Sangrur News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਆਪਣੇ ਨਾਮਜਦਗੀ ਪੱਤਰ ਭਰੇ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਪਿਛਲੇ ਸਮੇਂ ਵਿੱਚ ਕੀਤੇ ਕੰਮਾਂ ਦੇ ਨਾਮ ਉੱਤੇ ਇਸ ਵਾਰ ਵੋਟਾਂ ਮੰਗ ਰਹੇ ਹਾਂ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਝੰਡੇ ਹੇਠ ਉਮੀਦਵਾਰਾਂ ਨੂੰ ਖੜਾ ਕੀਤਾ ਹੈ। ਹੁਣ ਇਹ ਪੰਜਾਬੀਆਂ ਨੇ ਦੇਖਣਾ ਹੈ ਕਿ ਜੋ ਪੰਥ ਦੀ ਰਾਖੀ ਕਰਨ ਵਾਲੀ ਪਾਰਟੀ ਹੈ ਉਸਦੇ ਨਾਲ ਲੋਕ ਖੜਨਗੇ ਜਾਂ ਫਿਰ ਉਹਨਾਂ ਨਾਲ ਲੋਕ ਖੜਨਗੇ ਜੋ ਝੂਠੇ ਵਾਦੇ ਕਰਕੇ ਲੋਕਾਂ ਨੂੰ ਰੋਟੀ ਕੱਪੜਾ ਅਤੇ ਮਕਾਨ ਤੱਕ ਸੀਮਤ ਰੱਖਦੇ ਹਨ।


ਇਹ ਵੀ ਪੜ੍ਹੋ: CM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ; ਅੰਤਿਮ ਯਾਤਰਾ ਨੂੰ ਦਿੱਤਾ ਮੋਢਾ


 


ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪਣੇ ਵੱਲੋਂ ਕੀਤੇ ਕੰਮ ਲੋਕਾਂ ਨੂੰ ਦੱਸੇ ਹਨ ਜੋ ਮੇਰੇ ਵੱਲੋਂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਆਪਣੇ ਕੀਤੇ ਹੋਏ ਕੰਮਾਂ ਤੋਂ ਸੰਤੁਸ਼ਟੀ ਹੈ ਅਤੇ ਇਸ ਨੂੰ ਦੇਖਦੇ ਹੋਏ ਉਹ ਸਭ ਤੋਂ ਵੋਟ ਮੰਗ ਰਹੇ ਹਾਂ। ਸਾਨੂੰ ਆਸ ਹੈ ਕਿ ਉਹ ਇਸ ਵਾਰ ਵੀ ਜਿੱਤ ਹਾਸਲ ਕਰਨਗੇ।


ਇਹ ਵੀ ਪੜ੍ਹੋ: Sangrur Lok Sabha Seat: ਮਾਲਵਾ ਖੇਤਰ ਦੀ ਸਭ ਤੋਂ ਹੋਟ ਸੀਟ ਸੰਗਰੂਰ, ਜਾਣੋ ਇਸ ਸੀਟ ਦਾ ਸਿਆਸੀ ਇਤਿਹਾਸ


 


ਸੰਗਰੂਰ ਹਲਕੇ ਦੇ ਮੌਜੂਦਾ ਸਿਆਸੀ ਹਾਲਾਤ


ਸੰਗਰੂਰ ਲੋਕ ਸਭਾ ਹਲਕੇ ਵਿੱਚ 9 ਵਿਧਾਨ ਸਭਾ ਹਲਕੇ ( ਸੰਗਰੂਰ, ਧੂਰੀ, ਮਲੇਰਕੋਟਲਾ, ਸੁਨਾਮ, ਦਿੜਬਾ, ਬਰਨਾਲਾ, ਲਹਿਰਾਗਾਗਾ, ਮਹਿਲਕਲਾਂ ਅਤੇ ਭਦੌੜ) ਹਨ। ਵਿਧਾਨ ਸਭਾ ਚੋਣਾਂ 2022 ਵਿੱਚ ਆਮ ਆਦਮੀ ਪਾਰਟੀ ਨੇ ਇਸ ਲੋਕਸਭਾ ਹਲਕੇ ਅੰਦਰ ਪੈਦੀਆਂ ਸਾਰੀਆਂ ਦੀਆਂ ਸਾਰੀਆਂ ਸੀਟਾਂ 'ਤੇ ਹੁੰਝਾ ਫੇਰ ਜਿੱਤ ਹਾਸਲ ਕੀਤੀ।