Parampal Kaur Joins BJP: ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਨੂੰਹ ਸਾਬਕਾ IAS ਪਰਮਪਾਲ ਕੌਰ ਨੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਹਰਦੀਪ ਸਿੰਘ ਪੂਰੀ ਦੀ ਮੌਜੂਦਗੀ ਵਿੱਚ ਭਾਜਪਾ ਜੁਆਇਨ ਕਰ ਲਈ ਹੈ। ਜਾਣਕਾਰੀ ਸਹਾਮਣੇ ਆ ਰਹੀ ਹੈ ਕਿ ਬੀਜੇਪੀ ਉਨ੍ਹਾਂ ਨੂੰ ਬਠਿੰਡਾ ਸੀਟ ਤੋਂ ਉਮੀਦਵਾਰ ਐਲਾਨ ਸਕਦੀ ਹੈ।


COMMERCIAL BREAK
SCROLL TO CONTINUE READING

ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੇਰਾ ਰਾਜਨੀਤੀ ਨਾਲ ਕੋਈ ਵਾਹਵਾਸਤਾ ਨਹੀਂ ਸੀ। ਜਦੋਂ ਮੈਂ ਸਿਆਸੀ ਪਾਰਟੀ ਨਾਲ ਜੁੜ ਬਾਰੇ ਸੋਚਿਆ ਤਾਂ ਸਾਰੀਆਂ ਪਾਰਟੀ ਦੀਆਂ ਨੀਤੀ ਨੂੰ ਧਿਆਨ ਨਾਲ ਦੇਖਿਆ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਬੀਜੇਪੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਇਸ ਪਾਰਟੀ ਵਿੱਚ ਸ਼ਾਮਿਲ ਹੋਈ ਹਾਂ। ਉਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਦੇਸ਼ ਨੂੰ ਅੱਗੇ ਲੈਕੇ ਜਾਣ ਵਿੱਚ ਉਨ੍ਹਾਂ ਕੋਲ ਇੱਕ ਵੀਜ਼ਨ ਹੈ। ਇਸ ਲਈ ਅਸੀਂ ਵੀ ਦੇਸ਼ ਨੂੰ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਇਸ ਪਾਰਟੀ ਨੂੰ ਚੁਣਿਆ ਹੈ।


ਕੌਣ ਹਨ ਪਰਮਪਾਲ ਕੌਰ ਸਿੱਧੂ


ਪੰਜਾਬ ਦੀ ਮਹਿਲਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਰਮਪਾਲ ਕੌਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਜਾਣਕਾਰੀ ਮੁਤਾਬਿਕ ਪਰਮਪਾਲ ਕੌਰ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਵਿੱਚ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਹੈ। ਜੇਕਰ CM ਭਗਵੰਤ ਮਾਨ ਪਰਮਪਾਲ ਕੌਰ ਦਾ ਅਸਤੀਫਾ ਸਵੀਕਾਰ ਕਰ ਲੈਂਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।


 2011 ਬੈਚ ਦੀ ਆਈ.ਏ.ਐਸ


ਪਰਮਪਾਲ ਕੌਰ ਸਿੱਧੂ 2011 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਉਹ ਇਸ ਸਾਲ ਅਕਤੂਬਰ ਵਿੱਚ ਰਿਟਾਇਰ ਹੋਣ ਵਾਲੇ ਹਨ ਅਤੇ ਫਿਲਹਾਲ ਉਹ ਛੁੱਟੀ 'ਤੇ ਚੱਲ ਰਹੇ ਹਨ। ਨਾ ਤਾਂ ਮੌਜੂਦਾ 'ਆਪ' ਸਰਕਾਰ ਅਤੇ ਨਾ ਹੀ ਕਾਂਗਰਸ ਸਰਕਾਰ ਨੇ ਹੁਣ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤੀ ਦਿੱਤੀ ਹੈ।