Sidhu Moose Wala News: ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲਿਆਂ ਰੋਜ਼ਾਨਾ ਹੀ ਦੇਸ਼ਾਂ ਵਿਦੇਸ਼ਾਂ ਦੇ ਵਿੱਚੋਂ ਮੂਸਾ ਪਿੰਡ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਦੁੱਖ ਸਾਂਝਾ ਕਰ ਰਹੇ ਹਨ। ਹਾਲ ਹੀ ਵਿੱਚ ਸਿੰਗਾਪੁਰ ਤੋਂ ਇੱਕ ਅਜਿਹਾ ਪਰਿਵਾਰ ਹੀ ਸਿੱਧੂ ਮੂਸੇਵਾਲੇ ਦੇ ਪਰਿਵਾਰ ਨੂੰ ਮਿਲਣ ਦੇ ਲਈ ਪਹੁੰਚਿਆ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵਕ ਹੁੰਦੇ ਹੋਏ ਅਤੇ ਇਸ ਦੇ ਨਾਲ ਹੀ ਸਰਕਾਰ ਤੋਂ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਲਈ ਇਨਸਾਫ਼ ਦੀ ਮੰਗ ਕੀਤੀ ਹੈ।


COMMERCIAL BREAK
SCROLL TO CONTINUE READING

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਵੱਲੋਂ ਲਗਾਤਾਰ ਸਿੱਧੂ ਦੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੇਸ਼ਾਂ ਵਿਦੇਸ਼ਾਂ ਵਿੱਚੋਂ ਵੀ ਹਰ ਐਤਵਾਰ ਸਿੱਧੂ ਮੂਸੇਵਾਲਾ ਦੇ ਘਰ ਵੱਡੀ ਗਿਣਤੀ ਦੇ ਵਿੱਚ ਲੋਕ ਪਹੁੰਚਦੇ ਹਨ ਅਤੇ ਰੋਜ਼ਾਨਾ ਹੀ ਵਿਦੇਸ਼ਾਂ ਦੇ ਵਿੱਚੋਂ ਐਨਆਰਆਈ ਪਰਿਵਾਰ ਮੂਸਾ ਪਿੰਡ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਤਾਜ਼ਾ ਕਰਦੇ ਹਨ। 


ਇਹ ਵੀ ਪੜ੍ਹੋ:  Punjab News: DC ਨੇ ਸ੍ਰੀ ਕੀਰਤਪੁਰ ਸਾਹਿਬ ਦੇ ਮੁੱਢਲਾ ਸਿਹਤ ਕੇਂਦਰ ਤੇ ਅਨਾਜ ਮੰਡੀ ਦਾ ਕੀਤਾ ਦੌਰਾ


ਅਜਿਹੇ ਦੇ ਵਿੱਚ ਹੀ ਸਿੰਗਾਪੁਰ ਤੋਂ ਇੱਕ ਪਰਿਵਾਰ ਸਿੱਧੂ ਮੂਸੇ ਵਾਲਾ ਦੀ ਹਵੇਲੀ ਪਹੁੰਚਿਆ ਅਤੇ ਉਹਨਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਦੇ ਨਾਲ ਮਿਲਣ ਤੋਂ ਬਾਅਦ ਸਿੱਧੂ ਮੂਸੇ ਵਾਲਾ ਦੇ ਵਹੀਕਲਾਂ ਦੇ ਨਾਲ ਵੀ ਤਸਵੀਰਾਂ ਕਰਵਾਈਆਂ ਗਈਆਂ।


ਇਹ ਵੀ ਪੜ੍ਹੋ: Punjab News: ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਪਿੰਡ ਵਾਸੀਆਂ ਨੇ ਕੀਤਾ ਵੱਡਾ ਉਪਰਾਲਾ!

ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਇੱਕ ਅਜਿਹਾ ਗਾਇਕ ਸੀ ਜਿਸ ਨੂੰ ਪੂਰੀ ਦੁਨੀਆਂ ਦੇ ਵਿੱਚ ਪਿਆਰ ਕੀਤਾ ਜਾਂਦਾ ਹੈ ਅਤੇ ਉਸਦੀ ਆਵਾਜ਼ ਵੀ ਬਹੁਤ ਹੀ ਵਧੀਆ ਸੀ ਜਿਸ ਕਾਰਨ ਉਸ ਨੂੰ ਹਰ ਨੌਜਵਾਨ ਬਜ਼ੁਰਗ ਅਤੇ ਹਰ ਵਰਗ ਦਾ ਵਿਅਕਤੀ ਪਸੰਦ ਕਰਦਾ ਸੀ। ਉਹਨਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਦੇ ਗੀਤਾਂ ਦੇ ਵਿੱਚ ਵੀ ਸੱਚਾਈ ਸੀ ਅਤੇ ਅੱਜ ਵੀ ਵੱਡੀ ਗਿਣਤੀ ਵਿੱਚ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕ ਉਸ ਦੀ ਹਵੇਲੀ ਵਿੱਚ ਪਹੁੰਚ ਕੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹਨ ਇਸ ਮੌਕੇ ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਸਿੱਧੂ ਮੂਸੇ ਵਾਲਾ ਦੇ ਇਨਸਾਫ ਦੀ ਵੀ ਮੰਗ ਕੀਤੀ ਹੈ।