Kotakpura News(Khem Chand): ਕੋਟਕਪੂਰਾ ਦੇ ਜੰਮਪਲ ਸਿੱਖ ਨੌਜਵਾਨ ਅਸੀਸਪ੍ਰੀਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀਆਂ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਅਸੀਸਪ੍ਰੀਤ ਸਿੰਘ ਕੈਨੇਡਾ ਵਿਚ ਪਾਇਲਟ ਬਣਿਆ ਹੈ। ਉਸ ਦੇ ਪਾਇਲਟ ਬਣਨ ’ਤੇ ਜਿਥੇ ਉਸ ਦੇ ਮਾਪੇ ਅਤੇ ਦੋਸਤ-ਮਿੱਤਰ ਖ਼ੁਸ਼ ਹਨ, ਉਥੇ ਅਰੋੜਬੰਸ ਸਭਾ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਅਸੀਸਪ੍ਰੀਤ ਸਿੰਘ ਦੀ ਉਕਤ ਪ੍ਰਾਪਤੀ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਨਵੀਂ ਪੀੜ੍ਹੀ ਦੇ ਬੱਚੇ ਤੇ ਨੌਜਵਾਨ ਅਸੀਸਪ੍ਰੀਤ ਦੀ ਇਸ ਪ੍ਰਾਪਤੀ ਤੋਂ ਪ੍ਰੇਰਨਾ ਜ਼ਰੂਰ ਲੈਣਗੇ।


COMMERCIAL BREAK
SCROLL TO CONTINUE READING

ਅਸੀਸਪ੍ਰੀਤ ਸਿੰਘ ਦੇ ਮਾਤਾ ਸੁਖਜੀਤ ਕੌਰ ਅਤੇ ਪਿਤਾ ਦਲਜੀਤ ਸਿੰਘ ਨੇ ਦਸਿਆ ਕਿ ਸਟੱਡੀ ਵੀਜ਼ੇ ’ਤੇ 2019 ਵਿੱਚ ਵੈਨਕੂਵਰ (ਕੈਨੇਡਾ) ਵਿਖੇ ਗਏ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਏਅਰ ਕਰਾਫ਼ਟ ਮੇਨਟੈਨੈਂਸ ਇੰਜਨੀਅਰਿੰਗ ਦੀ 2 ਸਾਲ ਦੀ ਪੜ੍ਹਾਈ ਕੀਤੀ। ਇਸ ਦੇ ਨਾਲ-ਨਾਲ ਫ਼ਲਾਇੰਗ ਦਾ ਕੋਰਸ ਵੀ ਮੁਕੰਮਲ ਕੀਤਾ। ਉਨ੍ਹਾਂ ਦੱਸਿਆ ਕਿ ਜਹਾਜ਼ਾਂ ਦੇ ਇੰਜਣ ਬਣਾਉਣ ਵਾਲੀ ਫ਼ੈਕਟਰੀ ਵਿਚ ਨੌਕਰੀ ਕਰਦਿਆਂ ਵੀ ਅਪਣੀ ਪੜ੍ਹਾਈ ਜਾਰੀ ਰੱਖੀ ਤੇ ਗੌਟ ਪੀ.ਪੀ.ਐਲ. (ਪ੍ਰਾਈਵੇਟ ਪਾਇਲਟ ਲਾਇਸੰਸ ਇਨ ਕੈਨੇਡਾ) ਹਾਸਲ ਕੀਤਾ।


ਇਹ ਵੀ ਪੜ੍ਹੋ: Punjab News: ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਹੈਜ਼ੇ ਦੇ ਫੈਲਾਅ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ


ਉਨ੍ਹਾਂ ਦੱਸਿਆ ਕਿ ਕੈਨੇਡਾ ਦੇ ਨਿਯਮਾਂ ਮੁਤਾਬਕ ਪੜ੍ਹਾਈ ਮੁਕੰਮਲ ਹੋਣ ਅਤੇ ਪਾਇਲਟ ਦਾ ਲਾਇਸੰਸ ਮਿਲਣ ਤੋਂ 6 ਮਹੀਨੇ ਬਾਅਦ ਜੁਆਈਨਿੰਗ ਕੀਤੀ ਜਾਂਦੀ ਹੈ। ਅਸੀਸਪ੍ਰੀਤ ਸਿੰਘ ਦੇ ਦਾਦਾ ਪਾਲ ਸਿੰਘ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਆਖਿਆ ਕਿ ਅਸੀਸਪ੍ਰੀਤ ਨੇ ਕੈਨੇਡਾ ਵਿਖੇ ਰਹਿ ਕੇ ਅਤੇ ਪਾਇਲਟ ਦੀ ਨੌਕਰੀ ਪ੍ਰਾਪਤ ਕਰਨ ਦੇ ਬਾਵਜੂਦ ਵੀ ਸਾਬਤ ਸੂਰਤ ਹੈ ਅਤੇ ਅਪਣੀ ਸਿੱਖੀ ਨੂੰ ਕਾਇਮ ਰਖਿਆ ਹੋਇਆ ਹੈ। ਅਰੋੜਬੰਸ ਸਭਾ ਦੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ, ਜਨਰਲ ਸਕੱਤਰ ਸੁਰਜੀਤ ਸਿੰਘ ਘੁਲਿਆਣੀ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅਸੀਸਪ੍ਰੀਤ ਦੀ ਇਸ ਪ੍ਰਾਪਤੀ ‘ਤੇ ਉਸ ਦੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਹੈ।


ਇਹ ਵੀ ਪੜ੍ਹੋ: Chandigarh News: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