ਸੱਚੇ ਦਿਲੋਂ ਕੀਤੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ- ਮੁੱਖ ਮੰਤਰੀ ਭਗਵੰਤ ਮਾਨ
Advertisement

ਸੱਚੇ ਦਿਲੋਂ ਕੀਤੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ- ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ 7 ਦਿਨਾਂ ਦੇ ਜਰਮਨੀ ਦੌਰੇ 'ਤੇ ਹਨ। ਭਗਵੰਤ ਮਾਨ ਵੱਲੋਂ ਖੇਤੀ ਕਾਰੋਬਾਰ ਵਿੱਚ ਆਪਸੀ ਸਹਿਯੋਗ ਲਈ ਬਰਲਿਨ ਵਿਖੇ ਜਰਮਨ ਐਗਰੀ ਬਿਜ਼ਨਸ ਅਲਾਇੰਸ ਤੇ ਇਸ ਦੇ ਮੈਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ। ਭਗਵੰਤ ਮਾਨ ਵੱਲੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਟਵੀਟ ਕੀਤਾ ਗਿਆ ਤੇ ਕਿਹਾ ਕਿ ਸੱਚੇ ਦਿਲੋਂ ਕੀਤੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ। 

ਸੱਚੇ ਦਿਲੋਂ ਕੀਤੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ 7 ਦਿਨਾਂ ਦੇ ਜਰਮਨੀ ਦੌਰੇ 'ਤੇ ਹਨ। ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਜਰਮਨੀ ਦੀਆਂ ਕੰਪਨੀਆਂ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਭਗਵੰਤ ਮਾਨ ਵੱਲੋਂ ਖੇਤੀ ਕਾਰੋਬਾਰ ਵਿੱਚ ਆਪਸੀ ਸਹਿਯੋਗ ਲਈ ਬਰਲਿਨ ਵਿਖੇ ਜਰਮਨ ਐਗਰੀ ਬਿਜ਼ਨਸ ਅਲਾਇੰਸ ਤੇ ਇਸ ਦੇ ਮੈਬਰਾਂ ਨਾਲ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਬਾਅਦ ਭਗਵੰਤ ਮਾਨ ਵੱਲੋ ਤਸਵੀਰਾਂ ਸਾਂਝੀਆਂ ਕਰਦੇ ਹੋਏ ਟਵੀਟ ਕੀਤਾ ਗਿਆ ਤੇ ਕਿਹਾ ਕਿ ਸੱਚੇ ਦਿਲੋਂ ਕੀਤੀਆਂ ਕੋਸ਼ਿਸ਼ਾਂ ਜ਼ਰੂਰ ਰੰਗ ਲਿਆਉਣਗੀਆਂ। 

ਦੱਸਦੇਈਏ ਕਿ ਇਸ ਤੋਂ ਪਹਿਲਾ ਵੀ ਭਗਵੰਤ ਮਾਨ ਵੱਲੋਂ ਖੇਤੀ ਅਤੇ ਜ਼ਮੀਨੀ ਪਾਣੀਆਂ ਨਾਲ ਸੰਬੰਧਤ ਦੁਨੀਆਂ ਦੀ ਮੰਨੀ ਪ੍ਰਮੰਨੀ ਜਰਮਨ ਕੰਪਨੀ BayWa ਦੇ ਸੀਈਓ ਸ਼੍ਰੀਮਾਨ ਮਾਰਕਸ ਪੋਲਿੰਗਰ, ਵਿਸਟਾ ਦੇ ਸੀਈਓ ਸ਼੍ਰੀਮਤੀ ਡਾ ਹੇਇਕ ਬਾਕ ਅਤੇ ਸੀਨੀਅਰ ਕੰਸਲਟੈਂਟ ਸਮਾਰਟ ਫਾਰਮਿੰਗ ਸ਼੍ਰੀ ਜੋਸੇਫ ਥੋਮਾ ਦੀ ਪੂਰੀ ਟੀਮ ਨਾਲ ਪੰਜਾਬ ਦੀ ਖੇਤੀ ਨਾਲ ਜੁੜੇ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ ਸੀ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਵਿੱਚ ਇੰਟਰਨੈਸ਼ਨਲ ਟਰੇਡ ਫੇਅਰ ਵਿੱਚ ਵੀ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਬਹੁਤ ਸਾਰੀਆਂ ਕੰਪਨੀਆਂ ਨਾਲ ਪੰਜਾਬ ਵਿੱਚ ਨਿਵੇਸ਼ ਨੂੰ ਲੈ ਕੇ ਗੱਲਬਾਤ ਹੋਈ ਹੈ ਤੇ ਬਹੁਤ ਸਾਰੀਆਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਨੂੰ ਲੈ ਕੇ ਹਾਮੀ ਵੀ ਭਰੀ ਹੈ।  

WATCH LIVE TV

Trending news