ਬਲਾਤਕਾਰ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਦੀ ਅਦਾਲਤ 'ਚ ਪੇਸ਼ੀ, ਦੋ ਦਿਨਾਂ ਪੁਲਿਸ ਰਿਮਾਂਡ 'ਤੇ
Advertisement
Article Detail0/zeephh/zeephh1242411

ਬਲਾਤਕਾਰ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਦੀ ਅਦਾਲਤ 'ਚ ਪੇਸ਼ੀ, ਦੋ ਦਿਨਾਂ ਪੁਲਿਸ ਰਿਮਾਂਡ 'ਤੇ

ਬਲਾਤਕਾਰ ਮਾਮਲੇ ਵਿੱਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਨੂੰ ਅਦਾਲਤ 'ਚ ਕੀਤਾ ਪੇਸ਼ ਗਿਆ। ਪੁਲਿਸ ਨੇ ਮੰਗਿਆ ਪੰਜ ਦਿਨ ਦਾ ਰਿਮਾਂਡ  ਪਰ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਦਿੱਤਾ,  ਬਲਵਿੰਦਰ ਬੈਂਸ ਨੇ ਕਿਹਾ ਜਲਦ ਸਿਮਰਜੀਤ ਬੈਂਸ ਅਦਾਲਤ ਅੱਗੇ ਪੇਸ਼ ਹੋਣਗੇ ।

ਬਲਾਤਕਾਰ ਮਾਮਲੇ 'ਚ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਦੀ ਅਦਾਲਤ 'ਚ ਪੇਸ਼ੀ, ਦੋ ਦਿਨਾਂ ਪੁਲਿਸ ਰਿਮਾਂਡ 'ਤੇ

ਭਰਤ ਸ਼ਰਮਾ/ ਲੁਧਿਆਣਾ: ਬਲਾਤਕਾਰ ਮਾਮਲੇ ਵਿਚ ਬੀਤੇ ਦਿਨੀਂ  ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੇ ਵਿਚ ਅੱਜ ਪੁਲੀਸ ਵੱਲੋਂ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਪਰ ਪੰਦਰਾਂ ਮਿੰਟ ਲਈ ਅਦਾਲਤ ਵੱਲੋਂ ਫ਼ੈਸਲਾ ਰਾਖਵਾਂ ਰੱਖਣ ਤੋਂ ਬਾਅਦ ਪੁਲਿਸ ਨੂੰ ਕਰਮਜੀਤ ਬੈਂਸ ਦਾ ਦੋ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ। ਪੀੜਿਤ ਪੱਖ ਦੇ ਵਕੀਲ ਨੇ ਤਰਕ ਦਿੱਤਾ ਸੀ ਕੇ ਕਰਮਜੀਤ ਦਾ ਮੋਬਾਇਲ ਮਿਲਣਾ ਬਹੁਤ ਜ਼ਰੂਰੀ ਹੈ। ਜਿਸ ਤੋਂ ਅਹਿਮ ਸੁਰਾਗ ਹੱਥ ਲੱਗ ਸਕਦੇ ਨੇ ਅਤੇ ਉਸ ਕੋਲੋਂ ਪੁੱਛਗਿੱਛ ਤੋਂ ਬਾਅਦ ਹੀ ਇਹ ਸਭ ਸਾਹਮਣੇ ਆਵੇਗਾ ਉਨ੍ਹਾਂ ਇਹ ਵੀ ਕਿਹਾ ਕੇ ਕਰਮਜੀਤ ਤੋਂ ਇਹ ਵੀ ਪਤਾ ਲਗਾਉਣਾ ਹੈ ਕਿ ਉਹ ਇੰਨੇ ਦਿਨ ਕਿਸ ਦੀ ਪਨਾਹ ਵਿਚ ਸੀ ਕਿੱਥੇ ਲੁਕਿਆ ਹੋਇਆ ਸੀ ਕਿਉਂਕਿ ਉਨ੍ਹਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।

 

