Faridkot News: ਪੁਲਿਸ ਨਾਲ ਸਹਿਮਤੀ ਮਗਰੋਂ ਪਰਿਵਾਰ ਗੁਰਪ੍ਰੀਤ ਹਰੀ ਨੋਂ ਦਾ ਅੰਤਿਮ ਸਸਕਾਰ ਲਈ ਹੋਇਆ ਰਾਜ਼ੀ
Faridkot News: ਫਰੀਦਕੋਟ ਦੇ ਪਿੰਡ ਹਰੀ ਨੋਂ ਦੇ ਇੱਕ ਸਿੱਖ ਆਗੂ ਗੁਰਪ੍ਰੀਤ ਸਿੰਘ ਹਰੀ ਨੋਂ ਦੀ ਕਰੀਬ ਇੱਕ ਹਫਤਾ ਪਹਿਲਾ ਕੁੱਝ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਹਤਿਆ ਕਰ ਦਿੱਤੀ ਸੀ।
Faridkot News: ਫਰੀਦਕੋਟ ਦੇ ਪਿੰਡ ਹਰੀ ਨੋਂ ਦੇ ਇੱਕ ਸਿੱਖ ਆਗੂ ਗੁਰਪ੍ਰੀਤ ਸਿੰਘ ਹਰੀ ਨੋਂ ਦੀ ਕਰੀਬ ਇੱਕ ਹਫਤਾ ਪਹਿਲਾ ਕੁੱਝ ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਹਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਦ ਤਕ ਮੁਲਜ਼ਮਾਂ ਨੂੰ ਫੜਿਆ ਨਹੀਂ ਜਾਂਦਾ ਤਦ ਤੱਕ ਗੁਰਪ੍ਰੀਤ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਨਾ ਹੀ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਹੁਣ ਪੁਲਿਸ ਅਤੇ ਪਰਿਵਾਰ ਵਿਚਾਲੇ ਬਣੀ ਸਹਿਮਤੀ ਤੋਂ ਬਾਅਦ ਅੱਜ ਗੁਰਪ੍ਰੀਤ ਹਰੀ ਨੋਂ ਦਾ ਅੰਤਿਮ ਸਸਕਾਰ ਉਸਦੇ ਪਿੰਡ ਹਰੀ ਨੋਂ ਵਿਖੇ ਬਾਅਦ ਦੁਪਹਿਰ ਕੀਤਾ ਜਾਵੇਗਾ। ਉਸ ਤੋਂ ਪਹਿਲਾ ਅੱਜ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਡਾਕਟਰਾਂ ਦੇ ਪੈਨਲ ਜ਼ਰੀਏ ਤਿੰਨ ਮੈਂਬਰੀ ਬੋਰਡ ਬਣਵਾ ਕੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਗੁਰਪ੍ਰੀਤ ਦੇ ਭਰਾ ਸੁਖਪ੍ਰੀਤ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੇ ਕਾਫ਼ੀ ਨਜ਼ਦੀਕ ਹੈ ਅਤੇ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਅੱਜ ਗੁਰਪ੍ਰੀਤ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਕਿਉਂਕਿ ਪੁਲਿਸ ਵੱਲੋਂ ਅਪੀਲ ਕੀਤੀ ਗਈ ਸੀ ਕਿ ਪੋਸਟਮਾਰਟਮ ਦੀ ਰਿਪੋਰਟ ਜ਼ਰੀਏ ਇਸ ਮਾਮਲੇ ਦੀ ਜਾਂਚ ਵਿੱਚ ਕਈ ਅਹਿਮ ਇਕਸ਼ਾਫ ਹੋ ਸਕਦੇ ਹਨ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਭਖਿਆ ਦੰਗਲ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ
ਇਸ ਲਈ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਅੱਜ ਸਹਿਮਤੀ ਪ੍ਰਗਟ ਕਰਦਿਆਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਉਸਦਾ ਅੰਤਿਮ ਸਸਕਾਰ ਕਰਵਾਇਆ ਜਾਵੇਗਾ।
ਉਧਰ ਸਿੱਖ ਜਥੇਬੰਦੀਆਂ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਇੱਕੋ ਮੰਗ ਸੀ ਕਿ ਗੁਰਪ੍ਰੀਤ ਦੇ ਕਾਤਲਾਂ ਦਾ ਪਤਾ ਲੱਗੇ ਤੇ ਇਸ ਪਿੱਛੇ ਕਿਸ ਦੀ ਸਾਜ਼ਿਸ਼ ਹੈ ਉਸ ਸਬੰਧੀ ਪਤਾ ਲੱਗੇ ਪਰ ਪੁਲਿਸ ਨੇ ਹੁਣ ਕਾਫੀ ਕੁੱਝ ਇਸ ਮਾਮਲੇ ਵਿੱਚ ਕੀਤਾ ਜਿਸ ਦੀ ਜਾਣਕਾਰੀ ਪਰਿਵਾਰ ਨੂੰ ਵੀ ਦਿੱਤੀ ਹੈ ਜੋ ਅਜੇ ਸਾਂਝੀ ਨਹੀਂ ਕੀਤੀ ਜਾ ਸਕਦੀ। ਗੌਰਤਲਬ ਹੈ ਕੇ ਪੁਲਿਸ ਵੱਲੋਂ ਇਸ ਘਟਨਾ ਵਿੱਚ ਕਾਤਲਾਂ ਵੱਲੋਂ ਇਸਤੇਮਾਲ ਕੀਤਾ ਗਿਆ ਮੋਟਰਸਾਈਕਲ ਪੁਲਿਸ ਬਰਾਮਦ ਕਰ ਚੁੱਕੀ ਹੈ ਜਿਸ ਦਾ ਪਰਿਵਾਰ ਨੇ ਖੁਲਾਸਾ ਕੀਤਾ ਹੈ।
ਇਹ ਵੀ ਪੜ੍ਹੋ : Mansa News: ਪਿੰਡ ਨੰਗਲ ਕਲਾਂ ਵਿੱਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਹੋਇਆ ਹੰਗਾਮਾ, ਸਵੇਰੇ 6 ਵਜੇ ਹੋਇਆ ਜੇਤੂ ਦਾ ਐਲਾਨ