਨੂੰ ਦੇਣਗੇ ਤਾਂ ਜੋ ਉਨ੍ਹਾਂ ਨੂੰ ਡਿਸਚਾਰਜ ਨਾ ਕੀਤਾ ਜਾ ਸਕੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ ਕਿ ਸਾਨੂੰ ਇਨਸਾਫ ਜ਼ਰੂਰ ਮਿਲੇਗਾ।
ਇਹ ਵੀ ਪੜ੍ਹੋ: RERA Chairman Resignation: ਪੰਜਾਬ ਰੇਰਾ ਦੇ ਚੇਅਰਮੈਨ ਦਾ ਅਸਤੀਫਾ ਪ੍ਰਵਾਨ; ਨਿਯੁਕਤੀ ਵੇਲੇ ਵੀ ਹੋਇਆ ਸੀ ਵਿਰੋਧ
29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਮੂਸੇ ਵਾਲਾ ਦੀ ਕਾਰ ਨੂੰ ਘੇਰਿਆ ਗਿਆ ਅਤੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Mansa News: ਬੁਢਲਾਡਾ 'ਚ ਵਾਟਰ ਵਰਕਸ ਦੀ ਟੈਂਕੀ 'ਤੇ ਚੜ੍ਹੇ ਕੱਚੇ ਕਰਮਚਾਰੀ