ਪੀੜਤ ਪੱਖ ਦੇ ਵਕੀਲ ਨੇ ਕਿਹਾ ਕਿ ਹੁਣ ਸਿਮਰਜੀਤ ਬੈਂਸ ਨੂੰ ਅਦਾਲਤ ਅੱਗੇ ਪੇਸ਼ ਹੋਣਾ ਹੀ ਹੋਵੇਗਾ ਉਸ ਨੂੰ ਆਤਮ ਸਮਰਪਣ ਕਰਨਾ ਪਵੇਗਾ ਕਿਉਂਕਿ ਉਸ ਕੋਲ ਹੁਣ ਕੋਈ ਚਾਰਾ ਨਹੀਂ ਬਚਿਆ ਹੈ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਅਰਜ਼ੀ ਪਹਿਲਾਂ ਹੀ ਰੱਦ ਕਰ ਦਿੱਤੀ ਹੈ ਅਤੇ ਆਤਮ ਸਮਰਪਣ ਤੋਂ ਇਲਾਵਾ ਉਸ ਕੋਲ ਕੋਈ ਰਸਤਾ ਨਹੀਂ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਅਦਾਲਤ ਬੈਂਸ ਦੀ ਜਾਇਦਾਦ ਅਟੈਚ ਕਰ ਕੇ ਉਸ ਨੂੰ ਨਿਲਾਮ ਕਰਨਾ ਸ਼ੁਰੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਦੋ ਦਿਨ ਦਾ ਰਿਮਾਂਡ ਮਿਲਿਆ ਹੈ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ ਕਿਉਂਕਿ ਕਰਮਜੀਤ ਦਾ ਮੋਬਾਇਲ ਹਾਲੇ ਤੱਕ ਪੁਲੀਸ ਨੂੰ ਬਰਾਮਦ ਨਹੀਂ ਹੋਇਆ ਜਿਸ ਤੋਂ ਹੋਰ ਕਈ ਅਹਿਮ ਸੁਰਾਗ ਮਿਲ ਸਕਦੇ ਨੇ। ਕਿਉਂਕਿ ਪੀੜਤਾ ਅਤੇ ਉਸ ਦੇ ਪਰਿਵਾਰ ਨੂੰ ਲਗਾਤਾਰ ਡਰਾਇਆ ਧਮਕਾਇਆ ਜਾ ਰਿਹਾ ਸੀ। ਉਨ੍ਹਾਂ ਕਿਹਾ ਬੈਂਸ ਨੇ ਇੱਥੇ ਪਨਾਹ ਦਿੱਤੀ ਕਿਸ ਨੇ ਉਸ ਨੂੰ ਆਪਣੇ ਕੋਲ ਰੱਖਿਆ ਉਸ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ ਇਸ ਬਾਰੇ ਵੀ ਰਿਮਾਂਡ ਚ ਹੀ ਪਤਾ ਲੱਗੇਗਾ।

 

ਉਧਰ ਦੂਜੇ ਪਾਸੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਵੀ ਅਦਾਲਤ ਚ ਆਏ ਇਸ ਦੌਰਾਨ ਬਲਵਿੰਦਰ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਅਤੇ ਜੱਜ ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸਿਮਰਜੀਤ ਬੈਂਸ ਅਦਾਲਤ ਅੱਗੇ ਪੇਸ਼ ਹੋਣਗੇ ਅਤੇ ਆਪਣਾ ਪੱਖ ਰੱਖਣਗੇ। ਉਨ੍ਹਾਂ ਕਿਹਾ ਪਰ ਇਹ ਕਦੋਂ ਹੋਣਗੇ ਇਸ ਸਬੰਧੀ ਉਹ ਫਿਲਹਾਲ ਕੋਈ ਖੁਲਾਸਾ ਨਹੀਂ ਕਰਨਗੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਕੇਸ ਝੂਠਾ ਹੈ ਬੈਂਸ ਭਰਾਵਾਂ ਨੂੰ ਫਸਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਹਾਈ ਕੋਰਟ ਅਤੇ ਸੁਪਰੀਮ ਕੋਰਟ ਜਾਣਾ ਉਨ੍ਹਾਂ ਦਾ ਅਧਿਕਾਰ ਹੈ।

 

 

 

Trending news