ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਹੋਰ ਮੁਲਜ਼ਮਾਂ ਨੂੰ ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲੀਸ ਦੀ ਮੰਗ ’ਤੇ ਅਦਾਲਤ ਨੇ ਬੈਂਸ ਤੇ ਹੋਰਾਂ ਨੂੰ ਮੁੜ 2 ਦਿਨਾਂ ਲਈ ਜੇਲ੍ਹ ਭੇਜ ਦਿੱਤਾ।
Trending Photos
ਭਰਤ ਸ਼ਰਮਾ/ਲੁਧਿਆਣਾ: ਸਾਬਕਾ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਹੋਰ ਮੁਲਜ਼ਮਾਂ ਨੂੰ ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਰ ਮੁਲਜ਼ਮਾਂ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਪੁਲੀਸ ਦੀ ਮੰਗ ’ਤੇ ਅਦਾਲਤ ਨੇ ਬੈਂਸ ਤੇ ਹੋਰਾਂ ਨੂੰ ਮੁੜ 2 ਦਿਨਾਂ ਲਈ ਜੇਲ੍ਹ ਭੇਜ ਦਿੱਤਾ।
ਅੱਜ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਪੁਲੀਸ ਨੂੰ ਬੈਂਸ ਕੋਲੋਂ ਮੋਬਾਈਲ ਫੋਨ ਬਰਾਮਦ ਕਰਨ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਬਾਕੀ ਹੈ। ਦੱਸਣਯੋਗ ਹੈ ਕਿ ਬੈਂਸ ਨੇ 11 ਜੁਲਾਈ ਨੂੰ ਹੀ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ। ਅੱਜ ਬੈਂਸ ਦੀ ਅਦਾਲਤ ਦੇ ਬਾਹਰ ਬੈਂਸ ਦੇ ਸਮਰਥਕ ਇਕੱਠੇ ਹੋਏ ਸਨ। ਸਥਾਨਕ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਅਤੇ ਹੋਰ ਮੁਲਜ਼ਮਾਂ ਦੀ ਜਾਇਦਾਦ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਕੁਰਕੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਹੋਰਨਾਂ ਮੁਲਜ਼ਮਾਂ ਪਰਮਜੀਤ ਸਿੰਘ ਬੈਂਸ, ਬਲਜਿੰਦਰ ਕੌਰ ਅਤੇ ਸੁਖਚੈਨ ਸਿੰਘ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਗਈਆਂ ਹਨ ਇਸੇ ਅਦਾਲਤ ਨੇ ਪੁਲੀਸ ਨੂੰ ਹੋਰਨਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਦੀ ਤਲਾਸ਼ੀ ਲੈਣ ਲਈ ਵੀ ਕਿਹਾ ਸੀ।
ਦੱਸਣਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਬਾਅਦ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਰਾਹਤ ਨਹੀਂ ਦਿੱਤੀ ਗਈ ਸੀ ਜਿਸ ਤੋਂ ਬਾਅਦ ਬੈਂਸ ਦੇ ਆਤਮ ਸਮਰਪਣ ਕਰਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ। ਅਦਾਲਤ ਨੇ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 10 ਜੂਨ ਨੂੰ ਹੀ ਖਾਰਜ ਕਰ ਦਿੱਤੀ ਸੀ। ਜਿਸ ਨੂੰ ਲੈ ਕੇ ਬੈਂਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਨ ਦਾ ਫੈਸਲਾ ਸੁਣਾਇਆ। ਦੱਸਿਆ ਜਾ ਰਿਹਾ ਹੈ ਕਿ ਬੈਂਸ ਵੱਲੋਂ ਪਹਿਲਾਂ ਹੀ ਭਗੌੜਾ ਐਲਾਨਿਆ ਜਾ ਚੁੱਕਾ ਹੈ।
ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ 'ਚ ਵਿਧਵਾ ਔਰਤ ਦੀ ਸ਼ਿਕਾਇਤ 'ਤੇ ਉਸ ਨਾਲ ਜਬਰ ਜਨਾਹ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਵਿਧਾਇਕ ਬੈਂਸ ਤੇ ਹੋਰਨਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਪੀੜਤ ਦੀ ਵਿਧਵਾ ਨੇ ਅਦਾਲਤ ਤੋਂ ਵਿਧਾਇਕ ਖਿਲਾਫ ਐਫ.ਆਈ.ਆਰ ਦਰਜ ਕਰਨ ਲਈ ਪੁਲਸ ਨੂੰ ਹੁਕਮ ਦੇਣ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਸੀ। ਪਰਮਜੀਤ ਸਿੰਘ ਉਰਫ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ, ਜਿਸ ਖਿਲਾਫ ਵੀ ਚਾਰਜਸ਼ੀਟ ਦਾਇਰ ਕੀਤੀ ਗਈ ਹੈ।
WATCH LIVE TV