ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ
Advertisement
Article Detail0/zeephh/zeephh1523827

ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ

ਜ਼ਿਕਰਯੋਗ ਹੈ ਕਿ ਇਹ ਪ੍ਰਦਰਸ਼ਨ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਕੀਤਾ ਜਾ ਰਿਹਾ ਹੈ।

ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ

Sikh organisations protest demanding release of Bandi Sikhs news: ਪੰਜਾਬ ‘ਚ ਆਏ ਦਿਨ ਧਰਨੇ ਪ੍ਰਦਰਸ਼ਨ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਇਸ ਦੌਰਾਨ ਪੰਜਾਬ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗੜ੍ਹ ਸਰਹੱਦ (Chandigarh Border) ‘ਤੇ ਸਿੱਖ ਜਥੇਬੰਦੀਆਂ ਵੱਲੋਂ ਪੱਕਾ ਡੇਰਾ ਲਗਾਇਆ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਸਿੱਖ ਜੱਥੇਬੰਦੀਆਂ ਵੱਲੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।  

ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਸਰਹੱਦ ਨੇੜੇ ਮੁਹਾਲੀ ਵਿੱਚ ਇੱਕਜੁੱਟ ਹੋ ਰਹੀਆਂ ਹਨ। 

ਦੱਸ ਦਈਏ ਕਿ ਸਿੱਖ ਜੱਥੇਬੰਦੀਆਂ ਵੱਲੋਂ ਮੁਹਾਲੀ ਬਾਰਡਰ ‘ਤੇ ਲਗਾਏ ਗਏ ਪੱਕੇ ਡੇਰੇ ਦਾ ਬੁੱਧਵਾਰ ਨੂੰ ਪੰਜਵਾਂ ਦਿਨ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਬਾਰਡਰ 'ਤੇ ਭਾਰੀ ਮਾਤਰਾ 'ਚ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ ਅਤੇ ਇੱਥੇ ਵਾਟਰ ਕੈਨਨ ਵੀ ਮੌਜੂਦ ਹੈ। ਇੱਥੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਟੈਂਟ ਲਗਾ ਕੇ ਬੈਠੇ ਹੋਏ ਹਨ।

ਇਸ ਦੇ ਨਾਲ ਹੀ ਸਿੱਖ ਜੱਥੇਬੰਦੀਆਂ ਦੇ ਮੋਰਚੇ ‘ਚ ਲੰਗਰ ਵੀ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਖਾਲਸਾ ਏਡ ਵੱਲੋਂ ਵੀ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੌਰਾਨ ਅੰਬ ਸਾਹਿਬ ਗੁਰਦੁਆਰੇ ਨੇੜੇ ਸਿੱਖ ਜਥੇਬੰਦੀਆਂ ਨਾਲ ਜੁੜੇ ਲੋਕ ਵੀ ਇਕੱਠੇ ਹੋ ਰਹੇ ਹਨ ਅਤੇ ਮੁਹਾਲੀ ਵਿੱਚ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। 

ਜ਼ਿਕਰਯੋਗ ਹੈ ਕਿ ਇਹ ਪ੍ਰਦਰਸ਼ਨ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀ ਨਹੀਂ ਕੀਤੀ ਜਾਂਦੀ।  

ਇਹ ਵੀ ਪੜ੍ਹੋ: ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ, ਦੇਖੋ ਤਸਵੀਰਾਂ

ਇਸ ਦੇ ਨਾਲ ਹੀ ਇੱਕ ਮੰਗ ਇਹ ਵੀ ਹੈ ਕਿ ਬੇਅਦਬੀ ਦੀਆਂ ਘਟਨਾਵਾਂ ‘ਚ UAPA ਲਗਾਉਣੀ ਚਾਹਿਦੀ ਹੈ ਅਤੇ ਘੱਟੋ-ਘੱਟ ਸਜ਼ਾ ਉਮਰ ਕੈਦ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਰਿਹਾਈ ਤੋਂ ਬਾਅਦ ਦਲੇਰ ਮਹਿੰਦੀ ਦਾ ਦਰਦ, ਕਿਹਾ- ਖ਼ੁਦ ਨੂੰ ਬੇਕਸੂਰ ਸਾਬਤ ਕਰਨ 'ਚ ਲੱਗੇ 18 ਸਾਲ

(For more news apart from Sikh organisations protest demanding release of Bandi Sikhs, stay tuned to Zee PHH for more updates)

Trending news