Sangrur Liquor Case: ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਪੰਜਾਬ ਸਰਕਾਰ ਜਿੰਮੇਵਾਰ, ਸਿਮਰਨਜੀਤ ਮਾਨ ਦਾ ਵੱਡਾ ਬਿਆਨ
Sangrur Poisonous Liquor Case: ਬੀਤੀ ਰਾਤ ਸਿਮ ਸਿੰਘ ਮਾਨ ਜਿਨਾਂ ਪਰਿਵਾਰਾਂ ਦੇ ਲੋਕਾਂ ਦੀ ਮੌਤ ਨਕਲੀ ਸ਼ਰਾਬ ਪੀਣ ਨਾਲ ਹੋਈ ਹੈ ਡੀਸੀ ਦਫਤਰ ਦੇ ਬਾਹਰ ਧਰਨੇ ਤੇ ਪਹੁੰਚੇ
Sangrur Liquor Case/ਕੀਰਤੀਪਾਲ ਕੁਮਾਰ: ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਬੀਤੇ ਦਿਨੀਂ ਪਿੰਡ ਗੁੱਜਰਾਂ ਵਿਖੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਕਰਕੇ ਅੱਜ ਆਪਣੇ ਸਾਰੇ ਰੁਝੇਵੇਂ ਸਮਾਪਤ ਕਰਕੇ ਪੀੜਿਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਸੂਬੇ ਵਿੱਚ ਇਹੋ ਜਿਹੀ ਮੰਦਭਾਗੀ ਘਟਨਾ ਵਾਪਰਨਾ ਹੈਰਾਨ ਕਰਨ ਵਾਲਾ ਹੈ।
ਉਨ੍ਹਾਂ ਕਿਹਾ ਕਿ ਸ਼ਰਾਬ ਪੀਣ ਨਾਲ ਮੌਤਾਂ ਹੋਣ ਵਰਗੀਆਂ ਮੰਦਭਾਗੀਆਂ ਘਟਨਾਵਾਂ ਪਿਛੜੇ ਹੋਏ ਸੂਬਿਆਂ ਵਿੱਚ ਵਾਪਰਦੀਆਂ ਸੁਣੀਆਂ ਹਨ ਪਰ ਪੰਜਾਬ ਵਰਗੇ ਵਿਕਸਿਤ ਸੂਬੇ ਵਿੱਚ ਇਹੋ ਜਿਹੀ ਮੰਦਭਾਗੀ ਘਟਨਾ ਬੇਹੱਦ ਸ਼ਰਮ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਪ੍ਰਤੀ ਬਣਦੀ ਆਪਣੀ ਜਿੰਮੇਵਾਰੀ ਨੂੰ ਨਿਭਾਉਣ ਵਿੱਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ: Sangrur Poisonous Liquor Case: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, ਹੁਣ ਤੱਕ 18 ਦੀ ਮੌਤ, 31 ਦਾ ਹੋ ਰਿਹਾ ਇਲਾਜ
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਨਿਗਰਾਨੀ ਲਈ ਸੀ.ਆਈ.ਡੀ., ਆਬਕਾਰੀ ਵਿਭਾਗ, ਆਈ.ਬੀ., ਪਟਵਾਰੀ ਸਮੇਤ ਅਨੇਕਾਂ ਵਿਭਾਗ ਹਨ, ਫਿਰ ਵੀ ਪੰਜਾਬ ਦੇ ਪਿੰਡਾਂ ਵਿੱਚ ਜਹਿਰੀਲੀ ਸ਼ਰਾਬ ਵਿਕਣਾ ਬੇਹੱਦ ਮੰਦਭਾਗਾ ਹੈ ਜਦੋਂ ਪੰਜਾਬ ਸਰਕਾਰ ਸ਼ਰਾਬ ਉੱਪਰ ਮੋਟਾ ਟੈਕਸ ਵਸੂਲ ਸਕਦੀ ਹੈ ਤਾਂ ਸਰਕਾਰ ਦੀ ਪੂਰੀ ਜਿੰਮੇਵਾਰੀ ਵੀ ਬਣਦੀ ਹੈ ਕਿ ਸੂਬੇ ਵਿੱਚ ਵਿਕਣ ਵਾਲੀ ਸ਼ਰਾਬ ''ਤੇ ਨਿਗਰਾਨੀ ਵੀ ਰੱਖੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਰਕੇ ਹੀ ਪਿੰਡ ਵਾਸੀਆਂ ਤੱਕ ਇਹ ਜਹਿਰੀਲੀ ਸ਼ਰਾਬ ਪਹੁੰਚੀ ਹੈ, ਜਿਸ ਨਾਲ ਹੁਣ ਤੱਕ ਇੱਕ ਦਰਜਨ ਤੋਂ ਜਿਆਦਾ ਪਰਿਵਾਰਾਂ ਦੇ ਚਿਰਾਗ ਬੁੱਝ ਚੁੱਕੇ ਹਨ ਅਤੇ ਉਨ੍ਹਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਚੁੱਕੇ ਹਨ।
ਇਹ ਵੀ ਪੜ੍ਹੋ: Punjab Liquor Policy: 'ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ ਸ਼ਰਾਬ ਨੀਤੀ ਦੇ ਇਲਜ਼ਾਮ' ਮੁੱਖ ਚੋਣ ਅਧਿਕਾਰੀ ਨੂੰ ਮਿਲੇਗਾ ਭਾਜਪਾ ਦਾ ਵਫ਼ਦ
ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਵਿੱਚ ਸ਼ੁਰੂ ਹੋਇਆ ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨੀ ਸੁਨਾਮ ਵਿੱਚ ਇਸ ਸ਼ਰਾਬ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਸੱਤ ਵਿਅਕਤੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।