ਚੰਡੀਗੜ੍ਹ- ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਵਿੱਚ ਕੜਾ-ਕਿਰਪਾਨ ਪਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਕਿ ਜੇਕਰ ਰਿਪੋਰਟਿੰਗ ਸਮੇਂ ਤੋਂ ਵਿਦਿਆਰਥੀ ਇੱਕ ਘੰਟਾ ਪਹਿਲਾ ਨਹੀਂ ਪਹੁੰਚਦਾ ਤਾਂ ਫਿਰ ਕੜਾ - ਕਿਰਪਾਨ ਨੂੰ ਹਾਲ ਦੇ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਦੱਸਦੇਈਏ ਕਿ ਕੁਝ ਸਮਾਂ ਪਹਿਲਾ ਹੀ ਦਿੱਲੀ ਵਿੱਚ ਪ੍ਰੀਖਿਆ ਦੌਰਾਨ ਇੱਕ ਸਿੱਖ ਲੜਕੀ ਨੂੰ ਕੜਾ ਪਹਿਨਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਐਂਟਰੀ ਨਹੀਂ ਦਿੱਤੀ ਗਈ ਸੀ ਜਿਸ ਤੋਂ ਬਾਅਦ ਸਿੱਖ ਲੜਕੀ ਵੱਲੋਂ ਇਸ ਨੂੰ ਚੁਣੋਤੀ ਦੇਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (DSSSB) ਇਸ ਦੀ ਇਜਾਜ਼ਤ ਲਈ ਕਿਹਾ ਜਾਂਦਾ ਰਿਹਾ ਹੈ। ਜਿਸ ਤੋਂ ਬਾਅਦ DSSSB ਨੇ ਦਿੱਲੀ ਹਾਈਕੋਰਟ ਨੂੰ ਸੂਚਿਤ ਕੀਤਾ ਕਿ ਸਿੱਖ ਉਮੀਦਵਾਰ ਪ੍ਰੀਖਿਆ ਵਿਚ ਕੜਾ ਜਾਂ ਕਿਰਪਾਨ ਪਹਿਨ ਕੇ ਸ਼ਾਮਲ ਹੋ ਸਕਦੇ ਹਨ ਇਹ ਅਧਿਕਾਰ DSSSB ਸੋਧੇ ਹੋਏ ਦਿਸ਼ਾ-ਨਿਰਦੇਸ਼ ਅੰਦਰ ਆਉਂਦੇ ਹਨ।


ਦਿੱਲੀ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਨੋਟਿਸ ਲੈਂਦਿਆ ਦਿੱਲੀ ਹਾਈਕੋਰਟ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਤੇ ਜਸਟਿਸ ਸੁਬਰਾਮੋਨੀਅਮ ਪ੍ਰਸਾਦ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਕੜਾ ਤੇ ਕਿਰਪਾਨ ਪਾ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਰਿਪੋਰਟਿੰਗ ਸਮੇਂ ਤੋਂ ਇੱਕ ਘੰਟਾ ਪਹਿਲਾ ਪ੍ਰੀਖਿਆ ਕੇਂਦਰ 'ਚ ਹਾਜ਼ਰ ਨਹੀਂ ਹੁੰਦਾ ਤਾਂ ਉਸ ਨੂੰ ਕੜਾ ਤੇ ਕਿਰਪਾਨ ਪਾਉਣ ਦੀ ਇਜਾਜ਼ਤ ਨਹੀਂ ਮਿਲੇਗੀ। ਇਸ ਤੋਂ ਇਲਾਵਾ ਸਕ੍ਰੀਨਿੰਗ ਦੌਰਾਨ ਕੋਈ ਹੋਰ ਵੀ ਵਿਦਿਆਰਥੀ ਸ਼ੱਕੀ ਵਸਤੂ ਲੈ ਕੇ ਆਉਂਦੈ ਹੈ ਤਾਂ ਉਨ੍ਹਾਂ ਨੂੰ ਵੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾ ਵੀ ਕਈ ਮਾਮਲੇ ਸਾਹਮਣੇ ਆਏ ਹਨ ਜਿਥੇ ਕਿ ਸਿੱਖ ਵਿਦਿਆਰਥੀਆਂ ਨੂੰ ਕੜਾ ਜਾਂ ਕਿਰਪਾਨ ਪਹਿਨਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਬੈਠਣ ਦੀ ਇਜਾਜ਼ ਨਹੀਂ ਦਿੱਤੀ ਗਈ ਸੀ। ੇਦੇਸ਼ ਦੇ ਬਾਕੀ ਸੂਬੇ ਹੀ ਨਹੀਂ ਸਗੋਂ ਪੰਜਾਬ ਵਿੱਚੋਂ ਵੀ ਅਜਿਹੇ ਮਾਮਲੇ ਸਾਹਮਣੇ ਆਏ ਸਨ ਜਿੰਨਾਂ ਨੂੰ ਲੈ ਕੇ ਸਿੱਖਾਂ ਦੇ ਮਨਾਂ ਵਿੱਚ ਵੀ ਰੋਸ ਪਾਇਆ ਗਿਆ ਸੀ।